27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਨਜ਼ੂਰ ਹੋਈਆਂ ਫਾਈਲਾਂ ਦੇ ਬਾਵਜੂਦ ਲੋੜਵੰਦ ਪਰਿਵਾਰ ਸਹਾਇਤਾ ਰਾਸ਼ੀ ਤੋਂ ਵਾਂਝੇ

ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੇਂਦਰ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਅਤੇ ਕੱਚੇ ਮਕਾਨਾਂ ਦੀਆਂ ਛੱਤਾਂ ਪੱਕੀਆਂ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭ ਤੋਂ ਕਈ ਲੋੜਵੰਦ ਪਰਿਵਾਰ ਵਾਂਝੇ ਰਹਿਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਯੋਜਨਾ ਤਹਿਤ ਕਈ ਪਰਿਵਾਰਾਂ ਦੀਆਂ ਅਰਜ਼ੀਆਂ ਅਤੇ ਫਾਈਲਾਂ ਮਨਜ਼ੂਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਸਰਕਾਰੀ ਸਹਾਇਤਾ ਰਾਸ਼ੀ ਪ੍ਰਾਪਤ ਨਹੀਂ ਹੋਈ।

Ad Position 21
No active advertisement
ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਕੇਂਦਰ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਅਤੇ ਕੱਚੇ ਮਕਾਨਾਂ ਦੀਆਂ ਛੱਤਾਂ ਪੱਕੀਆਂ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭ ਤੋਂ ਕਈ ਲੋੜਵੰਦ ਪਰਿਵਾਰ ਵਾਂਝੇ ਰਹਿਣ ਕਾਰਨ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਯੋਜਨਾ ਤਹਿਤ ਕਈ ਪਰਿਵਾਰਾਂ ਦੀਆਂ ਅਰਜ਼ੀਆਂ ਅਤੇ ਫਾਈਲਾਂ ਮਨਜ਼ੂਰ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਸਰਕਾਰੀ ਸਹਾਇਤਾ ਰਾਸ਼ੀ ਪ੍ਰਾਪਤ ਨਹੀਂ ਹੋਈ। ਇਸ ਸਬੰਧੀ ਕੌਂਸਲਰ ਮਨਜਿੰਦਰ ਸਿੰਘ ਗੋਪੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਇਲਾਕੇ ਦੇ ਕਈ ਅਜਿਹੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਦਿਵਾਉਣ ਲਈ ਉਨ੍ਹਾਂ ਦੀਆਂ ਫਾਈਲਾਂ ਤਿਆਰ ਕਰਵਾਈਆਂ ਗਈਆਂ ਸਨ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਆਪਣੇ ਮਕਾਨਾਂ ਦੀ ਉਸਾਰੀ ਜਾਂ ਛੱਤਾਂ ਦੀ ਮੁਰੰਮਤ ਕਰਵਾ ਸਕਣ। ਇਨ੍ਹਾਂ ਵਿਚੋਂ ਸੱਤ ਪਰਿਵਾਰਾਂ ਦੀਆਂ ਫਾਈਲਾਂ ਮਨਜ਼ੂਰ ਵੀ ਹੋ ਚੁੱਕੀਆਂ ਹਨ, ਪਰ ਮਨਜ਼ੂਰੀ ਮਿਲਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਦੇ ਖਾਤਿਆਂ ਵਿਚ ਸਹਾਇਤਾ ਰਾਸ਼ੀ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਫਾਈਲਾਂ ਮਨਜ਼ੂਰ ਹੋਈਆਂ ਹਨ, ਉਹ ਸਰਕਾਰੀ ਸਹਾਇਤਾ ਮਿਲਣ ਦੀ ਉਡੀਕ ਕਰ ਰਹੇ ਹਨ। ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਰਾਸ਼ੀ ਜਾਰੀ ਨਾ ਹੋਣ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਮਕਾਨਾਂ ਦੀ ਉਸਾਰੀ ਅਤੇ ਛੱਤਾਂ ਸਬੰਧੀ ਕੰਮ ਕਰਵਾਉਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਜਿਨ੍ਹਾਂ ਲੋਕਾਂ ਨੇ ਸਰਕਾਰੀ ਯੋਜਨਾ ਦਾ ਲਾਭ ਲੈਣ ਦੀ ਆਸ ਨਾਲ ਆਪਣੀਆਂ ਫਾਈਲਾਂ ਪਾਸ ਕਰਵਾਈਆਂ ਸਨ, ਉਹ ਹੁਣ ਸਹਾਇਤਾ ਰਾਸ਼ੀ ਦੀ ਉਡੀਕ ਵਿਚ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਲਈ ਮਜ਼ਬੂਰ ਹਨ। ਕੌਂਸਲਰ ਮਨਜਿੰਦਰ ਸਿੰਘ ਗੋਪੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਵੱਖ-ਵੱਖ ਖੇਤਰਾਂ ਵਿਚੋਂ ਵੀ ਕਈ ਲੋੜਵੰਦ ਪਰਿਵਾਰਾਂ ਦੀਆਂ ਫਾਈਲਾਂ ਇਸ ਯੋਜਨਾ ਤਹਿਤ ਮਨਜ਼ੂਰ ਹੋਈਆਂ ਹਨ, ਪਰ ਸਹਾਇਤਾ ਰਾਸ਼ੀ ਜਾਰੀ ਨਾ ਹੋਣ ਕਾਰਨ ਇਹ ਯੋਜਨਾ ਜ਼ਮੀਨੀ ਪੱਧਰ ’ਤੇ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਾਈਲਾਂ ਮਨਜ਼ੂਰ ਹੋਣ ਤੋਂ ਬਾਅਦ ਵੀ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ੀ ਨਹੀਂ ਮਿਲਦੀ ਤਾਂ ਇਸ ਯੋਜਨਾ ਦਾ ਅਸਲ ਮਕਸਦ ਪੂਰਾ ਨਹੀਂ ਹੋ ਸਕਦਾ। ਨਗਰ ਕੌਂਸਲ ਦੇ ਮੁਲਾਜ਼ਮਾਂ ਅਨੁਸਾਰ ਇਸ ਸਕੀਮ ਤਹਿਤ 300 ਦੇ ਕਰੀਬ ਫਾਈਲਾਂ ਆਈਆਂ ਸਨ ਜਿੰਨਾਂ ਵਿਚੋਂ 276 ਫਾਈਲਾਂ ਪਾਸ ਹੋ ਗਈਆਂ ਹਨ। ਇਸ ਮੌਕੇ ਲਾਭਪਾਤਰੀ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮਕਾਨ ਦੀ ਛੱਤ ਡਿੱਗ ਗਈ ਸੀ ਤੇ ਹੁਣ ਉਹ ਛੱਤ ’ਤੇ ਤਰਪਾਲ ਪਾ ਕੇ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ਼ਰੀਬ ਅਤੇ ਬੇਸਹਾਰਾ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਯੋਜਨਾ ਹੈ , ਕਿਉਂਕਿ ਹਰ ਪਰਿਵਾਰ ਦੀ ਇੱਛਾ ਹੁੰਦੀ ਹੈ ਕਿ ਉਸ ਕੋਲ ਆਪਣਾ ਪੱਕਾ ਅਤੇ ਸੁਰੱਖਿਅਤ ਮਕਾਨ ਹੋਵੇ। ਪਰ ਆਰਥਿਕ ਤੰਗੀ ਕਾਰਨ ਕਈ ਪਰਿਵਾਰ ਆਪਣੇ ਪੱਧਰ ’ਤੇ ਮਕਾਨ ਦੀ ਉਸਾਰੀ ਕਰਵਾਉਣ ਤੋਂ ਅਸਮਰੱਥ ਹਨ। ਅਜਿਹੇ ਵਿਚ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਲਈ ਵੱਡਾ ਸਹਾਰਾ ਬਣਦੀ ਹੈ। ਉਨ੍ਹਾਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਨਜ਼ੂਰਸ਼ੁਦਾ ਫਾਈਲਾਂ ਦੀ ਸਥਿਤੀ ਦੀ ਜਾਂਚ ਕੀਤੀ ਜਾਵੇ ਅਤੇ ਜਿਨ੍ਹਾਂ ਲਾਭਪਾਤਰੀਆਂ ਦੀਆਂ ਫਾਈਲਾਂ ਪਾਸ ਹੋ ਚੁੱਕੀਆਂ ਹਨ, ਉਨ੍ਹਾਂ ਦੀ ਰੁਕੀ ਹੋਈ ਸਹਾਇਤਾ ਰਾਸ਼ੀ ਜਲਦ ਤੋਂ ਜਲਦ ਜਾਰੀ ਕਰਵਾਈ ਜਾਵੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਇਸ ਸਕੀਮ ਦਾ ਪ੍ਰੋਸੈੱਸ ਤਬਦੀਲ ਕੀਤਾ ਗਿਆ ਹੈ, ਬਹੁਤ ਜਲਦੀ ਲਾਭਪਾਤਰੀਆਂ ਨੂੰ ਸਹਾਇਤਾਂ ਰਾਸ਼ੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸੰਕੇਤ - ਪ੍ਰੇਮ ਗੇਰਾ ਅਗਲੀ ਖ਼ਬਰ ਟੇਲਾਂ ’ਤੇ ਪਾਣੀ ਪਹੁੰਚਾਉਣ ਦੀਆਂ ਗਾਰੰਟੀਆਂ ਦੇਣ ਵਾਲੀ ਸਰਕਾਰ ਦੇ ਰਾਜ ’ਚ ਨਹਿਰੀ ਪਾਣੀ ਦੀ ਲੰਮੀ ਬੰਦੀ-ਢਿੱਲਵਾਂ
Ad Position 24