ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਵਲੋਂ ਆਪਣੇ ਗ੍ਰਹਿ ਵਿਖੇ ਸਰਬੱਤ ਦੇ ਭਲੇ ਲਈ ਇਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਸੰਤ ਹਰਵਿੰਦਰ ਸਿੰਘ ਰੌਲੀ ਵਾਲਿਆਂ ਨੇ ਕਥਾ ਤੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂਘਰ ਨਾਲ ਜੋੜਿਆ | ਇਸ ਮੌਕੇ ਸੰਗਤਾਂ ਦੇ ਸਜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਿਨ੍ਹਾਂ ਦਾ ਪਰਿਵਾਰ ਅਕਾਲੀ ਦਲ ਦਾ ਉਹ ਟਕਸਾਲੀ ਪਰਿਵਾਰ ਹੈ ਜੋ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਚਟਾਨ ਵਾਂਗ ਖੜ੍ਹਾ ਰਿਹਾ ਹੈ | ਇਸ ਮੌਕੇ ਗਿਆਨੀ ਸ਼ਿੰਦਰ ਸਿੰਘ, ਪ੍ਰਧਾਨ ਨਿਹਾਲ ਸਿੰਘ ਭੁੱਲਰ, ਦਿਆ ਸਿੰਘ ਭੁੱਲਰ, ਹਰਪ੍ਰੀਤ ਸਿੰਘ ਭੁੱਲਰ, ਹਰਜੀਤ ਸਿੰਘ ਭੁੱਲਰ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੀਰਥ ਸਿੰਘ ਮਾਹਲਾ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਮੋਗਾ ਹਲਕਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ, ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜਰਨੈਲ ਸਿੰਘ ਦੁੱਨੇਕੇ, ਭਾਜਪਾ ਆਗੂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਸ਼੍ਰੋਮਣੀ ਕਮੇਟੀ ਮੈਂਬਰ ਤਰਸੇਮ ਸਿੰਘ ਰੱਤੀਆਂ, ਐਸ.ਜੀ.ਪੀ.ਸੀ. ਮੈਂਬਰ ਸੁਖਹਰਪ੍ਰੀਤ ਸਿੰਘ ਰੋਡੇ, ਗੁਰਦਰਸ਼ਨ ਸਿੰਘ ਝੰਡੇਆਣਾ, ਸਰਕਲ ਪ੍ਰਧਾਨ ਰਵਦੀਪ ਸਿੰਘਾ ਸੰਘਾ ਦਾਰਾਪੁਰ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਕੁੱਕੀ ਗਿੱਲ ਫ਼ਤਿਹਗੜ੍ਹ ਕੋਰਟਾਣਾ, ਸਰਕਲ ਪ੍ਰਧਾਨ ਬਿਪਨਪਾਲ ਸਿੰਘ ਖੋਸਾ, ਗੁਰਬਿੰਦਰ ਸਿੰਘ ਸਿੰਘਾਂਵਾਲਾ, ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਗੁਰਜੰਟ ਸਿੰਘ, ਨਾਇਬ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਨੱਥਾ ਸਿੰਘ, ਵੀਰ ਸਿੰਘ, ਦਰਸ਼ਨ ਸਿੰਘ, ਮਨਦੀਪ ਸਿੰਘ, ਸੁਖਦੇਵ ਸਿੰਘ, ਲਛਮਣ ਸਿੰਘ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ, ਗੁਰਪ੍ਰੀਤ ਸਿੰਘ ਧੱਲੇਕੇ, ਮਿਹਰਬਾਨ ਸਿੰਘ, ਗੁਰਚਰਨ ਸਿੰਘ ਕਾਲੀਏ ਵਾਲਾ, ਹਰਦੀਪ ਸਿੰਘ, ਚਤਰ ਸਿੰਘ, ਅਮਰਜੀਤ ਸਿੰਘ, ਜਗਰਾਜ ਸਿੰਘ, ਸਰਪੰਚ ਗੁਰਜੰਟ ਸਿੰਘ ਤੋਂ ਇਲਾਵਾ ਇਲਾਕੇ ਤੇ ਪੰਜਾਬ ਭਰ 'ਚੋਂ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |