ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਡਿਗੀ, ਘਰੇਲੂ ਸਾਮਾਨ ਮਲਬੇ ਹੇਠ ਦੱਬਿਆ
ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਸਥਾਨਕ ਸੁਰਗਾਪੁਰੀ ਇਲਾਕੇ ’ਚ ਅੱਜ ਸਵੇਰੇ ਇਕ ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਡਿੱਗਣ ਕਾਰਨ ਘਰ ਦਾ ਕੀਮਤੀ ਸਾਮਾਨ ਮਲਬੇ ਹੇਠ ਦੱਬ ਗਿਆ। ਇਸ ਹਾਦਸੇ ਦੌਰਾਨ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।
ਮ
ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬਿਆ ਸਾਮਾਨ। ਅਜੀਤ ਤਸਵੀਰ
26-11-2026
ਕੋਟਕਪੂਰਾ, 25 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਸਥਾਨਕ ਸੁਰਗਾਪੁਰੀ ਇਲਾਕੇ ’ਚ ਅੱਜ ਸਵੇਰੇ ਇਕ ਲੋੜਵੰਦ ਪਰਿਵਾਰ ਦੇ ਮਕਾਨ ਦੀ ਛੱਤ ਅਚਾਨਕ ਡਿੱਗਣ ਕਾਰਨ ਘਰ ਦਾ ਕੀਮਤੀ ਸਾਮਾਨ ਮਲਬੇ ਹੇਠ ਦੱਬ ਗਿਆ। ਇਸ ਹਾਦਸੇ ਦੌਰਾਨ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਪਰਿਵਾਰ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਨਿਰਮਲਾ ਦੇਵੀ ਪਤਨੀ ਸਵ: ਅੰਗਰੇਜ਼ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਘਰ ਦੇ ਵਿਹੜੇ ਵਿਚ ਕੰਮ ਕਰ ਰਹੀ ਸੀ ਤਾਂ ਅਚਾਨਕ ਮਕਾਨ ਦੀ ਛੱਤ ਡਿੱਗ ਪਈ। ਛੱਤ ਡਿੱਗਣ ਕਾਰਨ ਕਮਰੇ ਅੰਦਰ ਪਿਆ ਬੈੱਡ, ਅਲਮਾਰੀ, ਮੋਬਾਈਲ ਫੋਨ, ਟੈਲੀਵਿਜ਼ਨ ਸਮੇਤ ਘਰ ਦਾ ਹੋਰ ਕੀਮਤੀ ਸਾਮਾਨ ਮਲਬੇ ਹੇਠ ਦੱਬ ਕੇ ਨੁਕਸਾਨਿਆ ਗਿਆ। ਨਿਰਮਲਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ। ਉਨ੍ਹਾਂ ਦੇ ਬੱਚੇ ਮਿਹਨਤ-ਮਜ਼ਦੂਰੀ ਕਰਕੇ ਬੜੀ ਮੁਸ਼ਕਿਲ ਨਾਲ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਵਾਉਣ ਲਈ ਕਰੀਬ ਦੋ ਸਾਲ ਪਹਿਲਾਂ ਸਬੰਧਿਤ ਫਾਰਮ ਵੀ ਭਰੇ ਗਏ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਇਸ ਯੋਜਨਾ ਦਾ ਕੋਈ ਲਾਭ ਨਹੀਂ ਮਿਲਿਆ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੀ ਮੌਜੂਦਾ ਹਾਲਤ ਨੂੰ ਦੇਖਦਿਆਂ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲਿਆ ਜਾਵੇ ਅਤੇ ਮਕਾਨ ਦੀ ਮੁੜ ਉਸਾਰੀ ਲਈ ਬਣਦੀ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ। ਵਾਰਡ ਨੰਬਰ 25 ਦੇ ਕੌਂਸਲਰ ਮਨਜਿੰਦਰ ਸਿੰਘ ਗੋਪੀ ਨੇ ਕਿਹਾ ਕਿ ਇਸ ਪੀੜਤ ਪਰਿਵਾਰ ਸਮੇਤ ਸੱਤ ਪਰਿਵਾਰਾਂ ਦੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਬਣਵਾਉਣ ਲਈ ਪਾਸ ਹੋ ਗਏ ਸਨ, ਪਰ ਸਰਕਾਰ ਅਤੇ ਅਧਿਕਾਰੀ ਕੋਈ ਸੁਣਵਾਈ ਨਹੀਂ ਕਰ ਰਹੇ। ਨਗਰ ਕੌਂਸਲ ਦੇ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਤੱਖੀ ਨੇ ਕਿਹਾ ਕਿ ਸਾਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਹੈ।