27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਨੂੰ ਸ੍ਰੀਨਗਰ ਯੰਗ ਲੀਡਰ ਕਨਕਲੇਵ ’ਚ ਮਿਲੀ ਮਾਨਤਾ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਕਰਵਾਏ ਗਏ ਯੰਗ ਲੀਡਰ ਕਨਕਲੇਵ-2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਨਤਾ ਪ੍ਰਾਪਤ ਕੀਤੀ। ਇਸ ਰਾਸ਼ਟਰੀ ਪੱਧਰ ਦੇ ਯੁਵਾ ਸੰਮੇਲਨ ਵਿਚ ਦੇਸ਼ ਦੇ 18 ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-11-2026
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਅਤੇ ਮੈਨੇਜਿੰਗ ਕਮੇਟੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਕਰਵਾਏ ਗਏ ਯੰਗ ਲੀਡਰ ਕਨਕਲੇਵ-2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਨਤਾ ਪ੍ਰਾਪਤ ਕੀਤੀ। ਇਸ ਰਾਸ਼ਟਰੀ ਪੱਧਰ ਦੇ ਯੁਵਾ ਸੰਮੇਲਨ ਵਿਚ ਦੇਸ਼ ਦੇ 18 ਵੱਖ-ਵੱਖ ਰਾਜਾਂ ਦੇ ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਦਲਜੀਤ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਆਪਣੇ ਵਿਚਾਰਾਂ, ਲੀਡਰਸ਼ਿਪ ਅਤੇ ਸੰਸਦੀ ਹੁਨਰ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥੀ ਦੇ ਕਾਲਜ ਵਿਖੇ ਪਹੁੰਚਣ ਤੇ ਪ੍ਰਿੰਸੀਪਲ ਪੰਕਜ ਕੁਮਾਰ ਗਰਗ ਨੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਨੇ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਡਾ. ਨਵਜੋਤ ਕੌਰ (ਇੰਚਾਰਜ ਅਕੈਡਮਿਕ), ਕਾਲਜ ਦੇ ਟੀਚਰ ਸਾਹਿਬਾਨ ਮਨਿੰਦਰ ਸਿੰਘ, ਡਾ. ਪਰਮਿੰਦਰ ਸਿੰਘ ਅਤੇ ਮਿਸ ਪਵਨਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਜੂਨੀਅਰ ਵਿੰਗ ਦੀ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਵੋਟਾਂ ਬਣਾਉਣ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ’ਚ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ
Ad Position 24