09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ-ਵਿਧਾਇਕ ਕਾਕਾ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਹਲਕਾ ਵਿਧਾਇਕ ਨੇ ਸਫ਼ਾਈ ਸੇਵਕਾਂ, ਟਿੱਪਰ ਡਰਾਈਵਰਾਂ ਤੇ ਸਹਾਇਕ ਡਰਾਈਵਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਵਿੱਤਰ ਸ਼ਹਿਰ ਦੀ ਸਾਫ਼-ਸਫ਼ਾਈ ਤੇ ਘਰ-ਘਰ ਤੋਂ ਕੂੜਾ ਚੁੱਕਣ ਲਈ ਸ਼ੁਰੂ ਕੀਤੀ ਗਈ ਭਰਤੀ ਪੂਰੀ ਹੋਣ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਖ਼ੁਦ ਦਫ਼ਤਰ ਜਾ ਕੇ ਸਫ਼ਾਈ ਸੇਵਕਾਂ, ਟਿੱਪਰ ਡਰਾਈਵਰ ਤੇ ਸਹਾਇਕ ਡਰਾਈਵਰਾਂ ਨੂੰ ਨਿਯੁਕਤ ਪੱਤਰ ਸੌਂਪੇ ਗਏ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਨਵ-ਨਿਯੁਕਤ ਸਫ਼ਾਈ ਸੇਵਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਇਹ ਇਕ ਵੱਡਾ ਕਦਮ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਰਤੀ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮਿਲੇਗਾ | ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਫ਼ਾਈ ਸੇਵਕਾਂ ਨੂੰ ਆਪਣੀ ਡਿਊਟੀ ਕਰਨ ਵਿਚ ਪੂਰਾ ਸਹਿਯੋਗ ਦੇਣ | ਇਸ ਮੌਕੇ 119 ਸਫ਼ਾਈ ਸੇਵਕ, 33 ਟਿੱਪਰ ਡਰਾਈਵਰ, 15 ਸਹਾਇਕ ਟਿੱਪਰ ਡਰਾਈਵਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਨਗਰ ਕੌਂਸਲ ਦੇ ਈ.ਓ. ਵਰੁਣ ਸਹੋਤਾ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਇਸ ਦਿਸ਼ਾ ਵਿਚ ਇਹ ਇਕ ਵੱਡਾ ਕਦਮ ਹੈ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼ੰਮੀ ਤੇਰ੍ਹੀਆ, ਸਾਬਕਾ ਕੌਂਸਲਰ ਰਾਮ ਸਿੰਘ ਪੱਪੀ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਜਤਿੰਦਰ ਮਹੰਤ, ਰਮਨਦੀਪ ਬਰਾੜ, ਅਮਨਦੀਪ ਸਿੰਘ ਮਹਾਸ਼ਾ ਕੌਂਸਲਰ, ਕੌਂਸਲਰ ਹਰਦੀਪ ਸਿੰਘ ਕਾਲਾ, ਅਮਨਜੀਤ ਗਿੱਲ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਉਪਕਾਰ ਸਿੰਘ ਪ੍ਰਧਾਨ, ਸੈਕਟਰੀ ਗੁਰਮੀਤ ਸਿੰਘ, ਅਸ਼ੋਕ ਨਰੂਲਾ, ਮਨਜੀਤ ਸਿੰਘ ਗੋਸਾ ਬਰਾੜ, ਸੰਦੀਪ ਸ਼ਰਮਾ, ਬਲਾਕ ਪ੍ਰਧਾਨ ਸੁਮਿਤ ਗਰਗ, ਗੁਰਮੇਲ ਸਿੰਘ ਬਰਾੜ, ਗੁਰਦਿਆਲ ਸਿੰਘ ਵਕੀਲ, ਸਫਾਈ ਸੇਵਕ ਪ੍ਰਧਾਨ ਦੀਪੂ ਆਦਿ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 31 ਜਨਵਰੀ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਮਹੀਨਾ ਅਗਲੀ ਖ਼ਬਰ ਐਵਰੈਸਟ ਪਬਲਿਕ ਸਕੂਲ ਵਿਖੇ ਅਧਿਆਪਨ ਤੇ ਕਲਾ ਵਿਸ਼ੇ 'ਤੇ ਸੈਮੀਨਾਰ
Ad Position 24