28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵੇਟਰ ਦਾ ਕੰਮ ਕਰਦੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ’ਚ ਛਾਲ ਮਾਰ ਕੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਵੇਟਰ ਦਾ ਕੰਮ ਕਰਦਾ ਸੀ ਅਤੇ ਇਕ ਲੜਕੀ ਵਲੋਂ ਉਸ ਨੂੰ ਉਕਸਾਉਣ ਦੇ ਦੋਸ਼ ਲੱਗੇ ਹਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਚਾਕੀ ਮੱਲ ਸਿੰਘ ਰੋਡ ’ਤੇ ਨਹਿਰ ’ਚ ਛਾਲ ਮਾਰ ਕੇ ਇਕ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਨੌਜਵਾਨ ਵੇਟਰ ਦਾ ਕੰਮ ਕਰਦਾ ਸੀ ਅਤੇ ਇਕ ਲੜਕੀ ਵਲੋਂ ਉਸ ਨੂੰ ਉਕਸਾਉਣ ਦੇ ਦੋਸ਼ ਲੱਗੇ ਹਨ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਪੁਲਿਸ ਵਲੋਂ ਮਿ੍ਤਕ ਦੇ ਇਕ ਸਾਥੀ ਦੇ ਬਿਆਨਾਂ ਦੇ ਆਧਾਰ ’ਤੇ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਰਾਜਪ੍ਰੀਤ ਸਿੰਘ ਉਰਫ਼ ਰਾਜ ਵਾਸੀ ਪਿੰਡ ਕੰਮੇਆਣਾ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਗਏ ਹਨ ਕਿ ਉਹ ਜਗਸੀਰ ਸਿੰਘ ਜੀਵਾ ਦੋਵੇਂ ਵੇਟਰ ਦਾ ਕੰਮ ਕਰਦੇ ਸੀ ਤੇ ਜਗਸੀਰ ਸਿੰਘ ਵੇਟਰ ਦਾ ਕੰਮ ਕਰਨ ਲਈ ਫ਼ਰੀਦਕੋਟ ਆਇਆ ਸੀ, ਜੋ ਉਸ ਨੂੰ ਕੁਝ ਸਮੇਂ ਲਈ ਕੰਮ ਦਾ ਕਹਿ ਕੇ ਚਲਾ ਗਿਆ ਸੀ ਤਾਂ ਕੁਝ ਸਮੇ ਬਾਅਦ ਹੀ ਉਸ ਨੂੰ ਜਗਸੀਰ ਸਿੰਘ ਉਕਤ ਦਾ ਫ਼ੋਨ ਆਇਆ ਕਿ ਉਹ ਜਲਦ ਤੋਂ ਜਲਦ ਪੁਲ ਨਹਿਰਾ ਮਚਾਕੀ ਮੱਲ ਸਿੰਘ ਰੋਡ ਫ਼ਰੀਦਕੋਟ ਪਾਸ ਆ ਜਾਵੇ। ਜਦ ਉਹ ਉਥੇ ਪੁੱਜਿਆ ਤਾਂ ਜਗਸੀਰ ਸਿੰਘ ਦਾ ਰਾਜਵੀਰ ਕੌਰ ਉਰਫ਼ ਰਾਜੂ ਪੁੱਤਰੀ ਕਾਲਾ ਸਿੰਘ ਵਾਸੀ ਫ਼ਰੀਦਕੋਟ ਨਾਲ ਲੜਾਈ ਝਗੜਾ ਹੋ ਰਿਹਾ ਸੀ। ਰਾਜਪ੍ਰੀਤ ਸਿੰਘ ਨੇ ਆਪਣੇ ਬਿਆਨ ਵਿਚ ਕਿਹਾ ਕਿ ਉਕਤ ਲੜਕੀ ਵਲੋਂ ਜਗਸੀਰ ਸਿੰਘ ਨੂੰ ਮਰਨ ਲਈ ਉਕਸਾਉਣ ’ਤੇ ਜਗਸੀਰ ਨੇ ਨਹਿਰ ਵਿਚ ਛਾਲ ਮਾਰ ਦਿੱਤੀ ਤੇ ਉਸ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਕਿਹਾ ਕਿ ਰਾਜਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ਣ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਕਤ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ 10 ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਧਰਮਪ੍ਰੀਤ ਸਿੰਘ ਧਾਮੀ ਸੂਬਾ ਚੇਅਰਮੈਨ ਨਿਯੁਕਤ
Ad Position 24