25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ. ਆਰ.

Ad Position 21
No active advertisement
ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਦੌਰਾਨ ਹਾਜ਼ਰ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਹਰਪਾਲ ਕੌਰ ਅਤੇ ਫੀਲਡ ਟਰੇਨਰ ਟੀਮ ਮੈਂਬਰ। ਅਜੀਤ ਤਸਵੀਰ 26-11-2026
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਡਿਜੀਟਲ ਸਵੈ ਜਨਗਣਨਾ 2027 ਸੰਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਦੀ ਮਹੱਤਤਾ, ਇਸ ਦੀ ਪ੍ਰਕਿਰਿਆ ਤੇ ਇਸ ਵਿਚ ਆਮ ਨਾਗਰਿਕਾਂ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਫੀਲਡ ਟਰੇਨਰ ਤੇ ਲੈਕਚਰਾਰ ਸ਼ਮਿੰਦਰ ਬੱਤਰਾ, ਸੁਰਿੰਦਰ ਕੁਮਾਰ, ਪਰਵੀਨ ਕੁਮਾਰ ਸ਼ਰਮਾ ਅਤੇ ਨਵੀਨ ਕੁਮਾਰ ਡੂਮੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਡਿਜੀਟਲ ਸਵੈ ਜਨਗਣਨਾ ਦੀ ਪ੍ਰਕਿਰਿਆ 16 ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਇਸ ਲਈ ਭਾਰਤ ਸਰਕਾਰ ਵਲੋਂ ਵਿਸ਼ੇਸ਼ ਆਨਲਾਈਨ ਪੋਰਟਲ ’ਤੇ ਉਪਲਬਧ ਕਰਵਾਇਆ ਗਿਆ ਹੈ, ਜਿਸ ਰਾਹੀਂ ਕੋਈ ਵੀ ਨਾਗਰਿਕ ਘਰ ਬੈਠੇ ਆਪਣੇ ਮੋਬਾਈਲ ਫ਼ੋਨ ਜਾਂ ਲੈਪਟਾਪ ਦੀ ਮਦਦ ਨਾਲ ਪਰਿਵਾਰ ਸੰਬੰਧੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਡਿਜੀਟਲ ਤਕਨੀਕ ਰਾਹੀਂ ਜਨਗਣਨਾ ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ, ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਜਨਗਣਨਾ ਕਿਸੇ ਵੀ ਦੇਸ਼ ਦੀ ਯੋਜਨਾਬੰਦੀ ਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨੂੰ ਸਵੈ ਜਨਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਅਤੇ ਸਹੀ ਤੇ ਮੁਕੰਮਲ ਵੇਰਵੇ ਦਰਜ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਪ੍ਰਿੰਸੀਪਲ ਹਰਪਾਲ ਕੌਰ ਨੇ ਕਿਹਾ ਕਿ ਜਨਗਣਨਾ ਸੰਬੰਧੀ ਪ੍ਰਾਪਤ ਹੋਈ ਜਾਣਕਾਰੀ ਨੂੰ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਇਸ ਸੰਬੰਧੀ ਇਕ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਸੀਨੀਅਰ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਡਿਜੀਟਲ ਸਵੈ ਜਨਗਣਨਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪ੍ਰਿੰਸੀਪਲ ਹਰਪਾਲ ਕੌਰ ਸਮੇਤ ਸਮੂਹ ਅਧਿਆਪਕ ਅਤੇ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਦੀ ਸਰਕਾਰ ਬਣਨ ’ਤੇ ਵਪਾਰੀਆਂ ਨੂੰ ਡਰ ਮੁਕਤ ਮਾਹੌਲ ਦਿੱਤਾ ਜਾਵੇਗਾ- ਮਨਪ੍ਰੀਤ ਸਿੰਘ ਬਾਦਲ ਅਗਲੀ ਖ਼ਬਰ ਸੰਨੀ ਢਿੱਲੋਂ ਵਲੋਂ ਗਿੱਦੜਬਾਹਾ-ਦੋਦਾ ਸੜਕ ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਜਾਇਜ਼ਾ
Ad Position 24