27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਅੱਖਾਂ ਦਾ ਕੈਂਪ ਅੱਜ

ਫ਼ਰੀਦਕੋਟ, 27 ਨਵੰਬਰ (ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਕਾ ਵਿਖੇ ਅੱਖਾਂ ਦੇ ਆਪ੍ਰੇਸ਼ਨ ਅਤੇ ਲੈਂਜ਼ ਪਾਉਣ ਦਾ ਮੁਫ਼ਤ ਕੈਂਪ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਪ੍ਰਿੰ.

Ad Position 21
No active advertisement
ਪ੍ਰਿੰ. ਸੁਰੇਸ਼ ਅਰੋੜਾ 28-11-2026
ਫ਼ਰੀਦਕੋਟ, 27 ਨਵੰਬਰ (ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਕਾ ਵਿਖੇ ਅੱਖਾਂ ਦੇ ਆਪ੍ਰੇਸ਼ਨ ਅਤੇ ਲੈਂਜ਼ ਪਾਉਣ ਦਾ ਮੁਫ਼ਤ ਕੈਂਪ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਪ੍ਰਿੰ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਅੱਖਾਂ ਦੇ ਮਾਹਿਰ ਡਾਕਟਰ ਪਰਮਿੰਦਰ ਕੌਰ ਸਿਵਲ ਹਸਪਤਾਲ ਫ਼ਰੀਦਕੋਟ ਕਰਨਗੇ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਜਿਹੜੇ ਮਰੀਜ਼ਾਂ ਦੇ ਚਿੱਟਾ ਮੋਤੀਆ ਹੋਵੇਗਾ, ਉਨ੍ਹਾਂ ਦਾ ਮੁਫ਼ਤ ਆਪ੍ਰੇਸ਼ਨ ਕਰਕੇ ਮੁਫ਼ਤ ਲੈਂਜ ਪਾਏ ਜਾਣਗੇ, ਜਿਨ੍ਹਾਂ ਦੀ ਨਜ਼ਰ ਕਮਜ਼ੋਰ ਹੋਵੇਗੀ। ਉਨ੍ਹਾ ਦੀਆਂ ਅੱਖਾਂ ਦਾ ਨੰਬਰ ਜਾਂਚ ਕਰਕੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ। ਪ੍ਰਿੰ. ਅਰੋੜਾ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਕਰਨਗੇ। ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਐਚ. ਐਸ. ਪਦਮ ਨੂੰ ਸਦਮਾ, ਭਰਜਾਈ ਦਾ ਦਿਹਾਂਤ ਅਗਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24