ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਯਤਨਸ਼ੀਲ ਸੰਸਥਾਵਾਂ ਰੋਲ ਮਾਡਲ : ਡੀ . ਸੀ .
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ (ਜੈਕਾਰਾ ਪਬਲਿਕ ਵੈਲਫ਼ੇਅਰ ਸੁਸਾਇਟੀ) ਵਰਗੀਆਂ ਸੰਸਥਾਵਾਂ ਤੰਦਰੁਸਤ ਸਮਾਜ, ਸਿਹਤਮੰਦ ਪੰਜਾਬ, ਨਸ਼ਿਆਂ ਦੀ ਬੁਰਾਈ ਦੇ ਮੁਕੰਮਲ ਖਾਤਮੇ ਅਤੇ ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ਹਨ ਤਾਂ ਹੋਰਨਾਂ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਜੈਕਾਰਾ ਮੂਵਮੈਂਟ ਵਲੋਂ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਅਤੇ ਡਾ.
ਪ
ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ
ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਦੇ ਅਹੁਦੇਦਾਰ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
25-11-2026
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ (ਜੈਕਾਰਾ ਪਬਲਿਕ ਵੈਲਫ਼ੇਅਰ ਸੁਸਾਇਟੀ) ਵਰਗੀਆਂ ਸੰਸਥਾਵਾਂ ਤੰਦਰੁਸਤ ਸਮਾਜ, ਸਿਹਤਮੰਦ ਪੰਜਾਬ, ਨਸ਼ਿਆਂ ਦੀ ਬੁਰਾਈ ਦੇ ਮੁਕੰਮਲ ਖਾਤਮੇ ਅਤੇ ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ਹਨ ਤਾਂ ਹੋਰਨਾਂ ਸੰਸਥਾਵਾਂ ਅਤੇ ਜਥੇਬੰਦੀਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਜੈਕਾਰਾ ਮੂਵਮੈਂਟ ਵਲੋਂ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਅਤੇ ਡਾ. ਮਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਸਨਮਾਨ ਸਮਾਰੋਹ ਵਿਚ ਸ਼ਿਰਕਤ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਵੱਡੇ ਸਮਾਗਮਾਂ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ ਉਸ ਸਮੇਂ ਉਹ ਕਪੂਰਥਲਾ ਦੇ ਬਤੌਰ ਏ.ਡੀ.ਸੀ. ਸੇਵਾਵਾਂ ਨਿਭਾਅ ਰਹੇ ਸਨ, ਉਸ ਸਮੇਂ 15 ਲੱਖ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਪ੍ਰਬੰਧ ਕੀਤੇ ਗਏ ਸਨ ਪਰ 77 ਲੱਖ ਸ਼ਰਧਾਲੂਆਂ ਦੀ ਆਮਦ ਨੇ ਸਾਰੇ ਰਿਕਾਰਡ ਤੋੜ ਦਿੱਤੇ। ਉਨ੍ਹਾਂ ਦੱਸਿਆ ਕਿ ਜਦੋਂ ਐਨੀ ਵੱਡੀ ਸੰਗਤ ਦੀ ਸ਼ਮੂਲੀਅਤ ਦੇ ਬਾਵਜੂਦ ਸਾਰੇ ਕਾਰਜ ਸ਼ਾਂਤੀਪੂਰਵਕ ਨੇਪਰੇ ਚੜ੍ਹੇ ਤਾਂ ਮੈਨੂੰ ਬਤੌਰ ਪ੍ਰਬੰਧਕ ਮਹਿਸੂਸ ਹੋਇਆ ਕਿ ਇਸ ਕਾਇਨਾਤ ਨੂੰ ਚਲਾਉਣ ਵਾਲੀ ਅਧਿਕ ਸ਼ਕਤੀ ਵੀ ਅਪਰਮਪਾਰ ਹੈ। ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਓਮਕਾਰ ਗੋਇਲ ਨੇ ਮਿਲਾਵਟੀ ਵਸਤੂਆਂ ਦੀ ਵਿੱਕਰੀ ਪ੍ਰਤੀ ਚਿੰਤਾ ਪ੍ਰਗਟਾਈ ਤਾਂ ਡਾ. ਮਨਜੀਤ ਸਿੰਘ ਢਿੱਲੋਂ ਨੇ ਸਿਹਤ ਤੰਦਰੁਸਤੀ ਦਾ ਸਬੰਧ ਸਾਡੀਆਂ ਖਾਣ ਪੀਣ ਵਾਲੀਆਂ ਆਦਤਾਂ ਅਤੇ ਢੰਗ ਤਰੀਕਿਆਂ ਨਾਲ ਜੋੜਿਆ। ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਨੇ ਬੱਚਿਆਂ, ਨੌਜਵਾਨਾਂ ਅਤੇ ਆਉਣ ਵਾਲੀ ਨਵੀਂ ਪੀੜ੍ਹੀ ਦੇ ਭਵਿੱਖ ਪ੍ਰਤੀ ਅਹਿਮ ਨੁਕਤਿਆਂ ਦੀ ਸਾਂਝ ਪਾਈ ਜਦਕਿ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਮਿਲਾਵਟੀ ਵਸਤੂਆਂ ਦੀ ਵਿੱਕਰੀ ਦੇ ਮਾਪਦੰਡ ਸਮਝਾਉਣ ਦੀ ਕੋਸ਼ਿਸ਼ ਕੀਤੀ। ਸੰਸਥਾ ਵਲੋਂ ਕਰਵਾਏ ਗਏ ਪ੍ਰੋਗਰਾਮ ਵਿਚ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ, ਡਾ. ਮਨਜੀਤ ਸਿੰਘ ਢਿੱਲੋਂ, ਓਮਕਾਰ ਗੋਇਲ, ਗੁਰਚਰਨ ਸਿੰਘ ਬਰਾੜ, ਗੁਰਿੰਦਰ ਸਿੰਘ ਮਹਿੰਦੀਰੱਤਾ, ਅਮਰਦੀਪ ਸਿੰਘ ਦੀਪਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਅੰਤ ਵਿਚ ਸਹਿਯੋਗੀ ਸ਼ਖ਼ਸੀਅਤਾਂ ਅਤੇ ਸਮਾਜ ਸੇਵੀ ਸੰਸਥਾਵਾਂ/ਜਥੇਬੰਦੀਆਂ ਦੇ ਆਗੂਆਂ ਦਾ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।