25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਲੋਟ ਵਿਖੇ ਅਕਾਲੀ-ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ 2027 ’ਚ ਗੱਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਮਲੋਟ, 25 ਨਵੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੇ ਐਲਾਨ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਮਲੋਟ ਵਿਖੇ ਅਕਾਲੀ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ-ਦੂਜੇ ਦਾ ਮੂੰਹ ਲੱਡੂ ਖੁਆ ਕੇ ਮਿੱਠਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 26-11-2026
ਮਲੋਟ, 25 ਨਵੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੇ ਐਲਾਨ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਮਲੋਟ ਵਿਖੇ ਅਕਾਲੀ ਅਤੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ-ਦੂਜੇ ਦਾ ਮੂੰਹ ਲੱਡੂ ਖੁਆ ਕੇ ਮਿੱਠਾ ਕਰਵਾਇਆ। ਇਕੱਤਰਤਾ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਸੀ। ਦੋਵਾਂ ਪਾਰਟੀਆਂ ਦਾ ਰਿਸ਼ਤਾ ਨਹੁੰ-ਮਾਸ ਦਾ ਰਿਹਾ ਹੈ ਅਤੇ ਲੋਕ ਇਸ ਗੱਠਜੋੜ ਦੀ ਮੁੜ ਬਹਾਲੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ’ਤੇ ਗੱਠਜੋੜ ਦਾ ਐਲਾਨ ਹੋਣਾ ਖੁਸ਼ੀ ਦੀ ਗੱਲ ਹੈ। ਇਹ ਗੱਠਜੋੜ ਪੰਜਾਬ ਦੀ ਬਿਹਤਰੀ, ਅਮਨ-ਸ਼ਾਂਤੀ, ਨਸ਼ਿਆਂ ਦੇ ਖਾਤਮੇ ਅਤੇ ਹਿੰਦੂ-ਸਿੱਖ ਏਕਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਦਾ ਭਰੋਸਾ ਪ੍ਰਗਟਾਇਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਭਰਾ ਦੀ ਭੂਮਿਕਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਉਹ ਇਸ ਸਤਿਕਾਰ ਅਤੇ ਪਿਆਰ ਲਈ ਧੰਨਵਾਦੀ ਹਨ। ਮਲੋਟ ਵਿਧਾਨ ਸਭਾ ਹਲਕੇ ਵਿਚ 2027 ਦੀਆਂ ਚੋਣਾਂ ਦੌਰਾਨ ਮੁਕਾਬਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜੇ ਗੱਠਜੋੜ ਦਾ ਐਲਾਨ ਹੋਇਆ ਹੈ ਅਤੇ ਵੱਖ-ਵੱਖ ਹਲਕਿਆਂ ਤੋਂ ਉਮੀਦਵਾਰਾਂ ਦਾ ਫ਼ੈਸਲਾ ਹੋਣਾ ਬਾਕੀ ਹੈ। ਜਦੋਂ ਤੱਕ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਮੈਦਾਨ ਵਿਚ ਨਹੀਂ ਆਉਂਦੇ, ਉਦੋਂ ਤੱਕ ਮੁਕਾਬਲੇ ਬਾਰੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਿੰਦਰ ਸਿੰਘ ਭੁੱਲਰ, ਕੁਲਬੀਰ ਸਿੰਘ ਕੋਟਭਾਈ, ਸਰੋਜ ਸਰਪੰਚ, ਲੱਪੀ ਈਨਾ ਖੇੜਾ, ਟੋਨਾ ਲੱਖੇਵਾਲੀ, ਐਮ.ਸੀ. ਅਸ਼ੋਕ ਬਜਾਜ, ਐਮ.ਸੀ. ਕੇਵਲ ਅਰੋੜਾ, ਐਮ.ਸੀ. ਨਵਦੀਪ ਸਿੰਘ ਰਿੰਕੂ, ਅਮਰੀਕ ਸਿੰਘ ਕਲਸੀ, ਗੁਰਦੀਪ ਸਿੰਘ ਲੰਬੀ ਅਤੇ ਭਾਜਪਾ ਦੇ ਸਤੀਸ਼ ਅਸੀਜਾ (ਜ਼ਿਲ੍ਹਾ ਇੰਚਾਰਜ ਫਾਜ਼ਿਲਕਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ) ਸਮੇਤ ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ. ਨੇ ਸਰਾਏਨਾਗਾ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਤਾਮਕੋਟ ਦਾਣਾ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ਕਰਕੇ ਕਿਸਾਨਾਂ ਨੇ ਲਾਇਆ ਧਰਨਾ
Ad Position 24