10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਫ਼ਰੀਦਕੋਟ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਰਤ ਦਾ 77ਵਾਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨਹਿਰੂ ਖੇਡ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਇਆ ਗਿਆ | ਜਿਸ 'ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਐਮ.ਐਲ.ਏ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਤਿੰਨੋਂ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੁਰੱਖਿਆ ਦਸਤਿਆਂ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਬਦੌਲਤ ਹੀ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਸੁਰੱਖਿਅਤ ਹੈ | ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਆਜ਼ਾਦੀ ਸੰਗਰਾਮ ਦੇ ਸਮੂਹ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਕੁਰਬਾਨੀਆਂ ਦੀ ਧਰਤੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀਆਂ ਦਾ ਯੋਗਦਾਨ ਅਮੁੱਲ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸੰਵਿਧਾਨਕ ਮੁੱਲਾਂ ਅਨੁਸਾਰ ਲੋਕ-ਭਲਾਈ ਨੂੰ ਪ੍ਰਾਥਮਿਕਤਾ ਦੇ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਅÏਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ, 300 ਯੂਨਿਟ ਮੁਫ਼ਤ ਬਿਜਲੀ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ | ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜ ਵਿਚ ਚੱਲ ਰਹੇ ਵਿਕਾਸ ਕਾਰਜਾਂ, ਯੁੱਧ ਨਸ਼ਿਆਂ ਵਿਰੁੱਧ, ਮੁਫ਼ਤ ਬਿਜਲੀ ਸਕੀਮ, ਐਂਟੀ ਗੈਂਗਸਟਰ ਫ਼ੋਰਸ, ਕਿਸਾਨਾਂ ਲਈ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਦੇ ਵਿਕਾਸ, ਟੀਚਰਾਂ ਨੂੰ ਸਿਖਲਾਈ ਆਦਿ ਸਮੇਤ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਬੀ.ਐਸ.ਐਫ., ਪੰਜਾਬ ਪੁਲਿਸ, ਮਹਿਲਾ ਵਿੰਗ, ਐਨ.ਸੀ.ਸੀ. ਦੀਆਂ ਟੁੱਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਸੱਭਿਆਚਾਰਕ ਪ੍ਰੋਗਰਾਮ, ਦੇਸ਼-ਭਗਤੀ ਨਾਲ ਸਬੰਧਿਤ ਪ੍ਰਸਤੁਤੀਆਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ | ਵੱਖ-ਵੱਖ ਵਿਭਾਗਾਂ ਵਲੋਂ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਮਨਮੋਹਕ ਝਾਕੀਆਂ ਵੀ ਕੱਢੀਆਂ ਗਈਆਂ | ਇਸ ਮੌਕੇ ਪੀ.ਐਸ.ਪੀ.ਸੀ.ਐਲ ਦੀ ਝਾਕੀ ਨੇ ਪਹਿਲਾ ਸਥਾਨ, ਦਸ਼ਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਬੈਂਡ ਨੇ ਪਹਿਲਾ ਅਤੇ ਬੀ.ਐਸ.ਐਫ ਨੇ ਪਰੇਡ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਸਮਾਗਮ ਦੌਰਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਹਾਸਿਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਉੱਤਮ ਸੇਵਾਵਾਂ ਲਈ ਸਨਮਾਨ ਨਾਲ ਨਿਵਾਜਿਆ ਗਿਆ | ਇਸ ਮੌਕੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ | ਪਰੇਡ ਦੀ ਅਗਵਾਈ ਡੀ.ਐਸ.ਪੀ. ਅਵਤਾਰ ਸਿੰਘ ਰਾਜਪਾਲ ਵਲੋਂ ਕੀਤੀ ਗਈ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸ਼ੈਸਨ ਜੱਜ ਸੰਜੀਵ ਜੋਸ਼ੀ, ਵਾਈਸ ਚਾਂਸਲਰ ਡਾ. ਰਾਜੀਵ ਸੂਦ, ਨਿਲਾਂਬਰੀ ਜਗਦਲੇ ਆਈ.ਜੀ, ਬੇਅੰਤ ਕੌਰ ਸੇਖੋਂ, ਸੂਚਨਾ ਕਮਿਸ਼ਨਰ ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ). ਸੰਜੀਵ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ (ਜ). ਗੁਰਕਿਰਨਦੀਪ ਸਿੰਘ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡੀ.ਆਰ.ਓ ਲਵਪ੍ਰੀਤ ਕੌਰ, ਮੁਹੰਮਦ ਸਦੀਕ ਸਾਬਕਾ ਸਾਂਸਦ ਮੈਂਬਰ, ਓਪਿੰਦਰ ਸ਼ਰਮਾ ਸਾਬਕਾ ਮੰਤਰੀ, ਗੁਰਤੇਜ ਸਿੰਘ ਖੋਸਾ ਚੇਅਰਮੇਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਰਮਨਦੀਪ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਆਦਿ ਤੋਂ ਇਲਾਵਾ ਵੱਖ ਵੱਖ ਵਿਭਾਗਾਂ, ਫ਼ੌਜ, ਬੀ.ਐਸ.ਐਫ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ |
