25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗਿਆਨੀ ਜ਼ੈਲ ਸਿੰਘ ਐਵੇਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਰੀਦਕੋਟ , 25 ਨਵੰਬਰ ( ਜਸਵੰਤ ਸਿੰਘ ਪੁਰਬਾ )- ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਗੁਰਜੰਟ ਸਿੰਘ ਸਿੱਧੂ ਅਤੇ ਸਕੱਤਰ ਮਨਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਥਾਨਕ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ , ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਾ ਭਾਈ ਰਾਜਦੀਪ ਸਿੰਘ ਮੋਗਾ ਵਾਲੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ । ਇਸ ਮੌਕੇ ਗਿਆਨੀ ਜ਼ੈਲ ਸਿੰਘ ਐਵਿਨਿਊ ਦੇ ਨਿਵਾਸੀ ਡਾ .

Ad Position 21
No active advertisement
ਸੁਰਿੰਦਰ ਗਰਗ ਤੇ ਪ੍ਰਵੀਨ ਗਰਗ ਵਾਸੀ ਜੈਤੋ (ਫ਼ਰੀਦਕੋਟ) ਨੇ ਆਪਣੇ ਵਿਆਹ ਦੀ 34ਵੀਂ ਵਰ੍ਹੇਗੰਢ ਮਨਾਈ 26-11-2026
ਫ਼ਰੀਦਕੋਟ , 25 ਨਵੰਬਰ ( ਜਸਵੰਤ ਸਿੰਘ ਪੁਰਬਾ )- ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਗੁਰਜੰਟ ਸਿੰਘ ਸਿੱਧੂ ਅਤੇ ਸਕੱਤਰ ਮਨਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਥਾਨਕ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ , ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਰਾਗੀ ਜਥਾ ਭਾਈ ਰਾਜਦੀਪ ਸਿੰਘ ਮੋਗਾ ਵਾਲੇ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ । ਇਸ ਮੌਕੇ ਗਿਆਨੀ ਜ਼ੈਲ ਸਿੰਘ ਐਵਿਨਿਊ ਦੇ ਨਿਵਾਸੀ ਡਾ . ਕੁਲਦੀਪ ਸਿੰਘ ਦੇ ਸਪੁੱਤਰ ਸੁਨਾਵਰਦੀਪ ਸਿੰਘ ਦੇ ਚੰਗੀ ਪੁਜ਼ੀਸ਼ਨ ’ ਚ ਆਈ . ਏ . ਐਸ . ਸਿਲੈਕਟ ਹੋਣ ’ ਤੇ ਅਤੇ ਐਵਿਨਿਊ ਨਿਵਾਸੀ ਸਵ : ਗੁਰਪ੍ਰੀਤ ਸਿੰਘ ਸੰਧੂ ਦੀ ਬੇਟੀ ਨਿਮਰਤ ਕੌਰ ਦੀ ਕਿਤਾਬ ਬੈਕ ਵੈਨ ਲਾਈਫ਼ ਵਾਜ ਹੈਪਨਿੰਗ ਰੀਲੀਜ਼ ਕਰਨ ’ ਤੇ ਵੈਲਫ਼ੇਅਰ ਸੁਸਾਇਟੀ ਦੇ ਪ੍ਰ੍ਰਧਾਨ ਗੁਰਜੰਟ ਸਿੰਘ ਅਤੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਨ ਕਰਦਿਆਂ ਜਗਮੀਤ ਸਿੰਘ ਚੁੱਘਾ ਨੇ ਸਮੂਹ ਐਵਿਨਿਊ ਨਿਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਰਬਰਿੰਦਰ ਸਿੰਘ ਬੇਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ । ਸਮਾਗਮ ਵਿਚ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਅਤੇ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਤੋਂ ਇਲਾਵਾ ਗਿਆਨੀ ਜ਼ੈਲ ਸਿੰਘ ਐਵਿਨਿਊ ਦੇ ਸਮੂਹ ਨਿਵਾਸੀ ਪਰਿਵਾਰ ਸਮੇਤ ਹਾਜ਼ਰ ਸਨ । ਇਸ ਉਪਰੰਤ ਗਿਆਨੀ ਜ਼ੈਲ ਸਿੰਘ ਐਵਿਨਿਊ ਦੇ ਖਜ਼ਾਨਚੀ ਜੰਗ ਬਹਾਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਗੁਰੂ ਕਾ ਲੰਗਰ ਵਰਤਾਇਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਫ਼ਿਰ ਤੋਂ ਵਿਕਾਸ ਦੀ ਲੀਹ ’ਤੇ ਚੱਲੇਗਾ- ਬਰਗਾੜੀ ਅਗਲੀ ਖ਼ਬਰ ਹਵਾ ਪ੍ਰਦੂਸ਼ਣ ਦੇ ਵਧਦੇ ਖ਼ਤਰੇ ਅਤੇ ਮਨੁੱਖੀ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਲੋਕ ਚਰਚਾ
Ad Position 24