09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਹਿਲਾ ਦਿਵਸ ਨੂੰ ਸਮਰਪਿਤ ਸਰਕਾਰੀ ਕਾਲਜ ਵਿਖੇ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਪ੍ਰੋ. ਮੰਜੂ ਕਪੂਰ ਦੀ ਸਰਪ੍ਰਸਤੀ ਤੇ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਅੰਗਰੇਜ਼ੀ ਵਿਭਾਗ, ਪੰਜਾਬੀ ਵਿਭਾਗ ਅਤੇ ਐੱਨ.ਐੱਸ.ਐੱਸ. ਯੂਨਿਟ ਵਲੋਂ ਪਹਿਲੇ ਦਿਨ ਸਲੋਗਨ ਲਿਖਣ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ 'ਮਹਿਲਾ ਸਸ਼ਕਤੀਕਰਨ' ਰੱਖਿਆ ਗਿਆ ਸੀ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿਚ ਸਮਾਨਤਾ ਤੇ ਜਾਗਰੂਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਇਸ ਦੌਰਾਨ ਪ੍ਰੋ. ਆਸ਼ਾ, ਪ੍ਰੋ. ਜਗਮੀਤ ਸਿੰਘ, ਪ੍ਰੋ. ਵੀਰਪਾਲ ਕੌਰ, ਪ੍ਰੋ. ਸ਼ਿੰਦਰਪਾਲ ਕੌਰ, ਪ੍ਰੋ. ਰੀਤੂ ਗਰਗ, ਪ੍ਰੋ. ਹਰਮੀਤ ਕੌਰ, ਪ੍ਰੋ. ਕੰਵਰਜੀਤ ਸਿੰਘ ਨੇ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਜੀ. 'ਚ ਵਧੀਆ ਕੰਮ ਕਰਨ ਵਾਲੀਆਂ ਔਰਤਾਂ ਦਾ ਸਨਮਾਨ ਅਗਲੀ ਖ਼ਬਰ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਹਾਦਸੇ 'ਚ ਇਕ ਨੌਜਵਾਨ ਦੀ ਮੌਤ- ਇਕ ਜ਼ਖ਼ਮੀ
Ad Position 24