10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਿਰੋਧੀ ਪਾਰਟੀਆਂ 'ਆਪ' ਦੀ ਲੋਕਪਿ੍ਯਤਾ ਤੋਂ ਘਬਰਾਈਆਂ-ਵਿਧਾਇਕ ਕਾਕਾ ਬਰਾੜ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
• ਪਿੰਡ ਖੱਪਿਆਂਵਾਲੀ ਵਿਖੇ ਅਕਾਲੀ ਤੇ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਦਰਜਨ ਦੇ ਕਰੀਬ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪਰਿਵਾਰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਵੱਡੀ ਗਿਣਤੀ 'ਚ ਪਾਰਟੀ ਦੇ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦਾ ਸਾਥ ਦੇਣ, ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ 'ਤੇ ਲਿਜਾਇਆ ਜਾ ਸਕੇ | ਇਸ ਦੌਰਾਨ ਮੈਂਬਰ ਰਘੁਬੀਰ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਹੋਏ ਭੁਪਿੰਦਰ ਸਿੰਘ, ਤਰਨਵੀਰ ਸਿੰਘ, ਜ਼ੋਬਨਪ੍ਰੀਤ ਸਿੰਘ, ਹੁਸ਼ਨਪ੍ਰੀਤ ਸਿੰਘ, ਪੰਥ ਸਿੰਘ, ਬੂਟਾ ਸਿੰਘ, ਲਖਵਿੰਦਰ ਸਿੰਘ, ਗੁਰਭੇਜ ਸਿੰਘ, ਪੰਥਪ੍ਰੀਤ ਸਿੰਘ, ਇਸਮੀਤ ਸਿੰਘ ਬੂਟਾ ਆਦਿ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਲਾਮਬੰਦ ਹੋਣਗੇ | ਇਸ ਮੌਕੇ ਸਮੂਹ ਪਰਿਵਾਰਾਂ ਦਾ ਪਾਰਟੀ ਚਿੰਨ੍ਹ ਦੇ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ | ਇਸ ਮੌਕੇ ਸਰਪੰਚ ਕਾਕਾ ਸਿੰਘ, ਮੈਂਬਰ ਨਰਿੰਦਰ ਸਿੰਘ, ਸਿਮਰਜੀਤ ਸਿੰਘ, ਯੂਥ ਪ੍ਰਧਾਨ ਗੁਰਮੀਤ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਹਰਮੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ, ਨਰਿੰਦਰ ਸਿੰਘ, ਡਾ ਗੁਰਦਿਆਲ ਸਿੰਘ, ਪ੍ਰਧਾਨ ਬੂਟਾ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਅਕਬੀਰ ਸਿੰਘ, ਗੁਰਵਿੰਦਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਸਰਪੰਚ ਸੋਨਾ ਸਿੰਘ, ਪ੍ਰਧਾਨ ਉਪਕਾਰ ਸਿੰਘ, ਜਰਮਨ ਸਿਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਜੀ. ਤੇ ਐੱਸ.ਐੱਸ.ਪੀ. ਵਲੋਂ ਥਾਣਾ ਸਿਟੀ, ਬੱਸ ਸਟੈਂਡ ਚੌਂਕੀ ਤੇ ਨਾਕਿਆਂ ਦੀ ਚੈਕਿੰਗ ਅਗਲੀ ਖ਼ਬਰ ਨਹਿਰਾਂ 'ਤੇ ਨਵੇਂ ਬਣੇ ਪੁਲਾਂ ਕਾਰਨ ਲੋਕ ਪ੍ਰੇਸ਼ਾਨ
Ad Position 24