10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਮਲੋਟ, 6 ਮਾਰਚ (ਅਜਮੇਰ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਮਲੋਟ ਤੇ ਲੰਬੀ ਬਲਾਕ ਦੀ ਮੀਟਿੰਗ ਹੋਈ, ਜਿਸ 'ਚ 13 ਮਾਰਚ ਨੂੰ ਪਿੰਡ ਸਰਾਵਾਂ ਬੋਦਲਾ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਦੇ ਸੰਬੰਧ ਵਿਚ ਵਿਚਾਰਾਂ ਹੋਈਆਂ | ਮੀਟਿੰਗ ਵਿਚ ਬਲਾਕ ਪ੍ਰਧਾਨ ਹਰਦੀਪ ਸਿੰਘ ਸਰਾਵਾਂ ਬੋਦਲਾ ਨੇ ਦੱਸਿਆ ਕਿ 13 ਮਾਰਚ ਨੂੰ ਪਿੰਡ ਸਰਾਵਾਂ ਬੋਦਲਾ ਵਿਖੇ ਵੱਡੀ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਹੋਰ ਸੂਬਾ ਪੱਧਰ ਦੇ ਅਹੁਦੇਦਾਰ ਸ਼ਾਮਿਲ ਹੋਣਗੇ | ਉਨ੍ਹਾਂ ਪਿੰਡ ਸਰਾਵਾਂ ਬੋਦਲਾ ਤੋਂ ਇਲਾਵਾ ਪਿੰਡ ਅਬੁੱਲਖੁਰਾਣਾ ਤੇ ਬਲੋਚਕੇਰਾ ਵਿਖੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ ਤੇ 13 ਮਾਰਚ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਲਈ ਆਖਿਆ | ਪਿੰਡ ਬਲੋਚਕੇਰਾ ਵਿਖੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਜਲਘਰ ਵਿਖੇ ਜੋ ਪੀਣ ਵਾਲਾ ਪਾਣੀ ਆਉਂਦਾ ਹੈ, ਉਸ ਵਿਚ ਪਿੰਡ ਭਾਈਕੇਰਾ ਦਾ ਜੋ ਸੀਵਰੇਜ ਦਾ ਗੰਦਾ ਪਾਣੀ ਰਲ ਰਿਹਾ ਹੈ, ਉਸ ਨਾਲ ਬਿਮਾਰੀਆਂ ਫ਼ੈਲਣ ਦਾ ਡਰ ਹੈ | ਕਿਸਾਨ ਆਗੂਆਂ ਨੇ ਸੰਬੰਧਿਤ ਮਹਿਕਮੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਮੌਕਾ ਵੇਖ ਕੇ ਉਸ ਦਾ ਹੱਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਮਹਿਲ ਸਿੰਘ, ਜਗੀਰ ਸਿੰਘ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ ਸਰਪੰਚ, ਜਸਵੀਰ ਸਿੰਘ, ਗੋਖਾ ਸਿੰਘ, ਪੂਰਨ ਸਿੰਘ, ਗੁਰਜੰਟ ਸਿੰਘ, ਜਸਵੰਤ ਸਿੰਘ ਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਚਿੱਟੀ ਮੱਖੀ ਦੀ ਪਨਾਹਗਾਹ ਨਦੀਨ ਨਸ਼ਟ ਮੁਹਿੰਮ ਸੰਬੰਧੀ ਬੈਠਕ <br/>
Ad Position 24