25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਪੀਕਰ ਸੰਧਵਾਂ ਵਲੋਂ ਪਿੰਡ ਘੁਮਿਆਰਾ ਵਿਖੇ 2 ਕਰੋੜ ਦੇ ਪਾਈਪ ਲਾਈਨ ਪ੍ਰੋਜੈਕਟਾਂ ਦਾ ਉਦਘਾਟਨ

ਕੋਟਕਪੂਰਾ, 24 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਘੁਮਿਆਰਾ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਪਗ 2 ਕਰੋੜ ਦੇ ਕਰੀਬ ਸਾਂਝੇ ਜ਼ਮੀਨਦੋਜ਼ ਪਾਈਪ ਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਮਿਲੇਗੀ।

Ad Position 21
No active advertisement
ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਪਿੰਡ ਘੁਮਿਆਰਾ ਵਿਚ ਜ਼ਮੀਨਦੋਜ਼ ਪਾਈਪਾਂ ਦਾ ਨੀਂਹ ਪੱਥਰ ਰੱਖਦੇ ਹੋਏ। ਅਜੀਤ ਤਸਵੀਰ 25-11-2026
ਕੋਟਕਪੂਰਾ, 24 ਨਵੰਬਰ (ਰਿੰਕੂ ਮਲਹੋਤਰਾ, ਹਰਪ੍ਰੀਤ ਸਿੰਘ ਚਾਨਾ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਘੁਮਿਆਰਾ ਵਿਖੇ ਕਿਸਾਨਾਂ ਦੀ ਸਹੂਲਤ ਲਈ ਲਗਪਗ 2 ਕਰੋੜ ਦੇ ਕਰੀਬ ਸਾਂਝੇ ਜ਼ਮੀਨਦੋਜ਼ ਪਾਈਪ ਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਕਿਸਾਨੀ ਨੂੰ ਖੁਸ਼ਹਾਲ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਈਪਾਂ ਪੈਣ ਨਾਲ ਜਿੱਥੇ ਪਾਣੀ ਦੀ ਬਰਬਾਦੀ ਰੁਕੇਗੀ, ਉੱਥੇ ਹੀ ਟੇਲਾਂ ਤੱਕ ਪੈਂਦੇ ਖੇਤਾਂ ਨੂੰ ਵੀ ਪੂਰਾ ਨਹਿਰੀ ਪਾਣੀ ਮਿਲ ਸਕੇਗਾ। ਉਨ੍ਹਾਂ ਦੱਸਿਆ ਪਾਈਪ ਲਾਈਨ ਲਗਪਗ 15 ਕਿਲੋਮੀਟਰ ਲੰਬੀ ਹੈ, ਇਸ ਪ੍ਰੋਜੈਕਟ ਰਾਹੀਂ 600 ਏਕੜ ਖੇਤੀਬਾੜੀ ਰਕਬੇ ਨੂੰ ਨਹਿਰੀ ਪਾਣੀ ਦੀ ਸਿੰਚਾਈ ਸਹੂਲਤ ਮੁਹੱਈਆ ਹੋਵੇਗੀ, ਜਦਕਿ ਪਹਿਲਾਂ ਕਿਸਾਨ ਆਪਣੇ ਖੇਤਾਂ ਦੀ ਸਿੰਚਾਈ ਲਈ ਟਿਊਬਵੈੱਲ ਦੇ ਪਾਣੀ ’ਤੇ ਨਿਰਭਰ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਹਲਕਾ ਕੋਟਕਪੂਰਾ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਜਲੌਰ ਸਿੰਘ, ਨਵਦੀਪ ਸਿੰਘ, ਚਮਕੌਰ ਸਿੰਘ, ਸੁਰਜੀਤ ਸਿੰਘ, ਜਸਪਾਲ ਸਿੰਘ, ਜੱਗਾ ਸਿੰਘ, ਨਿਰਮਲ ਸਿੰਘ, ਜਗਮੀਤ ਸਿੰਘ, ਬਲਕਰਨ ਸਿੰਘ, ਜਸਪ੍ਰੀਤ ਸਿੰਘ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ . ਸੀ . ਐਮ . ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24