08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਖਣਮੁਖ ਭਾਰਤੀ ਪੱਤੋ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026

ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੋਗਾ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਤੇ 22 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀਆਂ ਅਕਾਲੀ ਦਲ ਦੀਆਂ ਰੈਲੀਆਂ ਸਬੰਧੀ ਚਰਚਾ ਕੀਤੀ | ਖਣਮੁਖ ਭਾਰਤੀ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਕਸਬਾ ਬਾਘਾ ਪੁਰਾਣਾ ਤੇ ਮੋਗਾ ਵਿਖੇ ਹੋਣ ਵਾਲੀਆਂ ਰੈਲੀਆਂ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਬਲਰਾਜ ਸਿੰਘ ਰਾਜੂ, ਚਰਨਪ੍ਰੀਤ ਸਿੰਘ ਅੰਟੂ ਸਰਕਲ ਪ੍ਰਧਾਨ, ਰਾਜੂ ਸਿੰਘ ਵੀ ਹਾਜ਼ਰ ਸਨ |
ਐਸ.ਪੀ. ਮੁਖਤਿਆਰ ਸਿੰਘ ਸੰਧੂ ਦੂਸਰੀ ਵਾਰ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਮਿਹਨਤੀ ਤੇ ਸੀਨੀਅਰ ਆਗੂ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੂੰ ਦੂਸਰੀ ਵਾਰ ਜ਼ਿਲ੍ਹਾ ਪੱਧਰ 'ਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਪ੍ਰਤੀ ਨਿਸ਼ਠਾ ਤੇ ਲੰਮੇ ਸਮੇਂ ਤੋਂ ਕੀਤੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਸੌਂਪੀ ਗਈ ਹੈ | ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਆਗੂਆਂ ਵਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਕਮਲ ਨੇ ਐਸ.ਪੀ. ਮੁਖਤਿਆਰ ਸਿੰਘ ਸੰਧੂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਆਗੂਆਂ ਦਾ ਧੰਨਵਾਦ ਕੀਤਾ |
ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰ ਯੂਨੀਅਨ ਪੰਜਾਬ ਮੋਗਾ ਯੂਨਿਟ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ
ਮੋਗਾ, 6 ਮਾਰਚ (ਜਸਪਾਲ ਸਿੰਘ ਬੱਬੀ)-ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰ ਯੂਨੀਅਨ ਪੰਜਾਬ ਮੋਗਾ ਯੂਨਿਟ ਦੇ ਜ਼ਿਲ੍ਹਾ ਪ੍ਰਧਾਨ ਰਾਹੁਲ ਗਰੋਵਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਜਸਪਿੰਦਰ ਸਿੰਘ ਏ.ਡੀ.ਸੀ. ਮੋਗਾ ਨੂੰ ਸਰੀਰਕ ਸਿੱਖਿਆ ਅਧਿਆਪਕਾਂ ਉੱਪਰ ਜਬਰੀ ਟੈਟ ਦੇ ਵਿਰੋਧ ਵਿਚ ਮੰਗ ਪੱਤਰ ਦਿੱਤਾ | ਜ਼ਿਲ੍ਹਾ ਪ੍ਰਧਾਨ ਰਾਹੁਲ ਗਰੋਵਰ ਨੇ ਦੱਸਿਆ ਕਿ ਐਨ.ਸੀ.ਟੀ.ਈ. ਦੀਆਂ ਗਾਈਡ ਲਾਈਨ ਮੁਤਾਬਿਕ ਇਹ ਟੈਸਟ ਸਰੀਰਕ ਸਿੱਖਿਆ ਅਧਿਆਪਕਾਂ ਉੱਪਰ ਲਾਗੂ ਹੀ ਨਹੀਂ ਹੁੰਦਾ | ਜੇਕਰ ਇਹ ਸ਼ਰਤ ਸਰੀਰਕ ਸਿੱਖਿਆ ਅਧਿਆਪਕਾਂ ਤੋਂ ਨਾ ਵਾਪਸ ਲਈ ਗਈ ਤਾਂ ਪੰਜਾਬ ਦੇ ਸਰੀਰਕ ਸਿੱਖਿਆ ਅਧਿਆਪਕ ਮੋਹਾਲੀ ਵਿਖੇ ਮਿਤੀ 8 ਮਾਰਚ 2026 ਨੂੰ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਨਗੇ | ਇਸ ਮੌਕੇ ਅਮਰਜੀਤ ਸਿੰਘ, ਜਗਦੀਪ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਕੌਰ, ਕਰਮਿੰਦਰ ਕੌਰ, ਰਾਜਵੰਤ ਕੌਰ, ਪਵਨਦੀਪ ਕੌਰ ਸਮੇਤ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਟਾਵਰਾਂ ਤੋਂ ਤਾਰ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ, ਤਾਰ ਬਰਾਮਦ ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਸੰਬੰਧੀ ਵਰਕਰਾਂ 'ਚ ਉਤਸ਼ਾਹ-ਸ਼ਾਮ ਲਾਲ ਮੈਂਗੀ
Ad Position 24