ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਪੰਜਗਰਾਈਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪੰਜਗਰਾਈਂ ਕਲਾਂ, 25 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ’ਚ ਹਾਜ਼ਰੀ ਭਰਦਿਆਂ ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਚਲਾਏ ਗਏ ‘ਗੁਰਮੁਖਿ ਗਾਡੀ ਰਾਹ’ ਦੇ ਪਾਂਧੀ ਬਣਨ ਲਈ ਬਾਣੀ ਅਤੇ ਬਾਣੇ ਨਾਲ਼ ਜੁੜਨ ਲਈ ਪ੍ਰੇਰਿਆ। ਸਮਾਗਮ ਦੇ ਅਖ਼ੀਰ ਵਿਚ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਜਗਸੀਰ ਸਿੰਘ ਖਾਲਸਾ ਨੇ ਸਮਾਗਮ ’ਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।