25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਧਾਇਕ ਡਿੰਪੀ ਢਿੱਲੋਂ ਨੇ ਅਸ਼ੋਕ ਬੁੱਟਰ ਦੀ ਤਾਜਪੋਸ਼ੀ ’ਤੇ ਪਰਿਵਾਰ ਅਤੇ ਸਮਰਥਕਾਂ ਨੂੰ ਦਿੱਤੀ ਵਧਾਈ

ਦੋਦਾ, 25 ਨਵੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਵਾਸੀ ਅਸ਼ੋਕ ਬੁੱਟਰ ਨੂੰ ਜੈਨਕੋ ਦੇ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਡਿੰਪੀ ਢਿੱਲੋਂ ਵਲੋਂ ਚੰਡੀਗੜ੍ਹ ਵਿਖੇ ਅਸ਼ੋਕ ਬੁੱਟਰ ਦੀ ਤਾਜਪੋਸ਼ੀ ਕਰਵਾਈ ਗਈ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਕੁਰਸੀ ’ਤੇ ਬਿਠਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਦੋਦਾ, 25 ਨਵੰਬਰ (ਰਵੀਪਾਲ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਵਾਸੀ ਅਸ਼ੋਕ ਬੁੱਟਰ ਨੂੰ ਜੈਨਕੋ ਦੇ ਸੀਨੀਅਰ ਵਾਈਸ ਚੇਅਰਮੈਨ ਪੰਜਾਬ ਦਾ ਅਹੁਦਾ ਸੰਭਾਲਣ ਦੀ ਵਧਾਈ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਡਿੰਪੀ ਢਿੱਲੋਂ ਵਲੋਂ ਚੰਡੀਗੜ੍ਹ ਵਿਖੇ ਅਸ਼ੋਕ ਬੁੱਟਰ ਦੀ ਤਾਜਪੋਸ਼ੀ ਕਰਵਾਈ ਗਈ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਕੁਰਸੀ ’ਤੇ ਬਿਠਾਇਆ ਗਿਆ। ਇਸ ਮੌਕੇ ਨਵਜੋਤ ਕੌਰ ਹੁੰਦਲ ਚੇਅਰਪਰਸਨ, ਕੁਲਵੀਰ ਸਿੰਘ ਸੰਧੂ ਜੁਆਇੰਟ ਡਾਇਰੈਕਟਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਸ਼ੋਕ ਬੁੱਟਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਅਤੇ ਸਮਰਪਿਤ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਸ਼ੋਕ ਬੁੱਟਰ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਗਿੱਦੜਬਾਹਾ ਹਲਕੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਅਸ਼ੋਕ ਬੁੱਟਰ ਨੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਿਰਨਪਾਲ ਸਿੰਘ ਮਾਨ ਪ੍ਰਧਾਨ ਟਰੱਕ ਯੂਨੀਅਨ ਗਿੱਦੜਬਾਹਾ, ਕੌਂਸਲਰ ਗੀਤਾਂਸ਼ੂ ਬੁੱਟਰ, ਅਸ਼ੋਕ ਬੁੱਟਰ ਦੇ ਪਰਿਵਾਰਕ ਮੈਂਬਰ ਅਤੇ ਸਮਰਥਕਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ-ਭਾਜਪਾ ਦੇ ਗੱਠਜੋੜ ਦੀ ਖੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਦੋਵੇਂ ਪਾਰਟੀਆਂ ਮਜ਼ਬੂਤ ਹੋਣਗੀਆਂ- ਢਿੱਲੋਂ, ਗਿੱਲ
Ad Position 24