ਸਾਦਿਕ, 27 ਜਨਵਰੀ (ਆਰ.ਐਸ.ਧੁੰਨਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਸਾਦਿਕ ਵਿਖੇ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਸੇਵਕ ਸਿੰਘ ਸਾਦਿਕ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੰਦਿਆਂ ਗੁਰਬਾਣੀ ਜੱਸ ਸੁਣਾ ਕੇ ਨਿਹਾਲ ਕੀਤਾ | ਅਰਦਾਸ ਬੇਨਤੀ ਕਰਨ ਉਪਰੰਤ ਪ੍ਰਬੰਧਕਾਂ ਵਲੋਂ ਕੁਝ ਪੰਥਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਗੁਰਚਰਨ ਸਿੰਘ ਸਾਦਿਕ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਸ਼ਮੀਰ ਸਿੰਘ, ਨਿਰਮਲ ਸਿੰਘ, ਬਲਜਿੰਦਰ ਸਿੰਘ ਸੋਹੀ, ਦਰਸ਼ਨ ਸਿੰਘ, ਚਰਨਜੀਤ ਸਿੰਘ ਕਾਲਾ, ਮੁੱਖ ਗ੍ਰੰਥੀ ਬਲਬੀਰ ਸਿੰਘ, ਜਸਵਿੰਦਰ ਸਿੰਘ ਸੋਨੂੰ, ਰਵਿੰਦਰ ਸਿੰਘ, ਮੇਵਾ ਸਿੰਘ, ਗੁਰਸੇਵਕ ਸਿੰਘ, ਸੁਖਪ੍ਰੀਤ ਸਿੰਘ, ਜਗਜੀਤ ਸਿੰਘ, ਗੁਰਜੀਤ ਸਿੰਘ ਆਰੇਵਾਲਾ, ਸੁਰਿੰਦਰ ਸਿੰਘ ਆਰੇਵਾਲਾ ਆਦਿ ਹਾਜ਼ਰ ਸਨ |