09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪਿੰਡ ਹਰੀਕੇ ਕਲਾਂ ਵਿਖੇ 11ਵਾਂ ਸਾਹਿਤਕ ਮੇਲਾ ਕਰਵਾਇਆ

Ad Position 21
repet_subhas-goyals [Copy P29]
ਪਿੰਡ ਹਰੀਕੇ ਕਲਾਂ ਵਿਖੇ ਸਾਹਿਤਕ ਮੇਲੇ ਦੌਰਾਨ ਸਨਮਾਨਿਤ ਸ਼ਖ਼ਸੀਅਤਾਂ ਤੇ ਮਹਿਮਾਨਾਂ ਨਾਲ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਦੇ ਅਹੁਦੇਦਾਰ | ਅਜੀਤ ਤਸਵੀਰ <br/> 07-03-2026
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਹਰੀਕੇ ਕਲਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11ਵਾਂ ਸਾਹਿਤਕ ਮੇਲਾ ਅਨਾਜ ਮੰਡੀ ਪਿੰਡ ਹਰੀਕੇ ਕਲਾਂ ਵਿਖੇ ਕਰਵਾਇਆ ਗਿਆ | ਗਿਆਨ, ਸੰਗੀਤ ਤੇ ਕਲਾ ਦੇ ਗੁਲਦਸਤੇ ਇਸ ਸਹਿਤਕ ਮੇਲੇ ਦੀ ਸ਼ੁਰੂਆਤ ਸਾਹਿਬ ਸਿੰਘ ਮਨਾਵਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ | ਸਮਾਗਮ 'ਚ ਮੁੱਖ ਬੁਲਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੌਜੂਦਾ ਕਿਸਾਨੀ ਸੰਕਟ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਉਪਰੰਤ ਡਾ. ਕੁਲਦੀਪ ਸਿੰਘ ਮਰਖਾਈ ਨੇ ਖੇਤਾਂ ਵਿਚਲੇ ਜ਼ਹਿਰ ਤੋਂ ਮੁਕਤੀ ਸੰਬੰਧੀ ਕੀਮਤੀ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਜ਼ਹਿਰ ਮੁਕਤ ਖੇਤੀ ਕਰਨੀ ਚਾਹੀਦੀ ਹੈ ਅਤੇ ਟਿਕਾਊ ਖੇਤੀ ਦੀ ਲੋੜ ਹੈ | ਡਾ. ਦੇਵਿੰਦਰ ਸ਼ੈਫੀ ਨੇ ਅਜੋਕੀ ਪੀੜ੍ਹੀ ਵਿਚ ਪੜ੍ਹਨ ਦੀ ਘਟ ਰਹੀ ਰੁਚੀ 'ਤੇ ਚਿੰਤਾ ਪ੍ਰਗਟ ਕਰਦਿਆਂ ਸੋਸ਼ਲ ਮੀਡੀਆ ਤੋਂ ਕਿਤਾਬਾਂ ਵੱਲ ਵਿਸ਼ੇ 'ਤੇ ਕੀਮਤੀ ਵਿਚਾਰ ਪੇਸ਼ ਕੀਤੇ | ਬੁਲਾਰੇ ਰਮਨਜੀਤ ਸਿੰਘ ਸਿੱਧੂ ਨੇ ਵਿਅਕਤੀਗਤ ਪਹਿਚਾਣ ਦੇ ਮਸਲੇ 'ਤੇ ਆਪਣੇ ਵਿਚਾਰਾਂ ਦੀ ਸਾਂਝ ਪਾਈ | ਡਾ. ਜੀਵਨ ਗੁਪਤਾ ਵੈਟਰਨਰੀ ਅਫ਼ਸਰ ਪਟਿਆਲਾ ਨੇ ਪਸ਼ੂ ਧਨ ਤੋਂ ਇਲਾਵਾ ਹੋਰ ਕੀਮਤੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਸੱਭਿਆਚਾਰਕ ਗਾਇਕੀ ਦੇ ਪਿੜ 'ਚ ਉਤਰ ਰਹੇ ਵਿਦਿਆਰਥੀ ਗਾਇਕ ਹਾਕਮ ਦੰਦੀਵਾਲ ਨੇ ਮਰਹੂਮ ਲੋਕ ਗਾਇਕ ਕੁਲਦੀਪ ਮਾਣਕ ਦੇ ਗੀਤ ਇਹ ਦੁਨੀਆ ਧੋਖੇਬਾਜ਼ਾਂ ਦੀ ਸਮੇਤ ਤਿੰਨ ਗੀਤ ਪੇਸ਼ ਕਰਕੇ ਵਾਹ-ਵਾਹ ਖੱਟੀ | ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਸਿੰਘ ਸਿੱਧੂ, ਦਿਲਬਾਗ ਸਿੰਘ, ਅੰਗਰੇਜ਼ ਸਿੰਘ, ਜਗਸੀਰ ਸਿੰਘ, ਰਾਜਵਿੰਦਰ ਸਿੰਘ, ਜਗਤਾਰ ਸਿੰਘ ਆਦਿ ਅਹੁਦੇਦਾਰਾਂ ਤੇ ਮੈਂਬਰਾਂ ਨੇ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਪੱਤਰਕਾਰੀ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਰਣਜੀਤ ਸਿੰਘ ਢਿੱਲੋਂ ਸਟਾਫ਼ ਰਿਪੋਰਟਰ 'ਅਜੀਤ' ਸ੍ਰੀ ਮੁਕਤਸਰ ਸਾਹਿਬ ਨੂੰ ਬੇਦਾਗ਼ ਪੱਤਰਕਾਰ ਪੁਰਸਕਾਰ ਨਾਲ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਵਿਦਿਆਰਥੀ ਕਿਤਾਬ ਘਰ ਤੇ ਫ਼ਰੀਦਕੋਟ ਸੈਂਟਰ ਵਲੋਂ ਪੁਸਤਕ ਪ੍ਰਦਰਸ਼ਨੀਆਂ ਲਾਈਆਂ ਗਈਆਂ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋਫ਼ੈਸਰ ਨਰਿੰਦਰਜੀਤ ਸਿੰਘ ਬਰਾੜ ਫ਼ਰੀਦਕੋਟ ਨੇ ਨਿਭਾਈ | ਇਸ ਮੌਕੇ ਮਾਸਟਰ ਸੁਰਜੀਤ ਸਿੰਘ ਬਰਾੜ, ਪਿ੍ਤਪਾਲ ਸ਼ਰਮਾ ਐਡਵੋਕੇਟ, ਰਾਜਪਾਲ ਸਿੰਘ, ਰਣਬੀਰ ਸਿੰਘ ਗਿੱਲ, ਹਰਬੰਸ ਸਿੰਘ ਬਰਾੜ ਡਾਇਰੈਕਟਰ ਸਹਿਕਾਰੀ ਸਭਾਵਾਂ, ਜਬਰਜੰਗ ਸਿੰਘ ਰਿਟਾ. ਇੰਸਪੈਕਟਰ, ਸਿਕੰਦਰ ਸਿੰਘ ਬਰਾੜ, ਗਿਆਨ ਚੰਦ ਸ਼ਰਮਾ, ਸੁਨੀਤਾ ਸ਼ਰਮਾ ਰਿਟਾ. ਪਿ੍ੰਸੀਪਲ, ਗਣਿਤ ਲੈਕਚਰਾਰ ਸ਼ਮਿੰਦਰ ਬੱਤਰਾ, ਇੰਜੀ. ਗੁਰਪ੍ਰੀਤ ਸਿੰਘ ਮੱਲਣ, ਗੁਰਪ੍ਰੀਤ ਸਿੰਘ ਮਾਨ, ਗੁਰਪਿਆਰ ਸਿੰਘ ਹਰੀ ਨੌਂ, ਭਾਨਾ ਬਰਾੜ, ਬਲਰਾਜ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਹਰਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਵਿੱਦਿਅਕ ਫੇਰਾ ਲਗਾਇਆ
Ad Position 24