09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਬਾਬਾ ਫ਼ਰੀਦ ਹਾਕੀ ਕਲੱਬ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਪਰਮਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀ ਟਿੰਗ 'ਚ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਭਾਗ ਲਿਆ | ਪਿਛਲੇ ਵਾਰੀ ਕਰਵਾਏ ਗਏ, ਆਲ ਇੰਡੀਆਂ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦਾ ਲੇਖਾ ਜੋਖਾ ਅਹੁਦੇਦਾਰਾਂ ਸਾਹਮਣੇ ਰੱਖਿਆ ਗਿਆ ਅਤੇ ਇਸ ਸਾਲ ਕਰਵਾਏ ਜਾਣ ਵਾਲੇ ਟੂਰਨਾਮੈਂਟ ਦੀ ਰੂਪ ਰੇਖਾ ਤਿਆਰ ਕੀਤੀ ਗਈ | ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਕਿ ਸਰਕਾਰੀ ਬਿ੍ਜਿੰਦਰਾ ਕਾਲਜ ਦੀ ਐਸਟੋਟ੍ਰਫ ਦੀ ਹਾਕੀ ਗਰਾਊਾਡ ਉੱਪਰ ਲੱਗੀ ਟਰਫ਼ ਨੂੰ ਨਵ ਨਵਿਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਤੱਕ ਪਹੁੰਚ ਕੀਤੀ ਜਾਵੇ |
ਮੀਟਿੰਗ ਵਿਚ ਕਲੱਬ ਦੇ ਮੀਤ ਪ੍ਰਧਾਨ ਖੁਸ਼ਵੰਤ ਸਿੰਘ, ਜਨਰਲ ਸਿੰਘ ਹਰਜੀਤ ਸਿੰਘ ਬੋਦਾ, ਕੈਸ਼ੀਅਰ ਗਿਆਨੀ ਹਰਦੇਵ ਸਿੰਘ, ਨਰਿੰਦਰ ਸਿੰਘ ਬਾਵਾ, ਮੱਘਰ ਸਿੰਘ ਖ਼ਾਲਸਾ, ਸੰਤ ਸਿੰਘ, ਅਲਬੇਲ ਸਿੰਘ, ਗੁਰਦੇਵ ਸਿੰਘ, ਮੋਹਨ ਲਾਲ ਫੱਤੂ ਤੇ ਮੋਹਿਤ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੈਤੋ ਬਾਈਪਾਸ ਨਜ਼ਦੀਕ ਲੰਘਦੇ ਸੂਏ ਨੂੰ ਪੱਕਾ ਕਰਨ ਦਾ ਕੰਮ ਜ਼ੋਰਾਂ 'ਤੇ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਲਈ ਵਰਕਰਾਂ 'ਚ ਭਾਰੀ ਉਤਸ਼ਾਹ- ਹਰਪ੍ਰੀਤ ਸਿੰਘ ਸੰਧੂ
Ad Position 24