27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਸੰਬੰਧੀ ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮਟਿੰਗ ਦੌਰਾਨ ਵਿਧਾਇਕ ਸ.

Ad Position 21
No active advertisement
ਅਜੀਤ ਡੈਸਕ 28-11-2026
ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮਟਿੰਗ ਦੌਰਾਨ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੁੱਖ ਸਮਾਗਮ ਕਰਵਾਏ ਜਾਣਗੇ, ਜਿਸ ਤਹਿਤ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ। ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਜੀ ਦੀ ਨਗਰੀ ਫ਼ਰੀਦਕੋਟ ਤੋਂ ਇਹ ਸ਼ੋਭਾ ਯਾਤਰਾ 2 ਦਸੰਬਰ ਨੂੰ ਆਰੰਭ ਸਵੇਰੇ 8 ਵਜੇ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਹ ਇਤਿਹਾਸਕ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਲ੍ਹਾ ਮੁਬਾਰਕ ਨੂੰ ਆਮ ਜਨਤਾ ਲਈ ਸਾਧਾਰਨ ਪਾਠ ਸ਼ੁਰੂ ਕਰਵਾ ਕੇ 2 ਦਸੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਿਆ ਗਿਆ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਚੰਦ ਹਲਵਾਈ ਪੁਰਾਣੀ ਦਾਣਾ ਮੰਡੀ ਤੋਂ ਹੁੰਦੀ ਹੋਈ ਖਾਲਸਾ ਦੀਵਾਨ ਗੁਰਦੁਆਰਾ, ਘੰਟਾ ਘਰ ਚੌਂਕ ਤੋਂ ਹੁੰਦੀ ਹੋਈ ਭਾਈ ਘਨੱਈਆ ਚੌਂਕ, ਕੋਤਵਾਲੀ, ਸਾਦਿਕ ਚੌਕ ਤੋਂ ਹੁੰਦੀ ਹੋਈ ਪਿੰਡ ਪਿੱਪਲੀ, ਰਾਜੋਵਾਲਾ ਤੇ ਗੋਲੇਵਾਲਾ ਤੋਂ ਹੁੰਦੀ ਹੋਈ ਫ਼ਿਰੋਜ਼ਪੁਰ ਵਿਖੇ ਪਿੰਡ ਸਾਈਆਂ ਵਾਲਾ ਤੋਂ ਪ੍ਰਵੇਸ਼ ਕਰੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਸ਼ੋਭਾ ਯਾਤਰਾ ਦੇ ਰੂਟ, ਸੁਰੱਖਿਆ ਪ੍ਰਬੰਧ, ਟਰੈਫ਼ਿਕ ਅਤੇ ਪਾਰਕਿੰਗ ਦੇ ਢੁਕਵੇਂ ਇੰਤਜ਼ਾਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸ਼ੋਭਾ ਯਾਤਰਾ ਦੇ ਰਸਤਿਆਂ ’ਤੇ ਸਫ਼ਾਈ ਵਿਵਸਥਾ ਬਣਾਈ ਰੱਖਣ ਲਈ ਨਗਰ ਕੌਂਸਲ ਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੰਗਤ ਲਈ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਸਹਾਇਤਾ ਟੀਮਾਂ, ਐਂਬੂਲੈਂਸਾਂ, ਅਤੇ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਪਾਇਲ ਗੋਇਲ, ਐਸ.ਡੀ.ਐਮ ਕੋਟਕਪੂਰਾ ਜਸਪਾਲ ਸਿੰਘ ਬਰਾੜ, ਐਸ.ਡੀ.ਐਮ ਜੈਤੋ ਵਿਕਰਮਜੀਤ, ਜਸਪ੍ਰੀਤ ਸਿੰਘ ਐਸ.ਪੀ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ, ਕੈਪਟਨ ਧਰਮ ਸਿੰਘ, ਜਸਬੀਰ ਜੱਸੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ’ਚ ਸਰਕਾਰੀ ਬੱਸਾਂ ਦੀ ਵਰਤੋਂ ਲਈ ਆਮ ਆਦਮੀ ਪਾਰਟੀ ਆਪਣੇ ਨਿੱਜੀ ਫ਼ੰਡ ’ਚੋਂ ਅਦਾਇਗੀ ਕਰੇ-ਸਿੱਖਾਂ ਵਾਲਾ ਪੰਜਾ... ਅਗਲੀ ਖ਼ਬਰ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ
Ad Position 24