ਬਾਜਾਖਾਨਾ, 6 ਮਾਰਚ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਐਚ.ਪੀ.ਵੀ. ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ¢ ਡਾ. ਕਿਰਨਦੀਪ ਕÏਰ ਤੇ ਡਾ. ਪਲਕ ਨੇ ਦੱਸਿਆ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ 'ਚ ਅÏਰਤਾਂ ਨੂੰ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ | ਇਸ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਸੁਰੱਖਿਅਤ ਹੈ | ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਸਰਕਾਰ ਹੁਣ ਸਰਕਾਰੀ ਸਿਹਤ ਕੇਂਦਰਾਂ ਵਿਚ ਬਿਲਕੁਲ ਮੁਫ਼ਤ ਮੁਹੱਈਆ ਕਰਵਾ ਰਹੀ ਹੈ | ਇਸ ਮੁਹਿੰਮ ਦੇ ਪਹਿਲੇ ਪੜ੍ਹਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿਚ ਇਹ ਟੀਕਾ ਲਗਾਇਆ ਜਾਵੇਗਾ | ਆਈ ਈ ਸੀ ਗਤੀਵਿਧਆਂ ਦੇ ਨੋਡਲ ਅਫ਼ਸਰ ਬੀ.ਈ.ਈ. ਫਲੈਗ ਚਾਵਲਾ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾਂ ਵਲੋਂ ਕੁਝ ਸਾਲ ਪਹਿਲਾਂ ਬਠਿੰਡਾ ਤੇ ਮਾਨਸਾ ਜ਼ਿਲਿ੍ਹਆਂ ਵਿਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ | ਇਸ ਮÏਕੇ ਸਿਹਤ ਸੁਪਰਵਾਇਜ਼ਰ ਸੁਖਰਾਜ ਸਿੰਘ, ਸਿਹਤ ਵਰਕਰ ਮੋਨੀਕਾ, ਅਮਰਜੀਤ ਕੌਰ, ਸੀ.ਐਚ.ਓ. ਬਲਜੀਤ ਕੌਰ ਆਦਿ ਹਾਜ਼ਰ ਸਨ |