ਪ੍ਰੋ. ਐਚ. ਐਸ. ਪਦਮ ਨੂੰ ਸਦਮਾ, ਭਰਜਾਈ ਦਾ ਦਿਹਾਂਤ
ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸੇਵਾ-ਮੁਕਤ ਪ੍ਰੋਫੈਸਰ ਅਤੇ ਸਮਾਜ ਸੇਵੀ ਹਰਬੰਸ ਸਿੰਘ ਪਦਮ ਦੇ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭਰਜਾਈ ਅਤੇ ਗੁਰਬੰਸ ਸਿੰਘ ਪਦਮ ਦੀ ਧਰਮ ਪਤਨੀ ਬੀਬੀ ਹਰਵਿੰਦਰ ਕੌਰ ਪਦਮ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਖ-ਵੱਖ ਵਰਗਾਂ ਦੀਆਂ ਸ਼ਖ਼ਸੀਅਤਾਂ ਵਲੋਂ ਪਦਮ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਸ
ਸਵ ਹਰਵਿੰਦਰ ਕੌਰ ਪਦਮ ਦੀ ਫਾਇਲ ਫੋਟੋ
28-11-2026
ਕੋਟਕਪੂਰਾ, 27 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸੇਵਾ-ਮੁਕਤ ਪ੍ਰੋਫੈਸਰ ਅਤੇ ਸਮਾਜ ਸੇਵੀ ਹਰਬੰਸ ਸਿੰਘ ਪਦਮ ਦੇ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭਰਜਾਈ ਅਤੇ ਗੁਰਬੰਸ ਸਿੰਘ ਪਦਮ ਦੀ ਧਰਮ ਪਤਨੀ ਬੀਬੀ ਹਰਵਿੰਦਰ ਕੌਰ ਪਦਮ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੇ ਵਿਛੋੜੇ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਖ-ਵੱਖ ਵਰਗਾਂ ਦੀਆਂ ਸ਼ਖ਼ਸੀਅਤਾਂ ਵਲੋਂ ਪਦਮ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਬੀਬੀ ਹਰਵਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ, ਰਛਪਾਲ ਸਿੰਘ ਸੋਸਣ, ਧਨਜੀਤ ਸਿੰਘ ਧਨੀ ਵਿਰਕ, ਗੁਰਿੰਦਰ ਸਿੰਘ ਮਹਿੰਦੀਰੱਤਾ, ਡਾ. ਮਨਜੀਤ ਸਿੰਘ ਢਿੱਲੋਂ, ਮਲਕੀਤ ਸਿੰਘ ਭੋਲਾ ਖੁਰਮੀ, ਵਿਨੋਦ ਕੁਮਾਰ ਪੱਪੂ ਲਹੋਰੀਆ, ਸੁਨੀਲ ਕੁਮਾਰ ਬਿੱਟਾ ਗਰੋਵਰ, ਜਸਕਰਨ ਸਿੰਘ ਭੱਟੀ, ਸੁਰਿੰਦਰ ਸਿੰਘ ਸਦਿਉੜਾ, ਦਰਸ਼ਨ ਸਿੰਘ ਆਰੇਵਾਲਾ, ਸੁਖਵਿੰਦਰ ਸਿੰਘ ਬਾਗੀ, ਮੁਖਤਿਆਰ ਸਿੰਘ ਮੱਤਾ, ਸੁਖਵਿੰਦਰ ਸਿੰਘ ਬੱਬੂ, ਸਮੇਤ ਹੋਰ ਅਨੇਕਾਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।