ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਮਲੋਟ, 25 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 24 ਨਵੰਬਰ 2026 ਦਿਨ ਮੰਗਲਵਾਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਮਲੋਟ, 25 ਨਵੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਕਰਨੈਲ ਸਿੰਘ ਮਲੋਟ ਵਿਖੇ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 24 ਨਵੰਬਰ 2026 ਦਿਨ ਮੰਗਲਵਾਰ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਰਤਨ ਦਰਬਾਰ ਅਤੇ ਗੁਰਮਤਿ ਦੀਵਾਨ ਸਜਾਏ ਗਏ। ਇਸੇ ਦਿਨ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਰਾਤ ਦਾ ਦੀਵਾਨ ਹੋਇਆ। ਇਨ੍ਹਾਂ ਧਾਰਮਿਕ ਸਮਾਗਮਾਂ ’ਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਪ੍ਰਚਾਰਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਭਾਈ ਗੁਰਨਾਮ ਸਿੰਘ ਬੇਦੀ, ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪ੍ਰਸਿੱਧ ਕੀਰਤਨੀ ਜਥਿਆ ਨੇ ਹਾਜ਼ਰੀ ਭਰੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।