28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜਮ ਮੰਚ ਵਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਮੀਟਿੰਗ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਜਗਸੀਰ ਸਿੰਘ ਖਾਰਾ, ਜੀਤੇਂਦਰ ਕੁਮਾਰ ਹੰਸ ਆਦਿ ਨੇ ਕਿਹਾ ਕਿ ਐਕਸ਼ਨ ਪ੍ਰੋਗਰਾਮ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ 2 ਦਸੰਬਰ ਨੂੰ ਜੈਤੋ ਦੇ ਵਿਧਾਇਕ ਅਮੋਲਕ ਸਿੰਘ, 3 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਅਤੇ 5 ਦਸੰਬਰ ਨੂੰ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਫ਼ਰੀਦਕੋਟ ਵਿਖੇ ਘਰ ਦੇ ਸਾਹਮਣੇ ਵੱਡੇ ਰੋਸ ਪ੍ਰਦਰਸਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ ਅਤੇ ਇਨ੍ਹਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਤ ਬੁੱਢਾ ਨਾਲਾ ਲੁਧਿਆਣਾ ਵਿਖੇ ਪੰਜਾਬ ਦੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਾਲ ਹੀ ਸੁੱਟੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜਮ ਮੰਚ ਵਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇਕ ਮੀਟਿੰਗ ਪੈਨਸ਼ਨਰ ਆਗੂ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂ ਬਿਕਰਮਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਜਤਿੰਦਰ ਕੁਮਾਰ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਜਗਸੀਰ ਸਿੰਘ ਖਾਰਾ, ਜੀਤੇਂਦਰ ਕੁਮਾਰ ਹੰਸ ਆਦਿ ਨੇ ਕਿਹਾ ਕਿ ਐਕਸ਼ਨ ਪ੍ਰੋਗਰਾਮ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ 2 ਦਸੰਬਰ ਨੂੰ ਜੈਤੋ ਦੇ ਵਿਧਾਇਕ ਅਮੋਲਕ ਸਿੰਘ, 3 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਅਤੇ 5 ਦਸੰਬਰ ਨੂੰ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਫ਼ਰੀਦਕੋਟ ਵਿਖੇ ਘਰ ਦੇ ਸਾਹਮਣੇ ਵੱਡੇ ਰੋਸ ਪ੍ਰਦਰਸਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਜਾਣਗੇ ਅਤੇ ਇਨ੍ਹਾਂ ਦੀ ਸਵਾਹ ਇਕੱਠੀ ਕਰਕੇ 6 ਦਸੰਬਰ ਨੂੰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਤ ਬੁੱਢਾ ਨਾਲਾ ਲੁਧਿਆਣਾ ਵਿਖੇ ਪੰਜਾਬ ਦੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਨਾਲ ਹੀ ਸੁੱਟੀ ਜਾਵੇਗੀ। ਇਸ ਤੋਂ ਬਾਅਦ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ’ਚ ਜਾ ਕੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੀਤਾ ਗਿਆ ਭਿ੍ਰਸ਼ਟਾਚਾਰ ਅਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਚਿੱਠਾ ਲੋਕਾਂ ਵਿਚ ਜਾ ਕੇ ਨੰਗਾ ਕੀਤਾ ਜਾਵੇਗਾ। ਮੀਟਿੰਗ ਨੇ ਸਰਬ ਸੰਮਤੀ ਨਾਲ ਇਕ ਮਤਾ ਪਾਸ ਕਰਕੇ ਆਮ ਆਦਮੀ ਪਾਰਟੀ ਦੀ ਮੋਗਾ ਵਿਖੇ ਅਖੌਤੀ ਖੁਸ਼ਹਾਲ ਰੈਲੀ ਤੋਂ ਪਹਿਲਾਂ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ, ਮੁਲਾਜ਼ਮ ਆਗੂ ਕਰਨ ਜੈਨ ਅਤੇ ਹੋਰ ਵੱਖ ਵੱਖ ਮੁਲਾਜ਼ਮ ਆਗੂਆਂ ਨੂੰ ਪੰਜਾਬ ਪੁਲਿਸ ਵਲੋਂ ਨਾਜਾਇਜ਼ ਹਿਰਾਸਤ ਵਿਚ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਕੋਵਿਡ ਦੌਰਾਨ ਭਰਤੀ ਕੀਤੇ ਗਏ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹੋਏ ਬਾਬਾ ਫ਼ਰੀਦ ਯੂਨੀਵਰਸਟੀ ਆਫ਼ ਹੈਲਥ ਸਾਇੰਸਜ ਦੇ ਵਾਈਸ ਚਾਂਸਲਰ ਤੋਂ ਮੰਗ ਕੀਤੀ ਗਈ ਕਿ ਤੁਰੰਤ ਇਨ੍ਹਾਂ ਮੁਲਾਜ਼ਮਾਂ ਨੂੰ ਆਊਟ ਸੋਰਸ ਏਜੰਸੀ ਤੋਂ ਬਾਹਰ ਕਰਕੇ ਸਿੱਧਾ ਯੂਨੀਵਰਸਿਟੀ ਅਧੀਨ ਲੈ ਕੇ ਇਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ। ਇਸ ਮੌਕੇ ਮਨਦੀਪ ਸਿੰਘ ਕਪੂਰ, ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਪੰਜਾਬ ਮੰਡੀ ਬੋਰਡ, ਬਲਕਾਰ ਸਿੰਘ ਸਹੋਤਾ ਜ਼ਿਲ੍ਹਾ ਜਨਰਲ ਸਕੱਤਰ ਕਲਾਸ ਫੋਰ ਯੂਨੀਅਨ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਨਰਿੰਦਰ ਸਿੰਘ, ਪਿ੍ੰਸੀਪਲ ਕਿ੍ਸ਼ਨ ਲਾਲ, ਅਸ਼ੋਕ ਕੌਸ਼ਲ, ਬਿਸ਼ਨ ਕੁਮਾਰ ਅਰੋੜਾ, ਅਮਰਜੀਤ ਸਿੰਘ ਵਾਲੀਆ, ਉਪਿੰਦਰ ਪਾਲ ਸਿੰਘ, ਸੰਤ ਸਿੰਘ ਮੁੱਖ ਅਧਿਆਪਕ, ਰਘਬੀਰ ਸਿੰਘ, ਦਰਸ਼ਨ ਸਿੰਘ ਵਿਰਦੀ, ਸਮਨਦੀਪ ਸਿੰਘ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜੀਵਨ ਜੋਤ ਕੌਰ ਅਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਕੋਟਕਪੂਰਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਮੁੜ ਸ਼ੁਰੂ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਪਿੰਡਾਂ ’ਚ ਹੈਲਥ ਐਂਡ ਵੈਲਨੈਸ ਸੈਂਟਰ ਲੋਕ ਅਰਪਣ
Ad Position 24