28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਪੀਕਰ ਸੰਧਵਾਂ ਵਲੋਂ ਪਿੰਡਾਂ ’ਚ ਹੈਲਥ ਐਂਡ ਵੈਲਨੈਸ ਸੈਂਟਰ ਲੋਕ ਅਰਪਣ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੇਂਡੂ ਖੇਤਰਾਂ ਵਿਚ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਅਤੇ ਪਿੰਡ ਢੀਮਾਂ ਵਾਲੀ ਬਲਾਕ ਕੋਟਕਪੂਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਹੈਲਥ ਐਂਡ ਵੈਲਨੈੱਸ ਸੈਂਟਰ ਖੋਲ ਕੇ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-11-2026
ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਪੇਂਡੂ ਖੇਤਰਾਂ ਵਿਚ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੰਮੇਆਣਾ ਅਤੇ ਪਿੰਡ ਢੀਮਾਂ ਵਾਲੀ ਬਲਾਕ ਕੋਟਕਪੂਰਾ ਵਿਖੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਹੈਲਥ ਐਂਡ ਵੈਲਨੈੱਸ ਸੈਂਟਰ ਖੋਲ ਕੇ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿਚ ਲੋਕਾਂ ਦੀ ਸੁਵਿਧਾ ਲਈ ਡਾਕਟਰਾਂ ਦੀ ਟੀਮ ਮੌਜੂਦ ਹੋਵੇਗੀ ਅਤੇ ਇੱਥੇ ਲੋਕਾਂ ਨੂੰ ਫ਼ਸਟ ਏਡ ਤੋਂ ਲੈ ਕੇ ਹੋਰ ਵੀ ਕਈ ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਜਾਣਗੀਆਂ। ਸੰਧਵਾਂ ਨੇ ਸਮੂਹ ਇਕੱਠ ਦੇ ਸਾਹਮਣੇ 108 ਨੰਬਰ ’ਤੇ ਜੋ ਮੈਡੀਕਲ ਸਹੂਲਤ ਲਈ ਵੈਨ ਸੁਵਿਧਾ ਉਪਲਬਧ ਕੀਤੀ ਗਈ ਹੈ, ਉਸ ਨੰਬਰ ’ਤੇ ਕਾਲ ਕਰਕੇ ਚੈਕ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਸਖ਼ਤ, 16 ਵਾਹਨਾਂ ਦੇ ਚਲਾਨ ਕੱਟੇ
Ad Position 24