02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੁਲਿਸ ਵਲੋਂ ਪੀੜਤ ਪਰਿਵਾਰਾਂ ਨੂੰ ਧਮਕਾਉਣ ਅਤੇ ਧੱਕੇਸ਼ਾਹੀ ਵਿਰੁੱਧ ਧਰਨਾ 9 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਪ੍ਰਸਾਸ਼ਨ ਵਲੋਂ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਬਜਾਏ ਪੀੜ੍ਹਤ ਪਰਿਵਾਰਾਂ ਦੇ ਘਰਾਂ ਵਿਚ ਹੀ ਪੁਲਿਸ ਦੀਆਂ ਵੱਡੀਆਂ ਡਾਰਾਂ ਨਾਲ ਛਾਪੇ ਮਾਰ ਕੇ ਦਹਿਸ਼ਤ ਪੈਦਾ ਕਰਨ ਅਤੇ ਪੀੜ੍ਹਤ ਪਰਿਵਾਰਾਂ ਨੂੰ ਉਨ੍ਹਾਂ ਵਲੋਂ ਇਨਸਾਫ਼ ਲਈ ਦਿੱਤੀਆਂ ਗਈਆਂ ਅਰਜ਼ੀਆਂ ਨੂੰ ਵਾਪਸ ਲੈਣ ਲਈ ਬਣਾਏ ਜਾ ਰਹੇ ਦਬਾਅ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆ ਵਾਲਾ ਦੀ ਅਗਵਾਈ ਵਿਚ ਪੁਲਿਸ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਵਿਰੁੱਧ ਪ੍ਰੋਗਰਾਮ ਉਲੀਕਣ ਲਈ ਬੀ.ਕੇ.ਯੂ ਏਕਤਾ ਸਿੱਧੂਪੁਰ ਵਲੋਂ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਦੇ ਹੋਏ ਪੁਲਿਸ ਦੀ ਇਸ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਣ ਲਈ ਸਾਰੇ ਬਲਾਕਾਂ ਵਿਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਸਰਕਾਰਾਂ ਦੀ ਬੇਰੁੱਖੀ ਦੇ ਨਾਲ ਨਾਲ ਪ੍ਰਸ਼ਾਸਨ ਵਲੋਂ ਵੀ ਕਿਸਾਨੀ ਮਸਲਿਆਂ ਪ੍ਰਤੀ ਸੰਜੀਦਗੀ ਨਾ ਦਿਖਾਉਂਦੇ ਹੋਏ ਬੇਰੁੱਖੀ ਹੀ ਦਿਖਾਈ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਬਜਾਏ ਪੀੜ੍ਹਤ ਪਰਿਵਾਰਾਂ ਦੇ ਘਰਾਂ ਵਿਚ ਹੀ ਛਾਪੇ ਮਾਰ ਕੇ ਘਰਾਂ ਵਿਚ ਮੌਜੂਦ ਅÏਰਤਾਂ ਨੂੰ ਧਮਕਾਇਆ ਜਾ ਰਿਹਾ ਹੈ, ਜਿਸ ਨੂੰ ਕਿ ਜਥੇਬੰਦੀ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਪੁਲਿਸ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਸਬੰਧੀ ਉਨ੍ਹਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਦੀ ਜਾਣਕਾਰੀ ਵਿਚ ਇਸ ਸਾਰੇ ਮਸਲੇ ਨੂੰ ਲਿਆ ਦਿੱਤਾ ਗਿਆ ਹੈ, ਜਿਸ ਸਬੰਧੀ ਸ਼ਾਮ ਤੱਕ ਪੁਲਿਸ ਪ੍ਰਸ਼ਾਸਨ ਦੀ ਜਗਜੀਤ ਸਿੰਘ ਡੱਲੇਵਾਲ ਅਤੇ ਜ਼ਿਲ੍ਹਾ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਿਹਾ ਜੋ ਕਿ ਪ੍ਰਸ਼ਾਸਨ ਨਾਲ ਹੋਈਆਂ ਇਹ ਮੀਟਿੰਗਾਂ ਬੇਸਿਟਾਂ ਰਹੀਆਂ | ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਰਨਲ ਸਕੱਤਰ ਨੇ ਕਿਹਾ ਕਿ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਵਿਅਕਤੀ ਦਾ ਮੁੱਢਲਾ ਫਰਜ਼ ਲੋਕਾਂ ਨੂੰ ਇਨਸਾਫ਼ ਦਿਵਾਉਣਾ ਹੁੰਦਾ ਹੈ, ਪ੍ਰੰਤੂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਆਪਣੇ ਉਸ ਅਹੁਦੇ ਦੀ ਮਰਿਆਦਾ ਨੂੰ ਤਾਰ ਤਾਰ ਕਰਦੇ ਹੋਏ ਪਿੰਡ ਫਿੱਡੇ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਵਾਲੀ ਧਿਰ ਦਾ ਜ਼ਮੀਨ ਉੱਤੇ ਕਬਜ਼ਾ ਬਰਕਰਾਰ ਰੱਖਣ ਲਈ ਸ਼ਰੇਆਮ ਸਾਥ ਦਿੱਤਾ ਜਾ ਰਿਹਾ ਅਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਉੱਤੇ ਕਬਜ਼ਾ ਕਰਨ ਵਾਲਿਆਂ ਵਲੋਂ ਪਿੰਡ ਫਿੱਡੇ ਕਲਾਂ ਵਿਚ ਕੀਤੀ ਗਈ ਲੜਾਈ ਵਿਚ ਉਨ੍ਹਾਂ ਦਾ ਸਾਥ ਦੇ ਕੇ ਪੀੜ੍ਹਤ ਪਰਿਵਾਰਾਂ ਨੂੰ ਧਮਕਾਉਣ ਅਤੇ ਫ਼ੈਸਲਾ ਕਰ ਲਈ ਮਜ਼ਬੂਰ ਕਰਨ ਵਾਸਤੇ ਪੁਲਿਸ ਪ੍ਰਸ਼ਾਸਨ ਰਾਹੀਂ ਦਬਾਅ ਬਣਾਇਆ ਜਾ ਰਿਹਾ ਹੈ | ਜ਼ਿਲ੍ਹਾ ਪ੍ਰਧਾਨ ਬਾਬਾ ਬੋਹੜ ਸਿੰਘ ਰੁਪਈਆ ਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਵਾਇਰਲ ਹੋਈਆਂ ਖਬਰਾਂ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਕਿਸਾਨੀ ਦੇ ਦੁਸ਼ਮਣਾਂ ਵਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਉੱਪਰ ਜਾਨਲੇਵਾ ਹਮਲੇ ਹੋ ਸਕਦੇ ਹਨ, ਜਿਸ ਸਬੰਧੀ ਉਨ੍ਹਾਂ ਵਲੋਂ 22 ਦਸੰਬਰ ਨੂੰ ਐਸ.ਪੀ.ਡੀ ਫਰੀਦਕੋਟ, 31 ਦਸੰਬਰ ਨੂੰ ਐਸ.ਐਸ.ਪੀ ਫ਼ਰੀਦਕੋਟ ਦੇ ਵਟਸਐਪ ਗਰੁੱਪ ਵਿਚ ਉਹ ਵਾਇਰਲ ਆਡੀਓ ਵੀ ਪਾਈ ਗਈ ਅਤੇ 31 ਦਸੰਬਰ ਨੂੰ ਐਸ.ਪੀ.