10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੰਜਾਬ ਭਰ 'ਚ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੇ ਕੰਮ ਠੱਪ ਰੱਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਭਰ ਦੇ ਕੱਚੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਆਪਣੇ ਸਾਥੀਆਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ ਦੇ ਡਿਪੂਆਂ 'ਚ ਦੋ ਘੰਟੇ ਲਈ ਕੰਮ ਠੱਪ ਰੱਖਿਆ ਤੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਸਾਥੀਆਂ ਨੂੰ ਸਰਕਾਰ ਨੇ ਰਿਹਾਅ ਨਾ ਕੀਤਾ ਤਾਂ ਉਹ 9 ਮਾਰਚ ਤੋਂ ਭੁੱਖ ਹੜਤਾਲ 'ਤੇ ਬੈਠ ਜਾਣਗੇ | ਜਥੇਬੰਦੀ ਦੇ ਆਗੂਆਂ ਹਰਪ੍ਰੀਤ ਸਿੰਘ ਸੋਢੀ ਤੇ ਧਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੀਬ 3 ਮਹੀਨੇ ਪਹਿਲਾਂ ਪੰਜਾਬ ਸਰਕਾਰ ਵਲੋਂ ਕਿਲੋਮੀਟਰ ਸਕੀਮ ਅਧੀਨ ਪਾਈਆਂ ਜਾ ਰਹੀਆਂ ਬੱਸਾਂ ਦਾ ਵਿਰੋਧ ਕਰਦੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਅਤੇ ਆਗੂਆਂ ਨੂੰ ਪੁਲਿਸ ਨੇ ਉਨ੍ਹਾਂ ਦੇ ਘਰਾਂ ਵਿਚੋਂ ਗਿ੍ਫ਼ਤਾਰ ਕਰ ਲਿਆ ਸੀ | ਜਿਸ ਤੋਂ ਬਾਅਦ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਵਿਰੋਧ ਵੱਧ ਗਿਆ ਸੀ | ਸਰਕਾਰ ਨੇ ਇਸ ਨੂੰ ਸ਼ਾਂਤ ਕਰਨ ਲਈ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਨ੍ਹਾਂ ਦੇ ਗਿ੍ਫ਼ਤਾਰ ਕੀਤੇ ਗਏ ਸਾਥੀਆਂ ਨੂੰ ਜਲਦੀ ਰਿਹਾਅ ਕਰ ਦਿੱਤਾ ਜਾਵੇਗਾ ਤੇ ਉਨ੍ਹਾਂ ਦੇ ਖਿਲਾਫ਼ ਦਰਜ ਮਾਮਲੇ ਰੱਦ ਕਰ ਦਿੱਤੇ ਜਾਣਗੇ | ਪਰ ਤਿੰਨ ਮਹੀਨੇ ਬੀਤਣ ਉਪਰੰਤ ਨਾ ਤਾਂ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਕੀਤਾ ਗਿਆ | ਇਸ ਨੂੰ ਲੈ ਕੇ ਪੀ.ਆਰ.ਟੀ.ਸੀ. ਕਾਮੇ ਮੁੜ ਤੋਂ ਸੰਘਰਸ਼ ਕਰਨ ਲਈ ਤਿਆਰ ਹਨ | ਅੱਜ ਭਰ ਦੇ ਡਿਪੂਆਂ ਵਿਚ ਇਨ੍ਹਾਂ ਮੁਲਾਜ਼ਮਾਂ ਨੇ ਗੇਟ ਰੈਲੀਆਂ ਕਰ ਦੋ ਘੰਟੇ ਲਈ ਕੰਮ ਬੰਦ ਰੱਖਿਆ | ਆਗੂਆਂ ਅਨੁਸਾਰ ਨਾ ਤਾਂ ਗਿ੍ਫ਼ਤਾਰ ਕੀਤੇ ਗਏ ਆਗੂਆਂ ਨੂੰ ਰਿਹਾਅ ਕੀਤਾ ਗਿਆ ਅਤੇ ਨਾ ਹੀ ਡਿਊਟੀ ਤੋਂ ਫਾਰਗ ਮੁਲਾਜ਼ਮਾਂ ਨੂੰ ਮੁੜ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਦੋ ਧਿਰਾਂ 'ਚ ਖ਼ੂਨੀ ਟਕਰਾਅ-4 ਜ਼ਖ਼ਮੀ ਅਗਲੀ ਖ਼ਬਰ ਲੜਕਾ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਕੇ ਫ਼ਰਾਰ
Ad Position 24