ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਦੇ ਚਾਰ ਜ਼ਿਲਿ੍ਹਆਂ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ 'ਚ ਸੇਵਾਵਾਂ ਨਿਭਾਅ ਰਹੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਬਤੌਰ ਸਿਵਲ ਸਰਜਨ ਤੇ ਮੈਡੀਕਲ ਸੁਪਰਡੈਂਟ ਦਾ ਆਰਜੀ ਚਾਰਜ ਦਿੱਤਾ ਗਿਆ ਹੈ | ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸਹਾਇਕ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਨੇ ਫ਼ਰੀਦਕੋਟ ਵਿਖੇ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲਿਆ | ਉਨ੍ਹਾਂ ਨੂੰ ਡਿਊਟੀ ਜੁਆਇੰਨ ਕਰਵਾਉਂਦੇ ਹੋਏ ਸਮੂਹ ਸਟਾਫ਼ ਵਲੋਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ | ਵਰਨਣਯੋਗ ਹੈ ਕਿ ਹੱਡੀਆਂ ਦੇ ਮਾਹਿਰ ਡਾ. ਪਰਵਜੀਤ ਸਿੰਘ ਗੁਲਾਟੀ ਗਿੱਦੜਬਾਹਾ ਤੇ ਬਾਦਲ ਵਿਖੇ ਵੀ ਬਤੌਰ ਐਸ.ਐਮ.ਓ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਤੇ ਪਿਛਏ ਕਈ ਮਹੀਨਿਆਂ ਤੋਂ ਦਫ਼ਤਰ ਸਿਵਲ ਸਰਜਨ ਫ਼ਰੀਦਕੋਟ ਵਿਖੇ ਸ਼ਾਨਦਾਰ ਸਿਹਤ ਸੇਵਾਵਾਂ ਨਿਭਾ ਰਹੇ ਹਨ | ਇਸ ਮੌਕੇ ਸੇਵਾ ਮੁਕਤ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਡਾ. ਗੁਲਾਟੀ ਨੂੰ ਸਿਵਲ ਸਰਜਨ ਦੀ ਕੁਰਸੀ 'ਤੇ ਬਿਠਾਉਂਦਿਆਂ ਵਧਾਈ ਦਿੱਤੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ, ਐਸ.ਐਮ.ਓ.ਆਈ ਮੋਬਾਇਲ ਯੂਨਿਟ ਡਾ. ਅਵਤਾਰਜੀਤ ਗੋਂਦਾਰਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਾਜੌਰਾ, ਕਾਰਜਕਾਰੀ ਐਸ.ਐਮ.ਓ. ਜੰਡ ਸਾਹਿਬ ਡਾ. ਅਰਸ਼ਦੀਪ ਬਰਾੜ, ਮਾਈਕ੍ਰੋਬਾਇਓਲੋਜਿਸਟ ਡਾ. ਰਵਿੰਦਰਜੀਤ ਸਰਾਂ, ਸੁਪਰਡੈਂਟ ਜਗਸੀਰ ਸਿੰਘ ਖਾਰਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਲਖਵਿੰਦਰ ਕੈਂਥ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਸੀਨੀਅਰ ਸਹਾਇਕ ਬਿਕਰਮਜੀਤ ਸਿੰਘ ਢਿੱਲੋਂ, ਸੀਨੀਅਰ ਸਹਾਇਕ ਸੁਖਦੀਪ ਸਿੰਘ, ਏ.ਐਮ.ਓ ਛਿੰਦਰਪਾਲ ਸਿੰਘ, ਸਿਹਤ ਸੁਪਰਵਾਈਜ਼ਰ ਮਨਦੀਪ ਸਿੰਘ, ਫਾਰਮੇਸੀ ਅਫ਼ਸਰ ਕੁਲਦੀਪ ਚਾਹਿਲ, ਫਾਰਮੇਸੀ ਅਫ਼ਸਰ ਨਵਕਾਸ਼ ਸਿੰਘ, ਫਾਰਮੇਸੀ ਅਫ਼ਸਰ ਅਰਸ਼ਦੀਪ ਸਿੰਘ, ਫਾਰਮੇਸੀ ਅਫ਼ਸਰ ਗਗਨਦੀਪ ਕੌਰ, ਡੀ.ਪੀ.ਐਮ ਸੂਰਜ ਪ੍ਰਕਾਸ਼, ਸਟੈਨੋ ਵੀਰਪਾਲ ਕੌਰ, ਸਟੈਨੋ ਸੰਤੋਸ਼ ਸ਼ਰਮਾ, ਸੁਖਵਿੰਦਰ ਸਿੰਘ, ਕੰਪਿਊਟਰ ਆਪ੍ਰੇਟਰ ਇੰਦਰਜੀਤ ਸਿੰਘ, ਲਵਕਿਰਨ ਸਿੰਘ, ਤਰਲੋਕ ਸਿੰਘ, ਵਿਜੇ ਸੂਰੀ, ਕੌਸ਼ਲ ਕੁਮਾਰ ਅਤੇ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਨੇ ਡਾ. ਪਰਵਜੀਤ ਸਿੰਘ ਗੁਲਾਟੀ ਨੂੰ ਵਧਾਈਆਂ ਦਿੱਤੀਆਂ |