25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਤਾਮਕੋਟ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਲਾਇਆ ਧਰਨਾ

ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਪਿੰਡ ਤਾਮਕੋਟ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਦੁਖੀ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਪਿੰਡ ਰੁਪਾਣਾ ਤੋਂ ਪਾਰ ਵੱਗਦੀ ਅਰਨੀਵਾਲਾ ਨਹਿਰ ਉਪਰ ਰੋਡ ਨੂੰ ਜਾਮ ਕਰ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮਨਜੀਤ ਸਿੰਘ, ਚਮਕੌਰ ਸਿੰਘ ਨੰਬਰਦਾਰ, ਜਸਕਰਨ ਸਿੰਘ, ਸੁਖਜਿੰਦਰ ਸਿੰਘ, ਰਾਜਬਹਾਦਰ ਸਿੰਘ ਨੇ ਦੱਸਿਆ ਕਿ ਪਿਛਲੇ 20-22 ਦਿਨਾਂ ਤੋਂ ਦਾਣਾ ਮੰਡੀ ਤਾਮਕੋਟ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ 80-85 ਹਜ਼ਾਰ ਝੋਨੇ ਦਾ ਗੱਟਾ ਮੰਡੀ ਵਿਚ ਖੁੱਲ੍ਹਾ ਪਿਆ ਹੈ। ਇਸ ਸੰਬੰਧੀ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਚੁੱਕੇ, ਪਰ ਅੱਜ ਤੱਕ ਕੋਈ ਸੁਣਵਾਈ ਨਾ ਹੋਣ ਕਰਕੇ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ।

Ad Position 21
No active advertisement
ਅਜੀਤ ਡੈਸਕ 26-11-2026
ਰੁਪਾਣਾ, 25 ਨਵੰਬਰ (ਜਗਜੀਤ ਸਿੰਘ)-ਪਿੰਡ ਤਾਮਕੋਟ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਦੁਖੀ ਹੋ ਕੇ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਪਿੰਡ ਰੁਪਾਣਾ ਤੋਂ ਪਾਰ ਵੱਗਦੀ ਅਰਨੀਵਾਲਾ ਨਹਿਰ ਉਪਰ ਰੋਡ ਨੂੰ ਜਾਮ ਕਰ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮਨਜੀਤ ਸਿੰਘ, ਚਮਕੌਰ ਸਿੰਘ ਨੰਬਰਦਾਰ, ਜਸਕਰਨ ਸਿੰਘ, ਸੁਖਜਿੰਦਰ ਸਿੰਘ, ਰਾਜਬਹਾਦਰ ਸਿੰਘ ਨੇ ਦੱਸਿਆ ਕਿ ਪਿਛਲੇ 20-22 ਦਿਨਾਂ ਤੋਂ ਦਾਣਾ ਮੰਡੀ ਤਾਮਕੋਟ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ 80-85 ਹਜ਼ਾਰ ਝੋਨੇ ਦਾ ਗੱਟਾ ਮੰਡੀ ਵਿਚ ਖੁੱਲ੍ਹਾ ਪਿਆ ਹੈ। ਇਸ ਸੰਬੰਧੀ ਸੰਬੰਧਿਤ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਚੁੱਕੇ, ਪਰ ਅੱਜ ਤੱਕ ਕੋਈ ਸੁਣਵਾਈ ਨਾ ਹੋਣ ਕਰਕੇ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਦੇ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ, ਪਰ 20 ਦਿਨ ਬੀਤ ਜਾਣ ’ਤੇ ਵੀ ਸਰਕਾਰ ਨੇ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਨਹੀਂ ਪਾਏ। ਜਦ ਕਿ ਸਰਕਾਰ ਨੇ 72 ਘੰਟਿਆ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਤੁਰੰਤ ਬਣਦੀ ਕਾਰਵਾਈ ਕਰਕੇ ਝੋਨੇ ਦੀ ਖ਼ਰੀਦ ਕਰਵਾਈ ਜਾਵੇ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣ। ਧਰਨੇ ਦੌਰਾਨ ਭਾਰੀ ਵਾਹਨ ਚਾਲਕਾਂ ਨੂੰ ਮੁਸ਼ਕਿਲ ਪੇਸ਼ ਆਈ, ਛੋਟੇ ਵਾਹਨ ਚਾਲਕਾਂ ਨੂੰ ਚੱਕ ਦੂਹੇਵਾਲਾ ਦੀ ਪੁਲਿਸ ਪਾਰਟੀ ਵਲੋਂ ਬਦਲਵੇ ਰਸਤਿਆਂ ਰਾਹੀਂ ਭੇਜਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਲੋਟ ਵਿਖੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਕੀਤਾ ਦ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Ad Position 24