ਮਲੋਟ, 6 ਮਾਰਚ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ | ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕੀਤੀ | ਸ੍ਰੀਮਤੀ ਨਿਕਿਤਾ ਮੁੱਖ ਮਹਿਮਾਨ ਸਨ | ਇਸ ਮੌਕੇ ਰੀਨਾ ਅਰੋੜਾ ਨੇ ਅਧਿਆਪਕਾਂ ਲਈ ਵੱਖ-ਵੱਖ ਖੇਡਾਂ ਕਰਵਾਈਆਂ, ਜਿਸ ਵਿਚ ਸਾਰੇ ਅਧਿਆਪਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਧਰਮ ਗ੍ਰੰਥ ਔਰਤਾਂ ਨੂੰ ਸਿਰਜਣਹਾਰਾਂ ਵਜੋਂ ਦਰਸਾਉਂਦੇ ਹਨ | ਇਕ ਮਾਂ ਇਕ ਬੱਚੇ ਦੀ ਪਹਿਲੀ ਅਧਿਆਪਕਾ ਹੁੰਦੀ ਹੈ, ਜੋ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਉਤਸਾਹਿਤ ਕਰਦੀ ਹੈ | ਔਰਤਾਂ ਆਪਣੀ ਸ਼ਖ਼ਸੀਅਤ ਨੂੰ ਅਮੀਰ ਬਣਾ ਕੇ ਰਾਸ਼ਟਰੀ ਖ਼ੁਸ਼ਹਾਲੀ ਵਿਚ ਜੋ ਡੂੰਘਾ ਯੋਗਦਾਨ ਪਾ ਸਕਦੀਆਂ ਹਨ, ਉਹ ਉਨ੍ਹਾਂ ਦੇਸ਼ਾਂ ਦੀਆਂ ਖ਼ਬਰਾਂ ਤੋਂ ਦੇਖਿਆ ਜਾਂ ਸਿੱਖਿਆ ਜਾ ਸਕਦਾ ਹੈ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |