09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਿਸਾਨਾਂ ਨੇ ਵੱਡੀ ਗਿਣਤੀ 'ਚ ਟਰੈਕਟਰਾਂ ਨਾਲ ਸੜਕਾਂ 'ਤੇ ਰੋਸ ਮਾਰਚ ਕੀਤਾ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਕੌਮੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਕਿਸਾਨਾਂ ਵਲੋਂ ਗਣਤੰਤਰ ਦਿਵਸ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਵਾਰ ਫਿਰ ਆਪਣੇ ਟਰੈਕਟਰ ਨਾਲ ਸੜਕਾਂ 'ਤੇ ਰੋਸ ਪ੍ਰਦਰਸ਼ਨ ਕੀਤਾ | ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਕਰਦੀ ਆਈ ਹੈ ਤੇ ਨਾ ਹੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਰਹੀ ਹੈ | ਜਿਸ ਦੇ ਚਲਦੇ ਕਿਸਾਨਾਂ ਨੂੰ ਲਗਾਤਰ ਸੰਘਰਸ਼ ਕਰਨੇ ਪੈ ਰਹੇ ਹਨ | ਕਿਸਾਨਾਂ ਦਾ ਹਰ ਵਰਗ ਹਰ ਵਲੋਂ ਸਹਿਯੋਗ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਦੀ ਸਰਕਾਰ ਵੱਡੇ ਘਰਾਣਿਆਂ ਨੂੰ ਲਾਭ ਦੇਣ ਲਈ ਪੁਰਾਣੇ ਕਾਨੂੰਨਾਂ ਤੋਂ ਵੀ ਖ਼ਤਰਨਾਕ ਨਵੇਂ ਕਾਨੂੰਨ ਕਿਸਾਨਾਂ 'ਤੇ ਥੋਪ ਰਹੀ ਹੈ | ਉਨ੍ਹਾਂ ਕਿਹਾ ਕਿ ਬੀਜ ਬਿੱਲ, ਮਨਰੇਗਾ ਸਕੀਮ ਜਿਸ ਨਾਲ ਗਰੀਬ ਘਰਾਂ ਦੀ ਰੋਟੀ ਚੱਲਦੀ ਸੀ, ਬਿਜਲੀ ਸੋਧ ਬਿੱਲ, ਕਿਰਤ ਕਾਨੂੰਨ ਵਿਚ ਤਬਦੀਲੀ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਸਰਕਾਰਾਂ ਇਸ ਇਸ ਵੱਲ ਧਿਆਨ ਨਹੀਂ ਦੇ ਰਹੀਆਂ | ਉਨ੍ਹਾਂ ਨੂੰ ਸਿਰਫ਼ ਆਪਣੀ ਕੁਰਸੀ ਪਿਆਰੀ ਹੈ | ਅੱਜ ਪੂਰੇ ਦੇਸ਼ ਵਿਚ ਟਰੈਕਟਰ ਮਾਰਚ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 5 ਦਿਨ ਬੈਂਕਿੰਗ ਪ੍ਰਣਾਲੀ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਰੱਖੀ ਹੜਤਾਲ ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24