ਐਚ ਫ਼ਰੀਦਕੋਟ ਨੂੰ ਇਹ ਸਬੰਧੀ ਮਿਲਿਆ ਵੀ ਗਿਆ ਸੀ ਅਤੇ ਸਾਰੇ ਹੀ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਵੀ ਇਸ ਸਬੰਧੀ ਕਾਰਵਾਈ ਕਰਨ ਅਤੇ ਕੀਤੀ ਗਈ ਕਾਰਵਾਈ ਸਬੰਧੀ ਲਿਖਤ ਵਿਚ ਜਾਣਕਾਰੀ ਮੰਗੀ ਗਈ, ਪ੍ਰੰਤੂ ਪ੍ਰਸ਼ਾਸਨ ਵਲੋਂ ਇਸ ਬੇਹੱਦ ਸੰਜੀਦਾ ਮੁੱਦੇ ਉੱਤੇ ਵੀ ਢਿੱਲ ਮੱਠ ਹੀ ਵਰਤੀ ਜਾ ਰਹੀ ਹੈ ਅਤੇ ਪੁਲਿਸ ਪ੍ਰਸ਼ਾਸਨ ਨਾਲ ਹੋਈਆਂ ਇਹ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਜਥੇਬੰਦੀ ਵਲੋਂ ਮਜ਼ਬੂਰੀਵਸ ਫ਼ੈਸਲਾ ਕੀਤਾ ਗਿਆ ਕਿ ਪੁਲਿਸ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਵਿਰੁੱਧ ਹਰ ਇਕ ਬਲਾਕ ਦੇ ਪੰਜ ਪਿੰਡਾਂ ਵਿਚ ਹਰ ਰੋਜ਼ ਐਸ.ਐਸ.ਪੀ. ਫ਼ਰੀਦਕੋਟ ਦੇ ਪੁਤਲੇ ਫੂਕੇ ਜਾਣਗੇ | ਜਿਸ ਉਪਰੰਤ ਪਿੰਡ ਫਿੱਡੇ ਕਲਾਂ ਨਾਲ ਸੰਬੰਧਿਤ ਮਸਲੇ, ਬਲਾਕ ਸਾਦਿਕ ਦੇ ਪਿੰਡ ਮੁਮਾਰਾ ਦੇ ਕਿਸਾਨ ਦੇ ਮਸਲੇ ਅਤੇ ਪਿੰਡ ਲੰਭਵਾਲੀ ਦੇ ਕਿਸਾਨ ਰੁਲਦੂ ਸਿੰਘ ਦੀ ਜ਼ਮੀਨ ਉੱਪਰ ਇਕ ਪੈਟਰੋਲ ਪੰਪ ਦੇ ਮਾਲਕ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਦੇ ਮਸਲੇ ਆਦਿ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦੇ ਹੋਰ ਲੰਬੇ ਸਮੇਂ ਤੋਂ ਲੰਬਿਤ ਪਏ ਮਸਲਿਆਂ ਦੇ ਹੱਲ ਸਬੰਧੀ ਜਥੇਬੰਦੀ ਵਲੋਂ 9 ਫਰਵਰੀ ਨੂੰ ਐਸ.ਐਸ.ਪੀ ਫ਼ਰੀਦਕੋਟ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫ਼ਰੀਦਕੋਟ, ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ, ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ ਤੋਂ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ, ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਤਪੁਰਾ ਦੇ ਵਾਟਰ ਵਰਕਸ 'ਚੋਂ ਦਰੱਖਤਾਂ ਦੀ ਨਾਜਾਇਜ਼ ਕਟਾਈ ਕਰਨੀ 'ਆਪ' ਦੀ ਧੱਕੇਸ਼ਾਹੀ-ਬੰਟੀ ਰੋਮਾਣਾ ਅਗਲੀ ਖ਼ਬਰ ਸਟੱਡੀ ਵੀਜ਼ੇ 'ਤੇ ਗਏ ਫ਼ਰੀਦਕੋਟ ਦੇ ਨੌਜਵਾਨ ਨੂੰ ਇੰਗਲੈਂਡ ਏਅਰਪੋਰਟ ਤੋਂ ਕੀਤਾ ਡਿਪੋਰਟ
Ad Position 24