ਜਵਾਹਰ ਨਵੋਦਿਆ ਵਿਦਿਆਲਾ ਕਾਉਣੀ ਵਿਖੇ ਸਮਾਗਮ
ਸਾਦਿਕ, (ਆਰ.ਐਸ.ਧੁੰਨਾ)-ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਗਤਾਰ ਸਿੰਘ ਮਾਨ ਬੀ.ਪੀ.ਓ. ਫ਼ਰੀਦਕੋਟ-1 ਮੁੱਖ ਮਹਿਮਾਨ ਸਨ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਝੰਡਾ ਲਹਿਰਾਉਣ ਤੋਂ ਬਾਅਦ ਵਿਦਿਆਲਿਆ ਦੀਆਂ ਐਨ.ਸੀ.ਸੀ, ਐਨ.ਐਸ.ਐਸ. ਅਤੇ ਹੋਰ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਉਪਰੰਤ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਪ੍ਰੋਗਰਾਮ ਦੇ ਆਗ਼ਾਜ਼ ਦੌਰਾਨ ਵਿਦਿਆਲਿਆ ਦੇ ਪਿ੍ੰਸੀਪਲ ਡਾ. ਤਾਰਿਕ ਮੁਹੰਮਦ ਇਮਰਾਨ ਨੇ ਮੁੱਖ ਮਹਿਮਾਨ ਜਗਤਾਰ ਸਿੰਘ ਮਾਨ, ਵਿਸ਼ੇਸ਼ ਮਹਿਮਾਨ ਸਰਪੰਚ ਰਾਜਦੀਪ ਕੌਰ ਕਾਉਣੀ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ | ਵਿਦਿਆਲਿਆ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ | ਜਗਤਾਰ ਸਿੰਘ ਮਾਨ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਰਟੀਫ਼ਿਕੇਟ ਵੰਡੇ ਅਤੇ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ | ਵਿਦਿਆਲਿਆ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ | ਸਮਾਗਮ ਦੇ ਅੰਤ ਵਿਚ ਵਾਈਸ ਪਿ੍ੰਸੀਪਲ ਰਸ਼ਮੀ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹਿਕ ਰੂਪ ਵਿਚ ਸਭ ਦਾ ਧੰਨਵਾਦ ਕੀਤਾ | ਮੰਚ ਸੰਚਾਲਨ ਮੰਨੂ ਲਤਾ ਅਤੇ ਗੁਰਲਾਲ ਸਿੰਘ ਬਰਾੜ ਨੇ ਕੀਤਾ | ਇਸ ਮੌਕੇ ਸੁਖਦੇਵ ਕੌਰ, ਦਿਨੇਸ਼ ਕੁਮਾਰ, ਜੌਨੀ, ਵੀਰਪਾਲ ਕੌਰ, ਹਰਪ੍ਰੀਤ ਕੌਰ, ਗੋਪਾਲ ਸਿੰਘ ਆਦਿ ਹਾਜ਼ਰ ਸਨ |
ਸੀ.ਆਈ.ਆਈ.ਸੀ. ਵਿਖੇ ਗਣਤੰਤਰ ਦਿਵਸ ਮਨਾਇਆ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਦੇ ਸ੍ਰੀ ਮੁਕਤਸਰ ਸਾਹਿਬ ਰੇਲਵੇ ਅੰਡਰਬਿ੍ਜ ਦੇ ਕੋਲ ਸਥਿਤ ਚੰਡੀਗੜ੍ਹ ਆਈਲੈਟਸ ਐਂਡ ਇੰਮੀਗ੍ਰੇਸ਼ਨ ਸੈਂਟਰ (ਸੀ.ਆਈ.ਆਈ.ਸੀ.) ਕੋਟਕਪੂਰਾ ਵਿਚ 77ਵਾਂ ਗਣਤੰਤਰ ਦਿਵਸ ਬੜੀ ਸ਼ਾਨ, ਉਤਸ਼ਾਹ ਅਤੇ ਦੇਸ਼ ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਰਕਸ਼ੰਦਾ ਸ਼ਰਮਾ ਅਤੇ ਸਟਾਫ ਨੇ ਸਾਂਝੇ ਤੌਰ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਦੇਸ਼ ਭਗਤੀ ਗੀਤ, ਭਾਸ਼ਣ ਅਤੇ ਸੰਵਿਧਾਨ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਗਏ | ਸੰਸਥਾ ਦੇ ਡਾਇਰੈਕਟਰ ਰਕਸ਼ੰਦਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਸੰਵਿਧਾਨ, ਹੱਕਾਂ ਅਤੇ ਫ਼ਰਜ਼ਾਂ ਦੀ ਯਾਦ ਦਿਲਾਉਂਦਾ ਹੈ |
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ
ਸਾਦਿਕ, (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਗੁਰਪ੍ਰੀਤ ਸਿੰਘ ਧਾਲੀਵਾਲ, ਗ੍ਰਾਮ ਪੰਚਾਇਤ ਅਤੇ ਸਮੂਹ ਸਕੂਲ ਸਟਾਫ਼ ਨੇ ਨਿਭਾਈ | ਗੁਰਪ੍ਰੀਤ ਸਿੰਘ ਧਾਲੀਵਾਲ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਸਬੰਧੀ ਜਾਣੂੰ ਕਰਵਾਇਆ ਅਤੇ ਸਮਾਗਮ ਦੌਰਾਨ ਨੰਨੇ ਮੁੰਨੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਸਟੇਜ ਦੀ ਭੂਮਿਕਾ ਸਰਬਜੀਤ ਕੌਰ ਤੇ ਆਈਨਾ ਰਾਣੀ ਨੇ ਨਿਭਾਈ | ਅਧਿਆਪਕਾ ਆਸ਼ਾ ਰਾਣੀ ਨੇ ਸਭਨਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਸੁਖਜਿੰਦਰ ਸਿੰਘ, ਰਾਜੂ ਸਿੰਘ, ਮਿੱਠੂ ਸਿੰਘ, ਸੁੰਦਰ ਸਿੰਘ, ਹਰਜਿੰਦਰ ਸਿੰਘ ਧਾਲੀਵਾਲ, ਹਰਦੀਪ ਸਿੰਘ, ਮੁਕੇਸ਼ ਕੁਮਾਰ, ਵਰਿੰਦਰ ਕੁਮਾਰ, ਗੁਰਬਿੰਦਰ ਕੌਰ, ਰੁਪਿੰਦਰ ਕੌਰ, ਸੇਵਕ ਭੁੱਲਰ ਆਦਿ ਹਾਜ਼ਰ ਸਨ |
