ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮੌਕੇ ਰਾਤ ਦੇ ਦੀਵਾਨ ਸਜਾਏ
ਮਲੋਟ, 25 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਤ ਦੇ ਦੀਵਾਨ ਸਜਾਏ ਗਏ।
ਮਲੋਟ, 25 ਨਵੰਬਰ (ਪਾਟਿਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਾਤ ਦੇ ਦੀਵਾਨ ਸਜਾਏ ਗਏ। ਪ੍ਰਬੰਧਕਾਂ ਹਰਜੀਤ ਸਿੰਘ ਅਤੇ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰ ਤੋਂ ਸ਼ਾਮ ਤੱਕ ਗੁਰਬਾਣੀ ਕੀਰਤਨ ਅਤੇ ਧਾਰਮਿਕ ਦੀਵਾਨ ਸਜਾਏ ਗਏ। ਸਵੇਰ ਦੇ ਦੀਵਾਨ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਵੇਰੇ 8:30 ਤੋਂ 9:45 ਵਜੇ ਤੱਕ ਕੀਰਤਨ ਹੋਇਆ। ਇਸ ਉਪਰੰਤ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਅਤੇ ਰਾਤੇ ਦੇ ਦੀਵਾਨ ਸ਼ਾਮ 7:00 ਵਜੇ ਤੋਂ 9:15 ਵਜੇ ਤੱਕ ਕੀਰਤਨ ਹੋਵੇਗਾ। ਇਸ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਭਾਈ ਰਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।