10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਆਮ ਆਦਮੀ ਪਾਰਟੀ ਨੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹਾਰ ਕਬੂਲੀ : ਡਾ. ਜਾਗੀਰ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਫ਼ਰੀਦਕੋਟ, 1 ਜਨਵਰੀ (ਸਤੀਸ਼ ਬਾਗ਼ੀ)-ਡਾ. ਜਗੀਰ ਸਿੰਘ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ ਅਤੇ ਹਰ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਅਤੇ ਐਜੂਕੇਸ਼ਨ ਦਾ ਭੱਠਾ ਬਿਠਾ ਦਿੱਤਾ ਗਿਆ ਹੈ ਕਿਉਂਕਿ ਅੱਜ ਹਸਪਤਾਲਾਂ ਵਿਚ ਡਾਕਟਰ ਤੇ ਦਵਾਈਆਂ ਅਤੇ ਸਕੂਲਾਂ ਵਿਚ ਅਧਿਆਪਕ ਨਹੀਂ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਰੋਹ ਤੋਂ ਡਰਦੇ ਹੋਏ ਵਾਰਡਬੰਦੀ ਦੇ ਨਾਮ 'ਤੇ ਸ਼ਹਿਰ ਦੇ ਹਰ ਵਾਰਡ ਅਤੇ ਬੂਥ ਨੂੰ ਕਈ ਭਾਗਾਂ ਵਿਚ ਵੰਡ ਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਵਿਚ ਭਾਰੀ ਵਾਧਾ ਕਰ ਦਿੱਤਾ ਹੈ, ਜਿਸ ਕਰਕੇ ਜਨਤਾ ਨੂੰ ਆਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਉੱਪਰ ਵੀ ਦਰੁਸਤੀ ਕਰਵਾਉਣੀ ਪਵੇਗੀ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਆਪਣੀ ਹਾਰ ਕਬੂਲ ਲਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ 4 ਸਾਲ ਦੀਆਂ ਨਕਾਮੀਆਂ ਨੂੰ ਛੁਪਾਉਣ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਵਰਤ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਦੇ ਸਹਾਰੇ ਚੋਣਾਂ ਲੁੱਟਣ ਦੇ ਮਨਸੂਬੇ ਬਣਾ ਰਹੀ ਆਮ ਆਦਮੀ ਪਾਰਟੀ ਨੂੰ ਮੂੰਹ ਦੀ ਖਾਣੀ ਪਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਹਰ ਫ਼ਰੰਟ ਉਪਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਜਨਤਾ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰ ਦੇਵੇਗੀ |
Ad Position 22
No active advertisement
ਪਿਛਲੀ ਖ਼ਬਰ ਲਾਈਵ ਪ੍ਰਸ਼ਨੋਤਰੀ ਦੇ ਸਹੀ ਜਵਾਬ ਦੇਣ ਵਾਲਿਆਂ ਦਾ ਧਾਰਮਿਕ ਕਿਤਾਬਾਂ ਨਾਲ ਸਨਮਾਨ ਅਗਲੀ ਖ਼ਬਰ ਸਮਾਜ ਸੇੇਵੀ ਗੁਰਚਰਨ ਸਿੰਘ ਪੰਜਗਰਾਈਾ ਕਲਾਂ (ਯੂ.ਐਸ.ਏ) ਦਾ ਸਨਮਾਨ
Ad Position 24