09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਭਾਜਪਾ ਦੀ ਮੋਗਾ ਰੈਲੀ ਸੰਬੰਧੀ ਵਰਕਰਾਂ 'ਚ ਉਤਸ਼ਾਹ-ਸ਼ਾਮ ਲਾਲ ਮੈਂਗੀ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਕੋਟਕਪੂਰਾ, 6 ਮਾਰਚ (ਮੋਹਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਵਲੋਂ ਕਿਲੀ ਚਹਿਲਾਂ (ਮੋਗਾ) ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ 'ਬਦਲਾਅ ਰੈਲੀ' ਸਬੰਧੀ ਵਰਕਰਾਂ 'ਚ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ | ਰੈਲੀ 'ਚ ਪਾਰਟੀ ਵਰਕਰ ਹੁੰਮ-ਹੁੰਮਾ ਕੇ ਪੁੱਜਣ ਲਈ ਉਤਾਵਲੇ ਹਨ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਮਾਰਕੀਟ ਕਮੇਟੀ ਕੋਟਕਪੂਰਾ ਦੇ ਸਾਬਕਾ ਵਾਈਸ ਚੇਅਰਮੈਨ ਤੇ ਸੀਨੀਅਰ ਸ਼ਾਮ ਲਾਲ ਮੈਂਗੀ ਨੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਰੈਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਵੀ ਸੀਨੀਅਰ ਲੀਡਰ ਪੁੱਜ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਸਾਲ 2027 'ਚ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਮੀਲ ਪੱਥਰ ਸਾਬਿਤ ਹੋਵੇਗੀ | ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੋਰਨਾਂ ਸਿਆਸੀ ਪਾਰਟੀਆਂ ਦਾ ਰਾਜ-ਭਾਗ ਚੱਲਦਾ ਵੇਖ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਰਾਜਸੀ ਬਦਲਾਅ ਲਿਆਉਣ ਲਈ ਉਤਾਵਲੇ ਹਨ |

Ad Position 22
No active advertisement
ਪਿਛਲੀ ਖ਼ਬਰ ਖਣਮੁਖ ਭਾਰਤੀ ਪੱਤੋ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਲੋਕ ਭਲਾਈ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24