14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਲੰਭਵਾਲੀ ਵਿਖੇ ਨਗਰ ਕੀਰਤਨ ਸਜਾਇਆ ਗਿਆ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਾਜਾਖਾਨਾ, 1 ਜਨਵਰੀ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ¢ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਦੱਸਿਆ ਕਿ ਪੰਥ ਰਤਨ ਸੇਵਾ ਰਤਨ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ (ਤਿੰਨ ਪਾਤਿਸ਼ਾਹੀਆਂ) ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਲੰਭਵਾਲੀ (ਫ਼ਰੀਦਕੋਟ) ਤੋਂ ਗੁਰੂ ਸਾਹਿਬ ਜੀ ਅੱਗੇ ਨਗਰ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ੁੱਲਾਂ ਨਾਲ ਸਜਾਈ ਹੋਈ ਪਾਲਕੀ ਸਾਹਿਬ 'ਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ ¢ ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਪਰਿਕ੍ਰਮਾ ਕਰਦੇ ਹੋਏ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਦੀ ਅਰਦਾਸ ਉਪਰੰਤ ਸਮਾਪਤ ਹੋਇਆ | ਇਸ ਮÏਕੇ ਇੰਟਰਨੈਸ਼ਨਲ ਢਾਡੀ ਜਥਾ ਬੀਬੀ ਸੁਰਿੰਦਰ ਕÏਰ ਕੁਲੈਹਿਰੀ, ਢਾਡੀ ਬੀਬੀ ਵੀਰਪਾਲ ਕÏਰ ਜਗ੍ਹਾ ਰਾਮ ਤੀਰਥ, ਢਾਡੀ ਬੀਬੀ ਜਸਪ੍ਰੀਤ ਕÏਰ ਜੱਸ ਅਤੇ ਸਾਰੰਗੀ ਵਾਦਕ ਅਮਨ ਸਿੰਘ ਸਹੋਤਾ ਕੁਲੈਹਰੀ (ਮਾਨਸਾ) ਵਾਲਿਆਂ ਵਲੋਂ ਗੁਰੂ ਸਾਹਿਬ ਦੇ ਨਮਿਤ ਢਾਡੀ ਵਾਰਾਂ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਨਗਰ ਕੀਰਤਨ ਦੌਰਾਨ ਪਿੰਡ ਵਾਸੀਆਂ, ਸੰਗਤਾਂ ਅਤੇ ਐਨ.ਆਰ.ਆਈ ਪਰਿਵਾਰਾਂ ਵਲੋਂ ਵੱਖ-ਵੱਖ ਸਥਾਨਾਂ 'ਤੇ ਪੜਾਅ ਅਨੁਸਾਰ ਲੰਗਰ ਵੀ ਲਗਾਏ ਗਏ ¢ ਇਸ ਮÏਕੇ ਸੇਵਾਦਾਰ ਸਤਨਾਮ ਸਿੰਘ, ਬਾਬਾ ਕੁਲਵਿੰਦਰ ਸਿੰਘ ਸਮਾਲਸਰ, ਬਾਬਾ ਰਣਜੀਤ ਸਿੰਘ ਵਾਂਦਰ, ਬਾਬਾ ਨਰਾਇਣ ਸਿੰਘ ਯੂ.ਕੇ, ਗੁਰਜੰਟ ਸਿੰਘ ਖੱਟੜਾ, ਨਿਰਮਲ ਨਿੰਮਾ ਸ਼ਰਮਾ ਲੰਭਵਾਲੀ, ਨਛੱਤਰ ਸਿੰਘ ਸਿੱਧੂ, ਬੇਅੰਤ ਸਿੰਘ ਗਿੱਲ, ਸਮੂਹ ਗ੍ਰਾਮ ਪੰਚਾਇਤ ਪਿੰਡ ਲੰਭਵਾਲੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਸਮੂਹ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ¢
Ad Position 22
No active advertisement
ਪਿਛਲੀ ਖ਼ਬਰ ਕਲੱਬ ਨੇ ਸੜਕੀ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਬਾਬਾ ਅਮਰ ਸਿੰਘ ਸਿੱਖ ਦੀ ਯਾਦ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Ad Position 24