27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ 1 ਦਸੰਬਰ ਨੂੰ ਹੋਵੇਗੀ ਜਨਗਣਨਾ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਨਾਇਬ ਤਹਿਸੀਲਦਾਰ-ਕਮ-ਜਨਗਣਨਾ ਚਾਰਜ ਅਫ਼ਸਰ ਕੋਟਕਪੂਰਾ ਗੁਰਚਰਨ ਸਿੰਘ ਬਰਾੜ ਦੀ ਅਗਵਾਈ ਵਾਲੀ ਸਮੁੱਚੀ ਜਨਗਣਨਾ ਟੀਮ ਵਲੋਂ ‘ਜਨਗਣਨਾ-2027’ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ ਵੰਡ ਕੀਤੀ ਗਈ । ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ‘ਜਨਗਣਨਾ-2027’ ਦੇ ਦੂਜੇ ਪੜਾਅ ਤਹਿਤ ਤਹਿਸੀਲ ਦਫ਼ਤਰ ਕੋਟਕਪੂਰਾ ਦੀ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਜਨਗਣਨਾ ਕਿੱਟਾਂ ਸਬੰਧਿਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-11-2026
ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਨਾਇਬ ਤਹਿਸੀਲਦਾਰ-ਕਮ-ਜਨਗਣਨਾ ਚਾਰਜ ਅਫ਼ਸਰ ਕੋਟਕਪੂਰਾ ਗੁਰਚਰਨ ਸਿੰਘ ਬਰਾੜ ਦੀ ਅਗਵਾਈ ਵਾਲੀ ਸਮੁੱਚੀ ਜਨਗਣਨਾ ਟੀਮ ਵਲੋਂ ‘ਜਨਗਣਨਾ-2027’ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਦੀ ਵੰਡ ਕੀਤੀ ਗਈ । ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ‘ਜਨਗਣਨਾ-2027’ ਦੇ ਦੂਜੇ ਪੜਾਅ ਤਹਿਤ ਤਹਿਸੀਲ ਦਫ਼ਤਰ ਕੋਟਕਪੂਰਾ ਦੀ ਟੀਮ ਵਲੋਂ ਤੁਰੰਤ ਕਾਰਵਾਈ ਕਰਦਿਆਂ ਜਨਗਣਨਾ ਕਿੱਟਾਂ ਸਬੰਧਿਤ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਵੰਡੀਆਂ ਗਈਆਂ। ਇਸੇ ਤਰ੍ਹਾਂ ਤਹਿਸੀਲ ਦਫ਼ਤਰ ਕੋਟਕਪੂਰਾ ਦੀ ਟੀਮ ਦੇ ਸਾਂਝੇ ਯਤਨਾਂ ਸਦਕਾ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਤੱਕ ਲੋੜੀਂਦੀ ਸਮੱਗਰੀ ਪਹੁੰਚਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਚਾਰਜ ਕਲਰਕ ਸੁਖਦੇਵ ਸਿੰਘ ਮਾਨ ਅਤੇ ਟੈਕਨੀਕਲ ਅਸਿਸਟੈਂਟ ਟਿੰਕੂ ਕੁਮਾਰ ਹਾਜ਼ਰ ਸਨ। ਇਸ ਪ੍ਰਬੰਧ ਨਾਲ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ’ਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ’ਚ ਮੱਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਤਹਿਸੀਲ ਦਫ਼ਤਰ ਕੋਟਕਪੂਰਾ ਦੀ ਟੀਮ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ, ਆਪਸੀ ਤਾਲਮੇਲ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ। ਗੁਰਚਰਨ ਸਿੰਘ ਬਰਾੜ ਨੇ ਦੱਸਿਆ ਕਿ ਜਨਗਣਨਾ ਦਾ ਦੂਜਾ ਪੜਾਅ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 16 ਨਵੰਬਰ ਤੋਂ 30 ਨਵੰਬਰ 2026 ਤੱਕ ਹਰ ਨਾਗਰਿਕ ਸਰਕਾਰੀ ਪੋਰਟਲ ’ਤੇ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਵੀ ਭਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸਫ਼ਲ ਬਣਾਉਣ ਤਹਿਤ ਅਕਾਲੀ ਦਲ ਵਲੋਂ ਮੀਟਿੰਗ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ਦੀ ਵਿਦਿਆਰਥਣ ਨੈਤਿਕ ਸਿੱਖਿਆ ਦੇ ਇਮਤਿਹਾਨ ’ਚ ਅੱਵਲ
Ad Position 24