ਦਿੱਲੀ ਇੰਟਰਨੈਸ਼ਨਲ ਸਕੂਲ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਭਾਰਤ ਦੇ ਗਣਰਾਜ ਦੀ ਵਰ੍ਹੇਗੰਢ 'ਤੇ ਅੱਜ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਦੇਸ਼ ਭਗਤੀ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਵਿਦਿਆਰਥੀਆਂ ਨੇ ਪੂਰੇ ਸਕੂਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਕੇ ਦੇਸ਼ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ | ਸਕੂਲ ਪਿ੍ੰਸੀਪਲ ਪਿ੍ਯੰਕਾ ਬਰਾੜ ਵਲੋਂ ਰਾਸ਼ਟਰੀ ਗਾਣ ਦੀ ਧੁੰਨ ਦੇ ਨਾਲ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ | ਵਿਸ਼ੇਸ਼ ਜ਼ਿਕਰਯੋਗ ਹੈ ਕਿ ਇਸ ਦਿਹਾੜੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਕੂਲ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਉਪਲਬਧੀਆਂ ਲਈ ਨਹਿਰੂ ਸਟੇਡੀਅਮ ਵਿਚ ਕਰਵਾਏ ਗਏ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਸ਼ੀਤ ਕੌਰ ਨੂੰ ਰਾਸ਼ਟਰੀ ਪੱਧਰ 'ਤੇ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸਨਮਾਨ ਮਿਲਿਆ ਹੈ | ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੂਪਮਾ ਤੋਲ਼ਾ ਅਤੇ ਸ਼ਿਵਮ ਤੋਲ਼ਾ ਨੇ ਸਨਮਾਨਿਤ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਅਧਿਆਪਕਾਂ ਕ੍ਰਮਵਾਰ ਜਗਮੀਤ ਸਿੰਘ ਅਤੇ ਅਸ਼ਵਨੀ ਕੁਮਾਰ ਦੀ ਵੀ ਭਰਪੂਰ ਹੌਂਸਲਾ ਅਫ਼ਜ਼ਾਈ ਕੀਤੀ |
ਮਾਊਾਟ ਲਿਟਰਾ ਜ਼ੀ ਸਕੂਲ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿਚ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਰਜਨੀ ਠਾਕੁਰ ਨੇ ਤਿਰੰਗਾ ਝੰਡਾ ਲਹਿਰਾ ਕੇ ਕੀਤੀ | ਇਸ ਮੌਕੇ ਰਾਸ਼ਟਰੀ ਗੀਤ ਗਾਇਆ ਗਿਆ | ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਨੇ ਕਿਹਾ ਕਿ 26 ਜਨਵਰੀ ਭਾਰਤ ਲਈ ਮਾਣ ਵਾਲਾ ਦਿਨ ਹੈ ਜੋ ਕਿ ਭਾਰਤ ਦੀ ਵਿਭਿੰਨਤਾ ਅਤੇ ਅਖੰਡਤਾ ਦਾ ਪ੍ਰਤੀਕ ਹੈ ਅਤੇ ਹਰ ਭਾਰਤੀ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਹੋਣ 'ਤੇ ਮਾਣ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਦੇਸ਼ ਨੂੰ ਪਿਆਰ ਕਰਨ ਅਤੇ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਸਮਾਗਮ 'ਚ ਵੀ ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਬਾਬਾ ਫ਼ਰੀਦ ਯੂਨੀਵਰਸਿਟੀ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਵਾਈਸ ਚਾਂਸਲਰ ਪ੍ਰੋ. (ਡਾ.) ਰਾਜੀਵ ਸੂਦ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਹੜੇ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਰਾਸ਼ਟਰੀ ਗੀਤ ਗਾਇਆ ਗਿਆ | ਪ੍ਰੋ. (ਡਾ.) ਰਾਜੀਵ ਸੂਦ ਨੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦਾ ਯੂਨੀਵਰਸਿਟੀ ਨੂੰ ਪ੍ਰਦਾਨ ਕੀਤੇ ਗਏ ਵੱਡੇ ਬਜਟਰੀ ਸਹਿਯੋਗ ਅਤੇ ਲਗਾਤਾਰ ਮਾਰਗਦਰਸ਼ਨ ਲਈ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨਕ ਮੁੱਲਾਂ-ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਨੂੰ ਅਪਣਾਉਣ ਅਤੇ ਦੇਸ਼ ਦੀ ਸੇਵਾ ਲਈ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੰਦਾ ਹੈ | ਵਾਈਸ ਚਾਂਸਲਰ ਨੇ ਪਿਛਲੇ ਦੋ ਸਾਲਾਂ ਦੌਰਾਨ ਯੂਨੀਵਰਸਿਟੀ ਦੀਆਂ ਮਹੱਤਵਪੂਰਨ ਉਪਲਬਧੀਆਂ ਬਾਰੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਐਮ. ਬੀ. ਬੀ. ਐਸ. ਸੀਟਾਂ 125 ਤੋਂ ਵਧਾ ਕੇ 250 ਹੋ ਗਈਆਂ ਹਨ ਅਤੇ ਪੰਜਾਬ ਭਰ ਵਿਚ 275 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਸ਼ਾਮਿਲ ਕੀਤੀਆਂ ਗਈਆਂ ਹਨ | ਇਸ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਨਿਸ਼ਠਾਵਾਨ ਅਤੇ ਸ਼ਲਾਘਾਯੋਗ ਸੇਵਾ ਲਈ ਪ੍ਰਸੰਸਾ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਸਮਾਰੋਹ ਦੌਰਾਨ ਯੂਨੀਵਰਸਿਟੀ ਸੁਰੱਖਿਆ ਸਟਾਫ਼ ਵਲੋਂ ਸ਼ਾਨਦਾਰ ਪਰੇਡ ਅਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਦੇਸ਼ ਭਗਤੀ ਗੀਤਾਂ ਨੇ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਣਾਇਆ | ਇਸ ਸਮਾਗਮ ਵਿਚ ਅਰਵਿੰਦ ਕੁਮਾਰ, ਰਜਿਸਟਰਾਰ ਡਾ. ਦੀਪਕ ਜੇ. ਭੱਟੀ, ਡੀਨ ਕਾਲਜਜ਼ ਡਾ. ਰਾਜੀਵ ਸ਼ਰਮਾ, ਕੰਟਰੋਲਰ ਆਫ਼ ਇਗਜ਼ਾਮਿਨੇਸ਼ਨਜ਼ ਡਾ. ਸੰਜੇ ਗੁਪਤਾ, ਪਿ੍ੰਸਿਪਲ ਡਾ. ਨੀਤੂ ਕੁੱਕੜ, ਮੈਡੀਕਲ ਸੁਪਰਡੈਂਟ ਰੀਵਾ ਸੂਦ, ਡਾ. ਸੰਜੀਵ ਗੋਇਲ ਪ੍ਰੈਜ਼ੀਡੈਂਟ ਆਦਿ ਹਾਜ਼ਰ ਸਨ |
ਇੰਟਰਨੈਸ਼ਨਲ ਮਿਲੇਨੀਅਮ ਸਕੂਲ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਚ 77ਵਾਂ ਗਣਤੰਤਰ ਦਿਵਸ ਬੜੀ ਸ਼ਾਨ, ਗੌਰਵ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਰਾਸ਼ਟਰੀ ਝੰਡਾ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ, ਸਕੂਲ ਪਿ੍ੰਸੀਪਲ ਨੀਲਮ ਕੁਮਾਰੀ ਵਰਮਾ ਅਤੇ ਸਮੂਹ ਸਟਾਫ਼ ਨੇ ਸਾਂਝੇ ਤੌਰ 'ਤੇ ਲਹਿਰਾਇਆ | ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਗੀਤਾਂ, ਭਾਸ਼ਣਾਂ, ਨਿ੍ਤ ਅਤੇ ਕਵਿਤਾਵਾਂ ਰਾਹੀਂ ਭਾਰਤੀ ਸੰਵਿਧਾਨ ਦੀ ਮਹਾਨਤਾ ਨੂੰ ਦਰਸਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੀਲਮ ਕੁਮਾਰੀ ਵਰਮਾ/ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਹੱਕਾਂ ਦੇ ਨਾਲ-ਨਾਲ ਫ਼ਰਜ਼ਾਂ ਦੀ ਵੀ ਯਾਦ ਦਿਲਾਉਂਦਾ ਹੈ | ਅੰਤ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਦੇਸ਼ ਦੀ ਤਰੱਕੀ, ਅਮਨ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ |
ਸਰਕਾਰੀ ਬਿ੍ਜਿੰਦਰਾ ਕਾਲਜ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ 77ਵਾਂ ਗਣਤੰਤਰ ਦਿਵਸ ਕਾਲਜ ਕੈਂਪਸ ਵਿਚ ਐਨ.ਐਸ.ਐਸ., ਰੈਡ ਰਿਬਨ ਕਲੱਬਾਂ, ਯੂਥ ਰੈਡ ਕਰਾਸ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸ਼ੁੱਭ ਅਵਸਰ 'ਤੇ ਕਾਲਜ ਦੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਯਾਦ ਕਰਦਿਆਂ ਸਭਨਾਂ ਨੂੰ ਆਪਣੇ ਹੱਕਾਂ ਦੇ ਨਾਲ-ਨਾਲ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਐਨ.ਸੀ.ਸੀ. ਕੋਆਰਡੀਨੇਟਰ ਡਾ. ਸ਼ਿਵ ਸ਼ਕਤੀ ਸਿੰਘ ਦੀ ਅਗਵਾਈ ਅਧੀਨ ਐਨ.ਸੀ.ਸੀ. ਕੈਡਿਟਸ ਦੀ ਟੁਕੜੀ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਯੂਥ ਕੋਆਰਡੀਨੇਟਰ ਡਾ. ਨਰਿੰਦਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸੰਗੀਤ ਵਿਭਾਗ ਦੇ ਅਨਿਲ ਕੁਮਾਰ ਗੁਪਤਾ ਅਤੇ ਵਿਦਿਆਰਥੀ ਸਾਥੀਆਂ ਨੇ ਰਾਸ਼ਟਰੀ ਗੀਤ ਗਾਇਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ | ਅੰਤ ਵਿਚ ਕਾਰਜਕਾਰੀ ਪਿ੍ੰਸੀਪਲ ਡਾ. ਪੂਜਾ ਭੱਲਾ ਨੇ ਸਭਨਾਂ ਦਾ ਧੰਨਵਾਦ ਕੀਤਾ |
ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਤਹਿਤ ਪੰਜਵੀਂ ਜਮਾਤ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਅਤੇ ਰਾਜਵੀਰ ਕੌਰ ਨੇ ਆਪਣੇ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਗਣਤੰਤਰ ਦਿਵਸ ਦੇ ਇਤਿਹਾਸ ਅਤੇ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਅਤੇ ਹੋਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਪਿੰ੍ਰਸੀਪਲ ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਕਮਜ਼ੋਰ ਅਤੇ ਤਾਕਤਵਰ ਦੋਹਾਂ ਲਈ ਇਕੋ-ਜਿਹੀ ਤਾਕਤ ਨਾਲ ਬੋਲਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਆਓ ਸਿੱਖਿਆ ਸੰਪੰਨ, ਨਿਡਰ ਅਤੇ ਇਨਸਾਨੀਅਤ ਨਾਲ ਭਰਪੂਰ ਭਾਰਤ ਦਾ ਨਿਰਮਾਣ ਕਰਨ ਲਈ ਯਤਨ ਕਰੀਏ | ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅੱਜ ਦੇ ਦਿਨ ਕੇਵਲ ਝੰਡਾ ਲਹਿਰਾਉਣਾ ਜਾਂ ਦੇਸ਼ ਭਗਤੀ ਦੇ ਗੀਤ ਗਾਉਣਾ ਹੀ ਕਾਫ਼ੀ ਨਹੀਂ, ਸਗੋਂ ਸਾਨੂੰ ਸਮਾਜ ਵਿਚ ਫੈਲੀਆਂ ਬੁਰਾਈਆਂ ਦਾ ਖਾਤਮਾ ਕਰਨ ਲਈ ਇਕਜੁੱਟ ਹੋਣਾ ਚਾਹੀਦਾ ਹੈ | ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਵੀ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਵਾਈਸ ਪਿ੍ੰਸੀਪਲ ਵਿਜੈ ਕੁਮਾਰ, ਕਰਮਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਵਿਖੇ ਸਮਾਗਮ
