10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੁਖਜੀਤ ਸਿੰਘ ਢਿੱਲਵਾਂ 'ਆਪ' ਦੇ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਨਿਯੁਕਤ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਸਟੇਟ ਇੰਚਾਰਜ ਮਨੀਸ਼ ਸਿਸੋਦੀਆ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਸੁਖਜੀਤ ਸਿੰਘ ਢਿੱਲਵਾਂ ਨੂੰ ਬੀ.ਸੀ.ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ ਕੀਤਾ ਹੈ | ਢਿੱਲਵਾਂ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਰਹਿ ਚੁੱਕੇ ਹਨ | ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 'ਚ ਮਾਲਵਾ ਜ਼ੋਨ ਦੇ ਇੰਚਾਰਜ ਵਜੋਂ ਵੀ ਨਿਰੰਤਰ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਨਵ-ਨਿਯੁਕਤ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ, ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਉਹ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾ ਕੇ ਪਾਰਟੀ ਦੇ ਪ੍ਰੋਗਰਾਮ ਅਤੇ ਗਤੀਵਿਧੀਆਂ ਨੂੰ ਘਰ-ਘਰ ਤੱਕ ਲਿਜਾਣ ਲਈ ਦਿਨ-ਰਾਤ ਇਕ ਕਰਕੇ ਯਤਨਸ਼ੀਲ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਅਤੇ ਅਰਵਿੰਦ ਨਗਰ ਵਿਕਾਸ ਕਮੇਟੀ ਨੇ ਪਤੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨਾ ਜ਼ਰੂਰੀ- ਧਾਲੀਵਾਲ <br/>
Ad Position 24