28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੇਂਦਰੀ ਜੇਲ੍ਹ ’ਚੋਂ 10 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ 10 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 2 ਕੈਦੀਆਂ ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਕਰਮਚਾਰੀਆਂ ਸਹਾਇਤਾ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ 10 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 2 ਕੈਦੀਆਂ ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ, ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਅਲੱਗ-ਅਲੱਗ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਜੇਲ੍ਹ ਨਜ਼ਰਬੰਦ ਦੋ ਕੈਦੀਆਂ ਤੇ 6 ਹਵਾਲਾਤੀਆਂ ਪਾਸੋਂ 10 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕੈਦੀ ਸੁਮਿਤ ਕੁਮਾਰ ਅਨੇਜਾ ਪੁੱਤਰ ਸੁਭਾਸ਼ ਅਨੇਜਾ ਵਾਸੀ ਜਲਾਲਾਬਾਦ, ਗੋਬਿੰਦ ਨਗਰੀ, ਜ਼ਿਲ੍ਹਾ ਫ਼ਾਜ਼ਿਲਕਾ, ਕੈਦੀ ਜੁਗਰਾਜ ਸਿੰਘ ਉਰਫ਼ ਸੋਨੀ ਪੁੱਤਰ ਭੂਰਾ ਸਿੰਘ ਵਾਸੀ ਬੈਰੋਕੇ ਕਲਾਂ ਜ਼ਿਲ੍ਹਾ ਮਾਨਸਾ, ਹਵਾਲਾਤੀ ਪਵਨਦੀਪ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ, ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਢਿੱਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ, ਹਵਾਲਾਤੀ ਮਨਬੀਰ ਸਿੰਘ ਪੁੱਤਰ ਕਮਲਜੀਤ ਸਿੰਘ ਵਾਸੀ ਬਾਬਾ ਈਸਰ ਸਿੰਘ ਨਗਰ ਮੋਗਾ, ਹਵਾਲਾਤੀ ਕਮਲ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਸੁਖਚੈਨ ਜ਼ਿਲ੍ਹਾ ਫ਼ਾਜ਼ਿਲਕਾ, ਹਵਾਲਾਤੀ ਮੰਗਤ ਰਾਮ ਪੁੱਤਰ ਮੋਹਨ ਲਾਲ ਵਾਸੀ ਮੋਜਗੜ ਜ਼ਿਲ੍ਹਾ ਫ਼ਾਜ਼ਿਲਕਾ ਤੇ ਹਵਾਲਾਤੀ ਬਿੰਦੂ ਕੁਮਾਰ ਪੁੱਤਰ ਪੱਪੂ ਕੁਮਾਰ ਵਾਸੀ ਖੈਰਪੁਰ ਜ਼ਿਲ੍ਹਾ ਫ਼ਾਜ਼ਿਲਕਾ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਖ਼ਰੀਦੋ-ਫ਼ਰੋਖ਼ਤ ’ਚ ਧੋਖਾਧੜੀ ਦੇ ਦੋਸ਼ਾਂ ਤਹਿਤ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵੇਟਰ ਦਾ ਕੰਮ ਕਰਦੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Ad Position 24