ਸਾਦਿਕ, (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਵਿਕਾਸ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਅਤੇ ਉਪ-ਚੇਅਰਮੈਨ ਮੇਜਰ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਸਕੂਲ ਮੁਖੀ ਡਾ. ਅਵਤਾਰ ਦੀਪ ਨੇ ਦੱਸਿਆ ਕਿ ਬੱਚਿਆਂ ਵਲੋਂ ਦੇਸ਼ ਭਗਤੀ ਦੇ ਰੰਗਾਂ ਨਾਲ ਲਬਰੇਜ ਗਣਤੰਤਰਤਾ ਦਿਵਸ ਨੂੰ ਸਮਰਪਿਤ ਰੰਗਾਂ-ਰੰਗ ਪ੍ਰੋਗਰਾਮ, ਗਰੁੱਪ ਡਾਂਸ, ਕਵਿਤਾਵਾਂ, ਕੋਰੀਓਗਰਾਫੀ ਆਦਿ ਪੇਸ਼ ਕੀਤੇ ਗਏ ਜਿਸ ਨਾਲ ਪੂਰਾ ਮਾਹੌਲ ਦੇਸ਼-ਭਗਤੀ ਵਾਲਾ ਤੇ ਸੰਗੀਤਕ ਬਣ ਗਿਆ | ਸਕੂਲ ਚੇਅਰਮੈਨ ਨੇ ਬੱਚਿਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਅਧਿਆਪਕਾ ਪਿ੍ਅੰਕਾ ਰਾਣੀ, ਲੱਖਾ ਸਿੰਘ, ਕੁਲਦੀਪ ਸਿੰਘ, ਰਾਜਪਾਲ ਸਿੰਘ, ਕਿ੍ਸ਼ਨਾ ਰਾਣੀ, ਮਨਪ੍ਰੀਤ ਕੌਰ ਅਤੇ ਜਗਜੀਤ ਸਿੰਘ, ਸੁਖਮੰਦਰ ਸਿੰਘ, ਸੁਲੱਖਣ ਸਿੰਘ, ਪਰਮਜੀਤ ਕੌਰ, ਜਸਵੀਰ ਕੌਰ, ਬਿੰਦਰਪਾਲ ਕੌਰ, ਜਸਪਾਲ ਕੌਰ ਆਦਿ ਕਮੇਟੀ ਮੈਂਬਰ ਹਾਜ਼ਰ ਸਨ |
ਸਕਾਲਰਜ਼ ਸੀਨੀਅਰ ਸਕੂਲ ਅਰਾਈਆਂ ਵਾਲਾ
ਸਾਦਿਕ, (ਆਰ.ਐਸ.ਧੁੰਨਾ)-ਸਕਾਲਰਜ਼ ਸੀਨੀਅਰ ਸਕੂਲ ਅਰਾਈਆਂ ਵਾਲਾ ਕਲਾਂ ਵਿਚ ਗਣਤੰਤਰ ਦਿਵਸ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਨੂੰ ਤਿਰੰਗੇ ਰੰਗਾਂ ਨਾਲ ਸਜਾਇਆ ਗਿਆ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵਿਚ ਦੇਸ਼ ਪ੍ਰਤੀ ਜੋਸ਼ ਵੇਖਣ ਨੂੰ ਮਿਲਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਨਮਿੰਦਰ ਸਿੰਘ ਢਿੱਲੋਂ, ਡਾਇਰੈਕਟਰ ਗੁਰਪ੍ਰੀਤ ਕੌਰ ਅਤੇ ਪਿ੍ੰਸੀਪਲ ਸਚਦੇਵ ਸਿੰਘ ਗਿੱਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾ ਕੇ ਅਤੇ ਦੇਸ਼ ਭਗਤੀ ਦੇ ਨਾਅਰੇ ਲਗਾ ਕੇ ਦੇਸ਼ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ | ਵਿਦਿਆਰਥੀਆਂ ਨੇ ਦੇਸ਼ ਭਗਤੀ ਕਵਿਤਾਵਾਂ, ਗੀਤ ਅਤੇ ਭਾਸ਼ਣ ਪੇਸ਼ ਕੀਤੇ | ਸਕੂਲ ਦੀ ਤੀਸਰੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਨਮੋਹਕ ਦੇਸ਼ ਭਗਤੀ ਡਾਂਸ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ | ਬੱਚਿਆਂ ਵਲੋਂ ਸਕੂਲ ਬੈਂਡ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸਚਦੇਵ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਸਕੂਲ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਏਕਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ | ਸਕੂਲ ਚੇਅਰਮੈਨ ਮਨਮਿੰਦਰ ਸਿੰਘ ਢਿੱਲੋਂ ਨੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਵਿਖੇ ਸਮਾਗਮ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਐੱਸ ਐੱਮ ਡੀ ਵਰਲਡ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਮਨਜੀਤ ਕੌਰ ਵਲੋਂ ਕੋਆਰਡੀਨੇਟਰਸ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਕੀਤੀ ਗਈ | ਸਾਰੇ ਬੱਚਿਆਂ ਅਤੇ ਅਧਿਆਪਕਾਂ ਨੇ ਰਾਸ਼ਟਰ-ਗਾਣ ਗਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਵਿਦਿਆਰਥੀਆਂ ਨੇ ਇਕ ਜੀਵੰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਦੇਸ਼ ਭਗਤੀ ਦੇ ਗੀਤ, ਨਾਚ ਦੇ ਨਾਲ-ਨਾਲ ਭਾਰਤ ਦੇ ਆਜ਼ਾਦੀ ਸੰਘਰਸ਼ ਅਤੇ ਇਕ ਗਣਰਾਜ ਦੇ ਰੂਪ ਵਿਚ ਇਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਵਾਲਾ ਇਕ ਸਕਿੱਟ ਵੀ ਸ਼ਾਮਿਲ ਸੀ | ਇਸ ਤੋਂ ਇਲਾਵਾ ਛੋਟੇ ਛੋਟੇ ਬੱਚਿਆਂ ਵਲੋਂ ਆਪਣੇ ਚਿਹਰਿਆਂ 'ਤੇ ਤਿਰੰਗੇ ਬਣਵਾਏ ਗਏ ਜੋ ਕਿ ਬਹੁਤ ਮਨਮੋਹਕ ਲੱਗ ਰਹੇ ਸਨ | ਡਿਪਟੀ ਡਾਇਰੈਕਟਰ ਸੰਦੀਪ ਥਾਪਰ ਦੁਆਰਾ ਇਕ ਪ੍ਰੇਰਨਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੁੱਲਾਂ ਨੂੰ ਕਾਇਮ ਰੱਖਣ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਸਮਾਗਮ ਵਿਚ ਪ੍ਰਬੰਧਕੀ ਮੈਂਬਰ ਮੇਘਾ ਥਾਪਰ ਪਿ੍ੰਸੀਪਲ ਰੇਣੁਕਾ, ਦੋਨਾਂ ਸੰਸਥਾਵਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ |
ਐਸ.ਬੀ.ਆਰ.ਐਸ. ਕਾਲਜ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਸਾਦਿਕ, (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਸ਼ੁਰੂਆਤ ਵਿਚ ਐਨ.ਐਸ.ਐਸ. ਦੇ ਨੋਡਲ ਅਫ਼ਸਰ ਪ੍ਰੋ. ਪਿਆਰੀ ਕੌਰ ਦੁਆਰਾ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਗਿਆ ਅਤੇ ਵੋਟਰ ਦਿਵਸ ਨਾਲ ਸਬੰਧਿਤ ਸਹੁੰ ਚੁੱਕੀ ਗਈ | ਇਸ ਤੋਂ ਬਾਅਦ ਕਾਲਜ ਵਿਚ ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਐਨ.ਐਸ.ਐਸ ਦੇ ਵਲੰਟੀਅਰਜ਼ ਨੇ ਵੱਧ ਚੜ੍ਹ ਕੇ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਨਵਨੀਤ ਕੌਰ ਦੁਆਰਾ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਮੂਹ ਸਟਾਫ਼ ਅਤੇ ਐਨ ਐਸ ਐਸ ਦੇ ਵਲੰਟੀਅਰਜ਼ ਸ਼ਾਮਿਲ ਸਨ |
ਮਾਊਾਟ ਲਰਨਿੰਗ ਜੂਨੀਅਰ ਸਕੂਲ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਰਨਿੰਗ ਜੂਨੀਅਰ ਸਕੂਲ ਫ਼ਰੀਦਕੋਟ ਨੇ 77ਵਾਂ ਗਣਤੰਤਰ ਦਿਵਸ ਮਾਣ ਅਤੇ ਸ਼ਰਧਾ ਨਾਲ ਮਨਾਇਆ | ਜਸ਼ਨਾਂ ਦੀ ਸ਼ੁਰੂਆਤ ਰਾਸ਼ਟਰੀ ਗੀਤ ਗਾਇਨ ਨਾਲ ਹੋਈ | ਵਿਦਿਆਰਥੀਆਂ ਨੇ ਗਣਤੰਤਰ ਦਿਵਸ 'ਤੇ ਭਾਸ਼ਣ ਦਿੱਤੇ | ਵਿਦਿਆਰਥੀਆਂ ਨੇ ਇਕੱਠੇ ਇਕ ਨਾਚ ਪੇਸ਼ ਕੀਤਾ | ਨਰਸਰੀ ਤੋਂ ਦੂਜੀ ਜਮਾਤ ਤੱਕ, ਹਰ ਕਲਾਸ ਦੇ ਬੱਚੇ ਝੰਡਾ ਬਣਾਉਣ, ਰੰਗ ਬਣਾਉਣ ਅਤੇ ਚਾਰਟ ਬਣਾਉਣ ਵਰਗੀਆਂ ਗਤੀਵਿਧੀਆਂ ਵਿਚ ਰੁੱਝੇ ਹੋਏ ਸਨ | ਗਣਤੰਤਰ ਦਿਵਸ ਨੇ ਭਾਰਤ ਨੂੰ ਇਕ ਪ੍ਰਭੂਸੱਤਾ ਸੰਪੰਨ, ਲੋਕਤੰਤਰੀ ਗਣਰਾਜ ਬਣਾਉਣ ਵਿਚ ਰਾਸ਼ਟਰ ਦੀ ਭੂਮਿਕਾ ਦਾ ਜਸ਼ਨ ਮਨਾਇਆ | ਰਾਸ਼ਟਰ ਨੂੰ ਗਣਤੰਤਰ ਬਣਾਉਣ ਵਿਚ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ | ਪਿ੍ੰਸੀਪਲ ਸੀਮਾ ਗੁਲਾਟੀ ਨੇ ਵਿਦਿਆਰਥੀਆਂ ਦੀ ਉਨ੍ਹਾਂ ਦੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ |
ਬੁਰਜ ਜਵਾਹਰ ਸਿੰਘ ਵਾਲਾ ਦੇ ਅਧਿਆਪਕ ਪਤੀ ਪਤਨੀ ਸਨਮਾਨਿਤ
ਬਰਗਾੜੀ, (ਲਖਵਿੰਦਰ ਸ਼ਰਮਾ)-ਬੁਰਜ ਜਵਾਹਰ ਸਿੰਘ ਵਾਲਾ ਦੇ ਪਤੀ ਪਤਨੀ ਅਧਿਆਪਕ ਜੋ ਕ੍ਰਮਵਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੇ ਕੰਪਿਊਟਰ ਅਧਿਆਪਕ ਕੁਲਦੀਪ ਸਿੰਘ ਚਹਿਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਦੀ ਅਧਿਆਪਕਾ ਰਾਜਵਿੰਦਰ ਕੌਰ ਹਨ ਨੂੰ ਵਧੀਆ ਸੇਵਾਵਾਂ ਲਈ 26 ਜਨਵਰੀ 'ਤੇ ਐਸ. ਡੀ. ਐਮ. ਜੈਤੋ ਅਤੇ ਤਹਿਸੀਲਦਾਰ ਵਲੋਂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਦੋਵੇਂ ਪਤੀ ਪਤਨੀ ਅਧਿਆਪਕਾਂ ਨੇ ਆਪਣੇ ਸਕੂਲਾਂ ਵਿਚ ਜ਼ਿਲ੍ਹਾ ਕੰਪਿਊਟਰ ਇੰਚਾਰਜ ਰਹਿ ਕੇ ਵਧੀਆ ਕੰਮ ਕਰਨ ਤੋਂ ਇਲਾਵਾ ਆਨਲਾਈਨ ਕਲਾਸਾਂ, ਕੋਰੋਨਾ ਕਾਲ ਸਮੇਂ ਵਧੀਆ ਸੇਵਾਵਾਂ, ਵਧੀਆ ਨਤੀਜੇ, ਈ ਕੰਟੈਂਟ, ਬਲਾਕ ਪੱਧਰ 'ਤੇ ਪਹਿਲੀਆਂ ਪੁਜ਼ੀਸ਼ਨਾਂ ਆਦਿ ਕੰਮ ਕੀਤੇ | ਇਨ੍ਹਾਂ ਨੂੰ ਸਨਮਾਨਿਤ ਕਰਨ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਬੀ.ਪੀ.ਓ ਸੁਨੀਲ ਕੁਮਾਰ, ਸਕੂਲ ਪਿ੍ੰਸੀਪਲ ਵਿਜੇ ਮਿੱਤਲ, ਸੈਂਟਰ ਮੁਖੀ ਹਰਜੀਤ ਸਿੰਘ, ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਦੀਆਂ ਮੌਜੂਦਾ ਅਤੇ ਸਾਬਕਾ ਪੰਚਾਇਤਾਂ, ਇਲਾਕਾ ਵਾਸੀਆਂ, ਸਮੂਹ ਅਧਿਆਪਕਾਂ, ਸਮਾਜ ਸੇਵੀ ਸੰਸਥਾਵਾਂ ਆਦਿ ਨੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਨਾਲ ਸਮੂਹ ਕੰਮ ਕਰਨ ਵਾਲੇ ਅਧਿਆਪਕਾਂ ਦਾ ਹੌਂਸਲਾ ਵੱਧਦਾ ਹੈ ਅਤੇ ਦੂਸਰੇ ਅਧਿਆਪਕਾਂ ਨੂੰ ਵੀ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਮਿਲਦੀ ਹੈ |
