10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਗੌਰੀ ਮਾਨ 'ਆਪ' ਦੇ ਸ਼ਹਿਰੀ ਯੂਥ ਪ੍ਰਧਾਨ ਅਤੇ ਤਰਸੇਮ ਲਾਲ ਬੱਬੂ ਮੀਤ ਪ੍ਰਧਾਨ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬੱਧਨੀ ਕਲਾਂ, 1 ਜਨਵਰੀ (ਸੰਜੀਵ ਕੋਛੜ)-ਸੂਬੇ 'ਚ ਵਿਚ ਦਿਨ ਬ ਦਿਨ ਆਮ ਆਦਮੀ ਪਾਰਟੀ ਦੇ ਵਧ ਰਹੇ ਗਰਾਫ਼ ਨੂੰ ਦੇਖਦਿਆਂ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਪਾਰਟੀ 'ਚ ਲਗਾਤਾਰ ਅਹੁਦੇ ਨਿਵਾਜ ਕੇ ਭਰਮਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕਸਬਾ ਬੱਧਨੀ ਕਲਾਂ ਦੇ ਸਰਗਰਮ ਵਰਕਰ ਅਤੇ ਮੌਜੂਦਾ ਕੌਂਸਲਰ ਅੰਗਰੇਜ਼ ਸਿੰਘ ਗ਼ੌਰੀ ਮਾਨ ਨੂੰ ਬੱਧਨੀ ਸ਼ਹਿਰੀ ਇਕਾਈ ਦੇ ਯੂਥ ਪ੍ਰਧਾਨ ਅਤੇ ਤਰਸੇਮ ਲਾਲ ਬੱਬੂ ਨੂੰ ਵਾਈਸ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵ ਨਿਯੁਕਤ ਹੋਏ ਪ੍ਰਧਾਨ ਅੰਗਰੇਜ਼ ਸਿੰਘ ਤੇ ਵਾਈਸ ਪ੍ਰਧਾਨ ਤਰਸੇਮ ਸਿੰਘ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜਗਜੀਤ ਸਿੰਘ ਦੀਸ਼ਾ ਪ੍ਰਧਾਨ, ਅਮਨਦੀਪ ਸਿੰਘ ਸਿੱਧੂ ਬਲਾਕ ਪ੍ਰਧਾਨ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਕੁਲਦੀਪ ਸਿੰਘ ਅਮਨਾ ਯੂਥ ਪ੍ਰਧਾਨ, ਰਵੀ ਸ਼ਰਮਾ ਸਾਬਕਾ ਚੇਅਰਮੈਨ, ਬੂਟਾ ਸਿੰਘ ਰਾਊਕੇ, ਰਾਜਪਾਲ ਸਿੰਘ ਸਰਪੰਚ ਰਣੀਆਂ, ਮਨਜਿੰਦਰ ਸਿੰਘ ਫ਼ੌਜੀ ਬੁੱਟਰ, ਜਗਤਾਰ ਸਿੰਘ ਕੂੰਨਰ ਸਰਪੰਚ, ਮਨਪ੍ਰੀਤ ਸਿੰਘ ਸਤਨਾਮ, ਲਖਵੀਰ ਸਿੰਘ ਸਰਪੰਚ, ਗੁਰਵਿੰਦਰ ਸਿੰਘ ਸਰਪੰਚ, ਹਰਜੀਤ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਹਰਦੀਪ ਸਿੰਘ ਜੱਸੀ ਮੈਂਬਰ ਬਲਾਕ ਸੰਮਤੀ, ਰਾਜ ਕੁਮਾਰ ਗਰਗ, ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਜਗਰਾਜ ਸਿੰਘ ਸਾਬਕਾ ਐਮ.ਸੀ, ਤਰਸੇਮ ਲਾਲ, ਹਰਦੀਪ ਸਿੰਘ ਬਲਾਕ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂਆਂ ਤੇ ਵਰਕਰਾਂ ਨੇ ਨਵ ਨਿਯੁਕਤ ਹੋਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਮੌਕੇ 'ਤੇ ਪੁਲਿਸ ਨੇ ਹੁੱਲੜਬਾਜ਼ਾਂ ਅਤੇ ਨਸ਼ੇੜੀਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਪਿੰਡ ਭਲੂਰ ਵਿਖੇ ਭਾਜਪਾ ਦੀ ਮੀਟਿੰਗ ਹੋਈ <br/>
Ad Position 24