10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਲੜਕਾ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਕੇ ਫ਼ਰਾਰ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਇਕ ਬਸਤੀ ਵਸਨੀਕ ਨਾਬਾਲਗ ਲੜਕੀ ਨੂੰ ਸ਼ਹਿਰ ਦਾ ਹੀ ਲੜਕਾ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਲੈ ਗਿਆ ਹੈ ਤੇ ਅਜੇ ਤੱਕ ਫਰਾਰ ਹੈ | ਪੁਲਿਸ ਵਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਸੰਦੀਪ ਉਰਫ਼ ਬਾਬਾ ਵਾਸੀ ਕੰਮੇਆਣਾ ਗੇਟ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਅਮਲ 'ਚ ਲਿਆਂਦੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੇ ਕਿ ਸੰਦੀਪ ਉਰਫ਼ ਬਾਬਾ ਉਸ ਦੀ 17 ਸਾਲਾਂ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਅਣਦੱਸੀ ਥਾਂ 'ਤੇ ਲੈ ਗਿਆ ਹੈ | ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ 'ਚ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੇ ਕੰਮ ਠੱਪ ਰੱਖਿਆ ਅਗਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ 9 ਮੋਬਾਈਲ ਫ਼ੋਨ ਬਰਾਮਦ
Ad Position 24