ਜੀ. ਐਨ. ਕਾਨਵੈਂਟ ਸਕੂਲ ਭਲੂਰ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)- ਜੀ. ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਕੈਂਪਸ ਨੂੰ ਤਿਰੰਗੇ ਝੰਡਿਆਂ ਅਤੇ ਰਾਸ਼ਟਰੀ ਚਿੰਨਾਂ ਨਾਲ ਸਜਾਇਆ ਗਿਆ ¢ ਸਮਾਰੋਹ ਦੀ ਸ਼ਰੂਆਤ ਪ੍ਰਾਰਥਨਾ ਸਭਾ ਨਾਲ ਹੋਈ ਉਪਰੰਤ ਸਕੂਲ ਦੀ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ¢ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਉਨ•ਾਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਗੀਤ, ਨਾਚ ਅਤੇ ਨਾਟਕ ਪੇਸ਼ ਕਰਕੇ ਆਜ਼ਾਦੀ ਦੇ ਸੰਘਰਸ਼ ਅਤੇ ਸੰਵਿਧਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ¢ ਸਮਾਗਮ ਦੀ ਸੰਪੂਰਨਤਾ ਰਾਸ਼ਟਰੀ ਗਾਣ ਨਾਲ ਕੀਤੀ ਗਈ¢
ਰਿਸ਼ੀ ਮਾਡਲ ਸਕੂਲ
ਪੰਜਗਰਾੲੀਂ ਕਲਾਂ, (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ 'ਚ ਗਣਤੰਤਰ ਦਿਵਸ ਦੀ 77ਵੀਂ ਵਰ੍ਹੇਗੰਢ ਸਬੰਧੀ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਝੰਡੇ ਨੂੰ ਸਲਾਮੀ ਦਿੱਤੀ | ਪਿ੍ੰਸੀਪਲ ਗਗਨਦੀਪ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਸੰਵਿਧਾਨ ਦੀ ਸਰਵਉੱਚਤਾ ਬਣਾਈ ਰੱਖਣ ਦੀ ਅਪੀਲ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ | ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ |
ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਪਾਇਨਲੈਂਡ ਇੰਟਰਨੈਸ਼ਨਲ ਸਕੂਲ ਜੈਤੋ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੰਚਾਲਕ ਚਰਨੀ ਮਿੱਤਲ, ਸੰਜੀਵ ਮਿੱਤਲ, ਰਮੇਸ਼ ਬਾਂਸਲ, ਨਰਿੰਦਰ ਬਾਂਸਲ, ਡਾ. ਗਿਰੀਸ਼ ਮਿੱਤਲ ਅਤੇ ਡਾ. ਮੋਹਿਤ ਮਿੱਤਲ ਦੀ ਵਿਸ਼ੇਸ਼ ਹਾਜ਼ਰੀ ਰਹੀ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪੇਸ਼ ਕੀਤੇ ਗਏ | ਜਿਸ ਵਿਚ ਦੇਸ਼ ਭਗਤੀ ਗੀਤ, ਸਮੂਹ ਨਿ੍ਤ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰਸਤੁਤੀਆਂ ਸ਼ਾਮਿਲ ਸਨ | ਬੱਚਿਆਂ ਨੇ ਆਪਣੀਆਂ ਸ਼ਾਨਦਾਰ ਅਤੇ ਭਾਵਨਾਤਮਕ ਪ੍ਰਸਤੁਤੀਆਂ ਨਾਲ ਸਾਰੇ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ, ਜੋ ਸਚਮੁੱਚ ਅਦੁੱਤੀ ਅਤੇ ਯਾਦਗਾਰ ਰਹੀਆਂ | ਇਸ ਮੌਕੇ ਪਿ੍ੰਸੀਪਲ ਅਮਿਤ ਪਾਠਕ ਨੇ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਦੱਸਿਆ ਕਿ ਇਹ ਦਿਨ ਸਾਡੇ ਦੇਸ਼ ਦੇ ਸੰਵਿਧਾਨ ਦੇ ਲਾਗੂ ਹੋਣ ਦਾ ਪ੍ਰਤੀਕ ਹੈ ਅਤੇ ਇਸ ਦੇ ਨਿਰਮਾਣ ਵਿਚ ਕਿੰਨਾ ਸਮਾਂ, ਮਿਹਨਤ ਅਤੇ ਬਲਿਦਾਨ ਲੱਗੇ ਹਨ |
ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌਂ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌਂ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਚੌਥੀ ਜਮਾਤ ਦੀ ਏਕਮਜੀਤ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਸਪੀਚ ਦੇ ਕੇ ਦਿੱਤੀ | ਇਸ ਤੋਂ ਬਾਅਦ ਪ੍ਰੀ-ਨਰਸਰੀ, ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਡਾਂਸ ਕੀਤਾ | ਐਲ.ਕੇ.ਜੀ ਜਮਾਤ, ਦੂਸਰੀ ਜਮਾਤ ਅਤੇ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਕਵਿਤਾ ਦਾ ਉਚਾਰਨ ਕੀਤਾ | ਸਕੂਲ ਦੇ ਵਿਦਿਆਰਥੀਆਂ 'ਚ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ | ਇਹ ਮੁਕਾਬਲਾ ਚਾਰ ਹਾਊਸ ਦੇ ਵਿਚ ਕੀਤਾ ਗਿਆ | ਪ੍ਰਸ਼ਨੋਤਰੀ ਮੁਕਾਬਲੇ 'ਚ ਐਲਬਰਟ ਆਇਨਸਟਾਈਨ ਹਾਊਸ ਪਹਿਲੇ ਨੰਬਰ 'ਤੇ ਰਿਹਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਅਤੇ ਸਕੂਲ ਦੇ ਪਿ੍ੰਸੀਪਲ ਰੁਬੀਨਾ ਧੀਰ ਵਲੋਂ ਭਾਸ਼ਣ 'ਚ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੇ ਸਬੰਧ ਚ ਦੱਸਿਆ ਗਿਆ | ਮੰਚ ਸੰਚਾਲਨ ਦੀ ਭੂਮਿਕਾ ਛੇਵੀਂ ਜਮਾਤ ਦੀ ਐਵਲੀਨ ਕੌਰ ਅਤੇ ਐਸ਼ਪ੍ਰੀਤ ਕੌਰ ਨੇ ਨਿਭਾਈ |
