28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੇਂਦਰੀ ਜੇਲ੍ਹ ’ ਚੋਂ ਨਸ਼ੀਲਾ ਪਦਾਰਥ ਬਰਾਮਦ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਅਫ਼ੀਮ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਜੇਲ੍ਹ ’ਚ ਨਜ਼ਰਬੰਦ ਇਕ ਹਵਾਲਾਤੀ ਪਾਸੋਂ ਕਥਿਤ ਤੌਰ ’ਤੇ ਅਫ਼ੀਮ ਬਰਾਮਦ ਕੀਤੀ ਗਈ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸੂਚਨਾ ਦਿੱਤੀ ਗਈ ਕਿ ਜੇਲ੍ਹ ਵਿਚ ਗਾਰਦ ਦੀ ਸਹਾਇਤਾ ਨਾਲ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਹਵਾਲਾਤੀ ਕਰਮਜੀਤ ਸਿੰਘ ਪਾਸੋਂ ਕਥਿਤ ਤੌਰ ’ਤੇ 3 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ. ਡੀ. ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਵਿਖੇ ਮੌਕ ਡਰਿੱਲ ਕਰਵਾਈ ਮੌਕ ਐਕਸਰਸਾਈਜ਼ ਦੌਰਾਨ ਕੀਮਤੀ... ਅਗਲੀ ਖ਼ਬਰ 14ਵਾਂ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਅੱਜ
Ad Position 24