03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਫ਼ਰੀਦਕੋਟ, 1 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਰਾਮ ਬਾਗ ਨੇੜੇ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਂਕੀ ਮੈਡੀਕਲ ਕਾਲਜ, ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਰਾਮ ਬਾਗ, ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਮੋਮੀ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ 'ਚ ਗੁਟਬੰਦੀ ਆਈ ਸਾਹਮਣੇ ਅਗਲੀ ਖ਼ਬਰ ਨਸ਼ਾ ਵਿਅਕਤੀ ਦੇ ਜੀਵਨ ਦੇ ਹਰ ਪਹਿਲੂ, ਸਰੀਰਕ, ਮਾਨਸਿਕ, ਸਮਾਜਿਕ ਤੇ ਵਿੱਤੀ ਤੌਰ 'ਤੇ ਨਕਾਰਾਤਮਕ ਤੌਰ 'ਤੇ ਪ੍ਰਭਾਵਿਤ ਕ...
Ad Position 24