28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੋਟਕਪੂਰਾ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਦੇ ਨਿਰਮਾਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਕਰੀਬ ਸਾਢੇ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ (ਪੀ.

Ad Position 21
No active advertisement
ਅਜੀਤ ਡੈਸਕ 29-11-2026
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਦੇ ਨਿਰਮਾਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਕਰੀਬ ਸਾਢੇ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ. ਬੀ ਐਂਡ ਆਰ) ਵਲੋਂ ਕਰਵਾਇਆ ਜਾ ਰਿਹਾ ਹੈ। ਸੜਕ ਦਾ ਨਿਰਮਾਣ ਕਾਰਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਅੱਜ ਨੀਂਹ ਪੱਥਰ ਰੱਖਣ ਨਾਲ ਸ਼ੁਰੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੀਵਰੇਜ ਦੀਆਂ ਨਵੀਆਂ ਪਾਈਪਾਂ ਪਾਉਣ ਲਈ ਇਹ ਸੜਕ ਪਿਛਲੇ ਕਰੀਬ 8 ਮਹੀਨਿਆਂ ਤੋਂ ਪੁੱਟੀ ਹੋਈ ਸੀ, ਜਿਸ ਕਾਰਨ ਰਾਹਗੀਰਾਂ ਤੇ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਹੋਣ ਉਪਰੰਤ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ, ਜਿਸ ਨੇ ਉਨ੍ਹਾਂ ਨੂੰ ਇਹ ਕੰਮ ਸ਼ੁਰੂ ਕਰਵਾਉਣ ਅਤੇ ਨੇਪਰੇ ਚਾੜ੍ਹਨ ਦਾ ਹੌਂਸਲਾ ਬਖ਼ਸ਼ਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਹੇਠ ਸੀਵਰੇਜ ਅਤੇ ਜਲ ਸਪਲਾਈ ਦੀਆਂ ਚਾਰ ਪਾਈਪ ਲਾਈਨਾਂ ਪਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੀਵਰੇਜ ਮਿਲੇ ਪਾਣੀ ਦੀ ਸਮੱਸਿਆ ਕਾਫ਼ੀ ਲੰਮੇ ਸਮੇਂ ਤੋਂ ਬਣੀ ਹੋਈ ਸੀ ਅਤੇ ਇਸ ਦੇ ਪੱਕੇ ਹੱਲ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਲਈ ਕਰੀਬ 150 ਕਰੋੜ ਰੁਪਏ ਦਾ ਪ੍ਰੋਜੈਕਟ ਮਿਲਿਆ ਹੈ, ਜਿਸ ਤਹਿਤ ਸ਼ਹਿਰ ਵਿਚ ਕਰੀਬ 225 ਕਿੱਲੋਮੀਟਰ ਪਾਈਪਾਂ ਪਾਈਆਂ ਜਾਣੀਆਂ ਹਨ। ਇਸ ਪ੍ਰੋਜੈਕਟ ਦਾ 40 ਤੋਂ 50 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਕਿਸੇ ਵਿਅਕਤੀਗਤ ਲੋੜ ਲਈ ਨਹੀਂ, ਸਗੋਂ ਸਮੁੱਚੇ ਸ਼ਹਿਰ ਦੀ ਭਲਾਈ ਤੇ ਸੀਵਰੇਜ ਮਿਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿਛਲੇ 6 ਮਹੀਨਿਆਂ ਦੌਰਾਨ ਇਸ ਸੜਕ ਤੋਂ ਲੰਘਣ ਵਾਲੇ ਲੋਕਾਂ ਵਲੋਂ ਵਿਖਾਏ ਸਬਰ ਲਈ ਧੰਨਵਾਦ ਕੀਤਾ ਅਤੇ ਇਸ ਦੌਰਾਨ ਆਈਆਂ ਮੁਸ਼ਕਿਲਾਂ ਲਈ ਸ਼ਹਿਰ ਵਾਸੀਆਂ ਤੋਂ ਮੁਆਫ਼ੀ ਵੀ ਮੰਗੀ। ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਤੇ ਜਲ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਨਾ ਕੀਤਾ ਜਾਂਦਾ ਤਾਂ ਸ਼ਹਿਰ ਵਾਸੀਆਂ ਨੂੰ ਆਉਣ ਵਾਲੇ ਲੰਮੇ ਸਮੇਂ ਤੱਕ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝਣਾ ਪੈਣਾ ਸੀ। ਵਿਧਾਇਕ ਨੇ ਦੱਸਿਆ ਕਿ ਕੋਟਕਪੂਰਾ ਰੋਡ ਤੋਂ ਇਲਾਵਾ ਬੱਸ ਸਟੈਂਡ ਨੇੜਿਓਂ ਲੰਘਦੇ ਅਬੋਹਰ ਬਾਈਪਾਸ ਰੋਡ ਦਾ ਸੁਧਾਰ ਕਰਨਾ ਵੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਧੁੰਦ ਤੇ ਮੌਸਮ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਮਜ਼ਦੂਰਾਂ ਦੀ ਘਾਟ ਵਰਗੀਆਂ ਚੁਣੌਤੀਆਂ ਵੀ ਆ ਸਕਦੀਆਂ ਹਨ, ਪਰ ਫ਼ਿਰ ਵੀ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਮੌਸਮ ਦੌਰਾਨ ਸੜਕ ਦਾ 90 ਫ਼ੀਸਦੀ ਕੰਮ ਮੁਕੰਮਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ, ਵੱਖ-ਵੱਖ ਵਾਰਡਾਂ ਦੇ ਕੌਂਸਲਰ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਦੀ ਠੱਗੀ, ਮਾਮਲਾ ਦਰਜ
Ad Position 24