08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਬਾਈਲ ਟਾਵਰਾਂ ਤੋਂ ਤਾਰ ਚੋਰੀ ਕਰਨ ਦੇ ਦੋਸ਼ਾਂ ਤਹਿਤ 2 ਕਾਬੂ, ਤਾਰ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਰਿਲਾਇੰਸ ਜੀਓ ਕੰਪਨੀ ਦੇ ਮੋਬਾਈਲ ਟਾਵਰਾਂ ਤੋਂ ਕੇਬਲ ਤਾਰ ਚੋਰੀ ਕਰਨ ਦੇ ਦੋਸ਼ਾਂ ਤਹਿਤ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ ਪੁਲਿਸ ਵਲੋਂ ਚੋਰੀ ਕੀਤੀ ਗਈ ਲਗਭਗ 20 ਮੀਟਰ ਤਾਰ ਬਰਾਮਦ ਕਰ ਲਈ ਹੇ | ਪ੍ਰਾਪਤ ਸੂਚਨਾ ਅਨੁਸਾਰ ਤਲਵਿੰਦਰ ਸਿੰਘ ਵਲੋਂ ਪੁਲਿਸ ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਰਿਲਾਇੰਸ ਜੀਓ ਕੰਪਨੀ ਦੇ ਟਾਵਰਾਂ ਦੀ ਨਿਗਰਾਨੀ ਦਾ ਕੰਮ ਕਾਰ ਉਸ ਕੋਲ ਹੈ ਤੇ ਰਿਲਾਇੰਸ ਦੇ ਲੱਗੇ ਟਾਵਰ ਦੀ ਲਗਪਗ 20 ਮੀਟਰ ਕੇਬਲ ਤਾਰ ਚੋਰੀ ਹੋ ਗਈ ਹੈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੜਤਾਲ ਕਰਨ 'ਤੇ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਆਨ ਫ਼ਰੀਦਕੋਟ ਵਲੋਂ ਕਥਿਤ ਤੌਰ 'ਤੇ ਰਿਲਾਇੰਸ ਦੇ ਟਾਵਰ ਤੋਂ ਤਾਰ ਚੋਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਰੇਡ ਮਾਰ ਕੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਪਾਸੋਂ ਚੋਰੀ ਕੀਤੀ ਹੋਈ ਤਾਰ ਬਰਾਮਦ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਵਪਾਰਕ ਸਮਝੌਤੇ ਦੇਸ਼ ਲਈ ਘਾਤਕ -ਜਗਜੀਤ ਸਿੰਘ ਡੱਲੇਵਾਲ ਅਗਲੀ ਖ਼ਬਰ ਖਣਮੁਖ ਭਾਰਤੀ ਪੱਤੋ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ
Ad Position 24