02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗਣਤੰਤਰ ਦਿਵਸ ਮੌਕੇ ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਨੇ ਸੜਕ ਸੁਰੱਖਿਆ ਦਾ ਸੰਦੇਸ਼ ਦਿੱਤਾ

Ad Position 21
repet_subhas-goyals [Copy P29]
ਅਜੀਤ ਡੈਸਕ 31-01-2026
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ (ਹਰਮਹਿੰਦਰ ਪਾਲ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਦੀ ਅਗਵਾਈ ਹੇਠ 77ਵੇਂ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਦੁਆਰਾ ਸੜਕ ਸੁਰੱਖਿਆ ਵਿਸ਼ੇ 'ਤੇ ਮਨਮੋਹਕ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਬੱਚਿਆਂ ਨੇ ਨਾਚ ਅਤੇ ਅਭਿਨੇ ਰਾਹੀਂ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ, ਹੈਲਮਟ ਪਹਿਨਣ, ਸੀਟ ਬੈਲਟ ਦੀ ਵਰਤੋਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ | ਪਿ੍ੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਕਿਹਾ ਕਿ ਬੱਚਿਆਂ ਦੀ ਇਹ ਪੇਸ਼ਕਾਰੀ ਨਾ ਸਿਰਫ਼ ਮਨੋਰੰਜਕ ਸੀ, ਸਗੋਂ ਸਿੱਖਿਆਦਾਇਕ ਵੀ ਰਹੀ | ਵਾਈਸ ਪਿ੍ੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਕਿਹਾ ਕਿ ਬੱਚਿਆਂ ਨੇ ਨਾਚ ਤੇ ਅਭਿਨੇ ਦੇ ਮਾਧਿਅਮ ਨਾਲ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਦਰਸਾਇਆ | ਇਸ ਦੌਰਾਨ ਭਾਗੀਦਾਰਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਨਮਾਨ ਚਿੰਨ੍ਹ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੇਜਰ ਮਹਿਤਾ ਸੁਪਰਡੈਂਟ ਤੇ ਮੀਡੀਆ ਕੋਆਰਡੀਨੇਟਰ ਦੇਸ਼ ਭਗਤ ਕੈਂਪਸ ਨੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਗਾਂਧੀ ਦੀ ਬਰਸੀ ਨਗਰ ਕੌਂਸਲ ਮਲੋਟ ਵਿਖੇ ਮਨਾਈ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਕੀਤਾ ਜਾਗਰੂਕ
Ad Position 24