04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮਾਘੀ ਮੇਲੇ ਸੰਬੰਧੀ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਵਲੋਂ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026

ਕਿਹਾ : ਟ੍ਰੈਫ਼ਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ (ਰਣਜੀਤ ਸਿੰਘ ਢਿੱਲੋਂ)- ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਮਾਘੀ ਦਾ ਮੇਲਾ ਇਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ | ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੇਲਾ ਮਾਘੀ ਮੌਕੇ ਟ੍ਰੈਫ਼ਿਕ ਦੀ ਸਮੱਸਿਆ ਗੰਭੀਰ ਬਣੀ ਹੁੰਦੀ ਹੈ, ਇਸ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣ | ਟ੍ਰੈਫ਼ਿਕ ਦਾ ਵੱਖ-ਵੱਖ ਥਾਵਾਂ ਵਿਚ ਫੇਰ ਬਦਲ ਕੀਤਾ ਜਾਵੇ ਅਤੇ ਐਂਬੂਲੈਂਸ ਦੇ ਆਉਣ-ਜਾਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਗਰੀਨ ਕੋਰੀਡੌਰ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਵਾਰ ਅਧਿਕਾਰੀਆਂ ਦਾ ਡਰੈੱਸ ਕੋਡ ਯਕੀਨੀ ਬਣਾਇਆ ਜਾਵੇ, ਤਾਂ ਜੋ ਬਾਹਰੋਂ ਆਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਊਟੀ 'ਤੇ ਤਾਇਨਾਤ ਅਮਲੇ ਦੀ ਪਛਾਣ 'ਚ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਆਰਜੀ ਪਖਾਨਿਆਂ ਦੀ ਥਾਂ 'ਤੇ ਵੀ.ਆਈ.ਪੀ. ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਏ ਜਾਵੇ ਅਤੇ ਸੀਵਰੇਜ਼ ਦੀ ਸਮੱਸਿਆ ਨੂੰ ਸਮੇਂ ਰਹਿੰਦੇ ਠੀਕ ਕੀਤਾ ਜਾਵੇ ਅਤੇ ਮੇਲੇ ਦੌਰਾਨ ਆਰ.ਓ. ਸਿਸਟਮ ਵਾਲੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਤੇ ਸ਼ਹਿਰ ਦੀ ਸਮੁੱਚੀ ਸਫ਼ਾਈ ਤੇ ਨਾਜਾਇਜ਼ ਕਬਜ਼ੇ ਹਟਵਾਏ ਜਾਣ | ਉਨ੍ਹਾਂ ਦੱਸਿਆ ਕਿ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿਚ ਵੰਡਿਆ ਗਿਆ ਅਤੇ ਹਰ ਸੈਕਟਰ ਵਿਚ ਨੋਡਲ ਅਫ਼ਸਰ ਦੀ ਡਿਊਟੀ ਲਗਾ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਬੀ ਐਂਡ ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸ਼ਹਿਰ ਨੂੰ ਜੋੜਨ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਨੇਪਰੇ ਚਾੜਿ੍ਹਆ ਜਾਵੇ | ਇਸ ਮੌਕੇ ਐੱਸ.ਐੱਸ.ਪੀ. ਨੇ ਕਿਹਾ ਕਿ ਮੇਲਾ ਮਾਘੀ ਮੌਕੇ 5000 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ | ਮੇਲੇ ਦੌਰਾਨ ਲੋਕਾਂ ਦੀ ਜਾਨ ਤੇ ਮਾਲ ਦੀ ਹਿਫ਼ਾਜ਼ਤ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮਾਘੀ ਮੇਲੇ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਵਿਚ ਸਖ਼ਤ ਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ | ਇਸ ਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਪੁਲਿਸ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ | ਐੱਸ.ਐੱਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ 'ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਸੰਵੇਦਨਸ਼ੀਲ ਥਾਵਾਂ 'ਤੇ ਵਾਚ ਟਾਵਰ ਲਗਾਏ ਜਾਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐੱਸ.ਡੀ.ਐੱਮ. ਬਲਜੀਤ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਸਿਵਲ ਸਰਜਨ ਡਾ. ਰਾਜ ਕੁਮਾਰ, ਮੈਨੇਜਰ ਸ੍ਰੀ ਦਰਬਾਰ ਸਾਹਿਬ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ ਸੁਖਦੇਵ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੂਆ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਕਾਰਵਾਈ ਠੰਢੇ ਬਸਤੇ 'ਚ ਪਈ ਅਗਲੀ ਖ਼ਬਰ ਈ.ਡੀ. ਤੇ ਗ੍ਰਹਿ ਮੰਤਰੀ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਫ਼ਿਰੌਤੀ ਮੰਗਣ ਦੇ ਦੋਸ਼ 'ਚ ਪਰਚਾ ਦਰਜ
Ad Position 24