ਡੀ. ਸੀ.ਐਮ ਸਕੂਲ 'ਚ ਸਮਾਗਮ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ 77ਵੇਂ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਚੇਅਰਮੈਨ ਪਵਨ ਮਿੱਤਲ, ਸਰਪ੍ਰਸਤ ਅਸ਼ੋਕ ਚਾਵਲਾ, ਪਿ੍ੰਸੀਪਲ ਮੀਨਾਕਸ਼ੀ ਸ਼ਰਮਾ ਅਤੇ ਸਮੂਹ ਸਟਾਫ਼ ਦੁਆਰਾ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਇਸ ਨਾਲ ਹੀ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਦੀ ਪੇਸ਼ਕਾਰੀ ਕੀਤੀ | ਬੈਂਡ ਗਰੁੱਪ ਵਿਦਿਆਰਥੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ | ਵਿਦਿਆਰਥੀਆਂ ਵਲੋਂ ਦੇਸ ਭਗਤੀ ਦੇ ਗੀਤ ਕੀਤੇ ਗਏ, 'ਮੇਰੇ ਦੇਸ਼ ਕੀ ਧਰਤੀ ਸੋਨਾ ਓਗਲੇ ਸੋਨਾ ਮੋਤੀ' ਗਰੁੱਪ ਗੀਤ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ | ਕੁਝ ਵਿਦਿਆਰਥੀਆਂ ਨੇ ਦੇਸ ਭਗਤੀ ਦੇ ਗੀਤਾਂ 'ਤੇ ਡਾਂਸ ਦੀ ਪੇਸ਼ਕਾਰੀ ਕੀਤੀ | ਇਸ ਮੌਕੇ ਆਜਾਦੀ ਸੰਗਰਾਮ 'ਤੇ ਆਧਾਰਿਤ ਇਕ ਭਾਵੁਕ ਨਾਟਕ ਖੇਡਿਆ ਗਿਆ | ਦੇਸ਼ ਭਗਤੀ ਨਾਲ ਸਬੰਧਿਤ ਪੋਸਟਰ ਮੁਕਾਬਲੇ, ਪ੍ਰਸ਼ਨੋਤਰੀ ਅਤੇ ਭਾਸ਼ਣ ਦੇ ਮੁਕਾਬਲੇ ਚਾਰ ਹਾਉਸ ਦੇ ਇੰਚਾਰਜ ਦੁਆਰਾ ਕਰਵਾਏ ਗਏ | ਪਿ੍ੰਸੀਪਲ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਨਿਆਂ, ਆਜ਼ਾਦੀ ਤੇ ਸਮਾਨਤਾ ਦੇ ਮੁੱਲਾਂ ਨੂੰ ਬਰਕਰਾਰ ਰੱਖਣ ਦੀ ਜਿੰਮੇਵਾਰੀ ਦੀ ਯਾਦ ਦਵਾਉਂਦਾ ਹੈ | ਸਾਡਾ ਉਦੇਸ਼ ਹਰੇਕ ਵਿਦਿਆਰਥੀ ਵਿਚ ਇਨ੍ਹਾਂ ਆਦਰਸ਼ਾਂ ਨੂੰ ਸਥਾਪਿਤ ਕਰਨਾ ਹੈ | ਅੰਤ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ ਗਈ |
ਲਾਇਨਜ਼ ਕਲੱਬ ਰਾਇਲ ਨੇ ਗਣਤੰਤਰ ਦਿਵਸ ਮਨਾਇਆ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਗੋਦ ਲਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਹਰੀਨੌਂ ਵਿਖੇ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਇੰਜੀ. ਭੁਪਿੰਦਰ ਸਿੰਘ ਫ਼ਸਟ ਵਾਈਸ ਪ੍ਰਧਾਨ ਨੇ ਨਿਭਾਈ | ਉਪਰੰਤ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਕਲੱਬ ਦੇ ਚਾਰਟਰ ਪ੍ਰਧਾਨ ਡਾ. ਸੁਨੀਲ ਛਾਬੜਾ ਮੈਂਬਰਸ਼ਿਪ ਚੇਅਰਮੈਨ ਨੇ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਦੇਸ਼ ਦਾ ਸੰਵਿਧਾਨ ਤਾਂ 1949 ਵਿਚ ਹੀ ਮੁਕੰਮਲ ਹੋ ਗਿਆ ਸੀ, ਪਰ ਉਸਨੂੰ ਲਾਗੂ 26 ਜਨਵਰੀ 1950 ਨੂੰ ਕੀਤਾ ਗਿਆ | ਕਲੱਬ ਦੇ ਪੀ.ਆਰ.ਓ. ਨੰਬਰਦਾਰ ਸੁਖਵਿੰਦਰ ਸਿੰਘ ਪੱਪੂ, ਨਛੱਤਰ ਸਿੰਘ ਸਕੱਤਰ ਅਤੇ ਸੁਰਜੀਤ ਸਿੰਘ ਘੁਲਿਆਣੀ ਨੇ ਦੱਸਿਆ ਕਿ ਇਸ ਮੌਕੇ ਸਕੂਲੀ ਬੱਚਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਵੱਖ-ਵੱਖ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤੇ | ਬੱਚਿਆਂ ਨੂੰ ਭੁਪਿੰਦਰ ਸਿੰਘ ਵਲੋਂ 1100 ਰੁਪਏ ਅਤੇ ਕਲੱਬ ਵਲੋਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ 3100 ਰੁਪਏ ਦਿੱਤੇ ਗਏ | ਸਕੂਲ ਦੇ ਇੰਚਾਰਜ ਦੀਪਕ ਬਾਂਸਲ ਨੇ ਕਲੱਬ ਦਾ ਧੰਨਵਾਦ ਕੀਤਾ | ਇਸ ਮੌਕੇ ਕਲੱਬ ਮੈਂਬਰ ਬੀਰਇੰਦਰਪਾਲ ਸ਼ਰਮਾ, ਡਾ. ਗੁਰਮੀਤ ਸਿੰਘ ਧਾਲੀਵਾਲ, ਬਲਜੀਤ ਸਿੰਘ ਐਮ.ਡੀ. ਦਸਮੇਸ਼ ਸਕੂਲ ਹਰੀਨੌ, ਡਾ. ਹਰਿੰਦਰ ਸਿੰਘ ਸਿੱਧੂ, ਗੇਜ ਰਾਮ ਭੋਰਾ, ਸਕੂਲ ਸਟਾਫ਼ ਗੁਰਟੇਕ ਸਿੰਘ, ਬਹਾਦਰ ਸਿੰਘ, ਮੰਗਾ ਸਿੰਘ, ਚਰਨਜੀਤ ਕੌਰ, ਨਵਨੀਤ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਨਵਜੀਤ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਟਰੈਕਟਰ ਮਾਰਚ ਕੱਢਿਆ ਅਗਲੀ ਖ਼ਬਰ ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ
Ad Position 24