ਅਕਾਲੀ-ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸੰਕੇਤ - ਪ੍ਰੇਮ ਗੇਰਾ
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਰਕੀਟ ਕਮੇਟੀ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰ ਪ੍ਰੇਮ ਗੇਰਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸੰਕੇਤ ਹੈ। ਇਸ ਗੱਠਜੋੜ ਦੀਆਂ ਪਿਛਲੀਆਂ ਤਿੰਨ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਦੀ ਗਵਾਹੀ ਭਰੀ ਹੈ।
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਰਕੀਟ ਕਮੇਟੀ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰ ਪ੍ਰੇਮ ਗੇਰਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪੰਜਾਬ ਲਈ ਸ਼ੁੱਭ ਸੰਕੇਤ ਹੈ। ਇਸ ਗੱਠਜੋੜ ਦੀਆਂ ਪਿਛਲੀਆਂ ਤਿੰਨ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਦੀ ਗਵਾਹੀ ਭਰੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਗੇਰਾ ਨੇ ਅੱਗੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਆਪਸੀ ਗੱਠਜੋੜ ਪੰਜਾਬ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ ਅਤੇ ਇਸ ਨਾਲ ਆਪਸੀ ਭਾਈਚਾਰਕ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਗੱਠਜੋੜ ਦੀ ਨੀਂਹ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਰੱਖੀ ਸੀ, ਇਸ ਗੱਠਜੋੜ ਨੂੰ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੋਰ ਮਜ਼ਬੂਤ ਕੀਤਾ ਅਤੇ ਇਕ ਵਾਰ ਦੋਵੇ ਪਾਰਟੀਆਂ ਇਕੋ ਮੰਚ ’ਤੇ ਇਕੱਠੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਭਾਰੀ ਬਹੁਮਤ ਨਾਲ ਚੋਣ ਜਿੱਤ ਕੇ ਪੰਜਾਬ ਵਿਚ ਇਤਿਹਾਸਕ ਸਰਕਾਰ ਸਥਾਪਿਤ ਕਰੇਗਾ। ਇਸ ਮੌਕੇ ਭਾਜਪਾ ਆਗੂਆਂ ਵਿਚ ਅਸ਼ੋਕ ਮਿੱਤਲ, ਸ਼ਾਮ ਲਾਲ ਗੋਇਲ, ਸ਼ਾਮ ਲਾਲ ਮੈਂਗੀ, ਰਾਜ ਕੁਮਾਰ ਗੁਪਤਾ, ਦਰਸ਼ਨ ਚੁੱਘ, ਵਜਿੰਦਰ ਵਿਨਾਇਕ, ਪ੍ਰਦੀਪ ਗੋਇਲ ਆਦਿ ਹਾਜ਼ਰ ਸਨ।